
ਸੰਗਰੂਰ 26 ,ਜੂਨ (ਸਾਰਾ ਯਹਾਂ/ਬਿਊਰੋ ਨਿਊਜ਼) : ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਵਿੱਚ ਸਿਮਰਨਜੀਤ ਸਿੰਘ ਮਾਨ ਦੀ ਜਿੱਤ ’ਤੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਵਰਕਰ ਬਰਨਾਲਾ ਸ਼ਹਿਰ ਵਿੱਚ ਜੇਤੂ ਮਾਰਚ ਕੱਢਿਆ। ਲੋਕ ਪਾਰਟੀ ਦੇ ਚੋਣ ਨਿਸ਼ਾਨ ਝਾੜੂ ਨੂੰ ਮੋਟਰ ਸਾਈਕਲ ਤੇ ਟਰੈਕਟਰ ਦੇ ਪਿੱਛੇ ਝਾੜੂ ਬੰਨ੍ਹ ਕੇ ਆਪਣਾ ਗੁੱਸਾ ਤੇ ਖੁਸ਼ੀ ਸਾਂਝੀ ਕਰ ਰਹੇ ਹੈ। ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਆਖਰੀ ਗੀਤ ‘ਦਿ ਲਾਸਟ ਰਾਈਡ’ ਗਾਣੇ ‘ਤੇ ਨੌਜਵਾਨਾਂ ਬਾਜ਼ਾਰਾਂ ‘ਚ ਜੇਤੂ ਮਾਰਚ ਕੱਢਿਆ।
Sangrur By election Result 2022: ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ‘ਚ ਇਸ ਵਾਰ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੀ ਲੀਡ ਬਰਕਰਾਰ ਹੈ। ਸਿਮਰਨਜੀਤ ਸਿੰਘ ਮਾਨ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੇਲ ਸਿੰਘ ਤੋਂ 1487 ਵੋਟਾਂ ਨਾਲ ਅੱਗੇ ਚੱਲ ਰਹੇ ਹਨ।
ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ-34702
ਆਮ ਆਦਮੀ ਪਾਰਟੀ- 33252
ਕਾਂਗਰਸ – 9373
ਭਾਜਪਾ – 6315
ਸ਼੍ਰੋਮਣੀ ਅਕਾਲੀ ਦਲ – 5587
ਦੱਸਣਯੋਗ ਹੈ ਕਿ ਸੰਗਰੂਰ ਸੀਟ ‘ਤੇ ਕੁੱਲ 15 ਲੱਖ 69 ਹਜ਼ਾਰ 240 ਵੋਟਰ ਹਨ। ਜਿਸ ਵਿੱਚ 8 ਲੱਖ 30 ਹਜ਼ਾਰ 56 ਪੁਰਸ਼ ਅਤੇ 7 ਲੱਖ 39 ਹਜ਼ਾਰ 140 ਮਹਿਲਾ ਵੋਟਰ ਹਨ ਪਰ 23 ਜੂਨ ਨੂੰ ਸੰਗਰੂਰ ਲੋਕ ਸਭਾ ਹਲਕੇ `ਚ ਕੁਲ 45.30% ਵੋਟਿੰਗ ਹੋਈ ਸੀ। ਇਹ ਉਪ ਚੋਣ ਆਮ ਆਦਮੀ ਪਾਰਟੀ ਲਈ ਬਹੁਤ ਅਹਿਮ ਹੈ। ਪੰਜਾਬ ‘ਚ ਸਰਕਾਰ ਬਣਨ ਤੋਂ ਕਰੀਬ 100 ਦਿਨਾਂ ਬਾਅਦ ‘ਆਪ’ ਦੀ ਇਹ ਪਹਿਲੀ ਚੋਣ ਹੈ।
ਸਿਮਰਨਜੀਤ ਮਾਨ ਦੀ ਲੀਡ ਬਰਕਰਾਰ, ਆਮ ਆਦਮੀ ਪਾਰਟੀ ਤੇ ਅਕਾਲੀ ਦਲ (ਅ) ਵਿਚਾਲੇ ਕਾਂਟੇ ਦੀ ਟੱਕਰ
ਦੱਸ ਦੇਈਏ ਕਿ ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ‘ਚ ਮੁੱਖ ਮੁਕਾਬਲਾ 5 ਉਮੀਦਵਾਰਾਂ ਵਿਚਕਾਰ ਹੋਣ ਦੇ ਆਸਾਰ ਹਨ। ਆਮ ਆਦਮੀ ਪਾਰਟੀ ਵੱਲੋਂ ਸੰਗਰੂਰ ਲੋਕ ਸਭਾ ਸੀਟ ਦੀ ਜ਼ਿਮਨੀ ਚੋਣ ਲਈ ਗੁਰਮੇਲ ਸਿੰਘ ਘਰਾਚੋਂ ਨੂੰ ਉਮੀਦਵਾਰ ਬਣਾਇਆ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਉਮੀਦਵਾਰ ਸਿਮਰਨਜੀਤ ਸਿੰਘ ਮਾਨ 7ਵੀਂ ਵਾਰ ਸੰਗਰੂਰ ਲੋਕ ਸਭ ਹਲਕੇ ਦੇ ਚੋਣ ਮੈਦਾਨ ‘ਚ ਆਪਣੀ ਕਿਸਮਤ ਅਜ਼ਮਾ ਰਹੇ ਹਨ।
ਸ਼੍ਰੋਮਣੀ ਅਕਾਲੀ ਦਲ ਵੱਲੋਂ ਬੰਦੀ ਸਿੰਘਾਂ ਦੇ ਪਰਿਵਾਰਕ ਮੈਂਬਰ ਵਜੋਂ ਬੀਬੀ ਕਮਲਦੀਪ ਕੌਰ ਰਾਜੋਆਣਾ ਨੂੰ ਚੋਣ ਮੈਦਾਨ ‘ਚ ਉਤਾਰਿਆ ਗਿਆ ਹੈ, ਜੋ ਕਿ ਫ਼ਾਂਸੀ ਦੀ ਸਜ਼ਾਯਾਫ਼ਤਾ ਬਲਵੰਤ ਸਿੰਘ ਰਾਜੋਆਣਾ ਦੀ ਭੈਣ ਹਨ। ਭਾਜਪਾ ਵੱਲੋਂ ਕੇਵਲ ਸਿੰਘ ਢਿੱਲੋਂ ਨੂੰ ਸੰਗਰੂਰ ਤੋਂ ਉਮੀਦਵਾਰ ਐਲਾਨਿਆ ਗਿਆ ਹੈ। ਕਾਂਗਰਸ ਨੇ ਦਲਵੀਰ ਸਿੰਘ ਗੋਲਡੀ ਨੂੰ ਚੋਣ ਮੈਦਾਨ ‘ਚ ਉਤਾਰਿਆ ਹੈ।
