*ਸਿਮਰਜੀਤ ਬੈਂਸ ਨੇ ਕੀਤੀ ਨਵੇਂ ਮੁੱਖ ਮੰਤਰੀ ਚੰਨੀ ਤਾਰੀਫ, ਅਕਾਲੀ ਦਲ ‘ਤੇ ਲਾਏ ਇਲਜ਼ਾਮ*

0
45

ਲੁਧਿਆਣਾ 21,(ਸਾਰਾ ਯਹਾਂ/ਬਿਊਰੋ ਨਿਊਜ਼) : ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਨੇ ਬੀਤੇ ਦਿਨੀਂ ਅਕਾਲੀ ਦਲ ਦੇ ਵਰਕਰਾਂ ‘ਤੇ ਦਿੱਲੀ ‘ਚ ਹੋਏ ਹਮਲੇ ਦੇ ਮਾਮਲੇ ਵਿੱਚ ਸ਼੍ਰੋਮਣੀ ਅਕਾਲੀ ਦਲ ਵਲੋਂ ਕਿਸਾਨ ਜਥੇਬੰਦੀਆਂ ਨੂੰ ਲੈ ਕੇ ਦਿੱਤੇ ਗਏ ਪ੍ਰਤੀਕਰਮ ਦੀ ਨਿੰਦਾ ਕੀਤੀ ਹੈ ਅਤੇ ਇਸ ਨੂੰ ਕਿਸਾਨਾਂ ਨੂੰ ਬਦਨਾਮ ਕਰਨ ਵਾਲਾ ਦੱਸਿਆ ਹੈ। ਹਾਲਾਂਕਿ ਉਨ੍ਹਾਂ ਨੇ ਸੂਬੇ ਦੇ ਨਵੇਂ ਮੁੱਖ ਮੰਤਰੀ ਚਰਨਜੀਤ ਚੰਨੀ ਵੱਲੋਂ ਅਹੁਦਾ ਸੰਭਾਲਣ ਤੋਂ ਬਾਅਦ ਲਏ ਗਏ ਫ਼ੈਸਲਿਆਂ ਨੂੰ ਲੈ ਕੇ ਵੀ ਉਨ੍ਹਾਂ ਦੀ ਜੰਮ ਕੇ ਤਾਰੀਫ ਕੀਤੀ ਹੈ।

ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਬੈਂਸ ਨੇ ਕਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਕਿਸਾਨਾਂ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਜਿਨ੍ਹਾਂ ਨੇ ਬੀਤੇ ਦਿਨੀਂ ਪਾਰਟੀ ਵਰਕਰਾਂ ਉੱਪਰ ਹੋਏ ਹਮਲੇ ਨੂੰ ਲੈ ਕੇ ਕਿਸਾਨਾਂ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਬੈਂਸ ਰਾਜੇਵਾਲ ਦਾ ਵੀ ਸਮਰਥਨ ਕਰਦੇ ਹੋਏ ਨਜ਼ਰ ਆਏ। ਸ੍ਰੀ ਅਕਾਲ ਤਖਤ ਸਾਹਿਬ ਜੱਥੇਦਾਰ ਵੱਲੋਂ ਚਰਨਜੀਤ ਚੰਨੀ ਲੈ ਕੇ ਦਿੱਤੇ ਗਏ ਬਿਆਨ ‘ਤੇ ਵੀ ਉਨ੍ਹਾਂ ਨੇ ਕਿਹਾ ਕਿ ਬੰਦੇ ਦੇ ਗੁਣ ਦੇਖ ਕੇ ਉਸ ‘ਤੇ ਵਿਚਾਰਨਾ ਚਾਹੀਦਾ ਹੈ ਨਾ ਕਿ ਉਸ ਦੀ ਜਾਤ ਪਾਤ ਧਰਮ ‘ਤੇ। 

ਇਸ ਦੌਰਾਨ ਉਨ੍ਹਾਂ ਚਰਨਜੀਤ ਸਿੰਘ ਚੰਨੀ ਵਲੋਂ ਲਏ ਗਏ ਫ਼ੈਸਲਿਆਂ ਦੀ ਸ਼ਲਾਘਾ ਕੀਤੀ ਤਾਂ ਉਥੇ ਹੀ ਹੁਣ ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ‘ਚ ਲੋਕਾਂ ਨੂੰ ਵਧੀਆ ਕੰਮ ਅਤੇ ਇਨਸਾਫ਼ ਮਿਲਦਾ ਹੋਇਆ ਨਜ਼ਰ ਆਏਗਾ। ਇਸ ਦੌਰਾਨ ਉਹ ਵਿਧਾਇਕ ਨਵਜੋਤ ਸਿੰਘ ਸਿੱਧੂ ਦੀ ਵੀ ਤਾਰੀਫ਼ ਕਰਦੇ ਹੋਏ ਨਜ਼ਰ ਆਏ। ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਬੇਅਦਬੀ ਦਾ ਜ਼ਿਕਰ ਕਰਦੇ ਹੋਏ ਬਾਦਲ ਪਰਿਵਾਰ ਨੂੰ ਨਿਸ਼ਾਨੇ ‘ਤੇ ਲਿਆ ਅਤੇ ਬੀਤੇ ਸਮੇਂ ਦੌਰਾਨ ਕੀਤੇ ਕਾਰਜਕਾਲ ਦੇ ਕੰਮਾਂ ਨੂੰ ਵੀ ਯਾਦ ਕਰਵਾਇਆ। ਨਾਲ ਹੀ ਉਨ੍ਹਾਂ ਨਵਜੋਤ ਸਿੰਘ ਸਿੱਧੂ ਨੂੰ ਆਉਂਦੇ ਭਵਿੱਖ ਦਾ ਇਸ਼ਾਰਾ ਦੱਸਿਆ ਹੈ। 

LEAVE A REPLY

Please enter your comment!
Please enter your name here