
(ਸਾਰਾ ਯਹਾਂ/ਬਿਊਰੋ ਨਿਊਜ਼ ) : ਪੰਜਾਬ ਦੇ ਸੰਗਰੂਰ ਜ਼ਿਲ੍ਹੇ ਤੋਂ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ(Simranjit Singh Mann) ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੀਆਂ ਚੋਣਾਂ ਕਰਵਾਉਣ ਦੀ ਮੰਗ ਚੱਕੀ ਹੈ। ਉਨ੍ਹਾਂ ਨੇ 15 ਸਤੰਬਰ ਨੂੰ ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਸਮਰਥਕਾਂ ਨਾਲ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਹੈ। ਮਾਨ ਨੇ ਦੋਸ਼ ਲਾਇਆ ਕਿ ਪਿਛਲੇ 11 ਸਾਲਾਂ ਤੋਂ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਨਹੀਂ ਕਰਵਾਈਆਂ ਗਈਆਂ।
ਮਾਨ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੀ ਸਥਾਪਨਾ 1925 ਵਿੱਚ ਹੋਈ ਸੀ। ਉਸ ਸਮੇਂ ਏਸ਼ੀਆ ਵਿੱਚ ਕਿਤੇ ਵੀ ਪਾਰਲੀਮੈਂਟ ਨਹੀਂ ਸੀ, ਪਰ ਹੁਣ ਸ਼੍ਰੋਮਣੀ ਕਮੇਟੀ ਗ਼ੁਲਾਮ ਬਣ ਗਈ ਹੈ। ਪੂਰੀ ਦੁਨੀਆ 15 ਸਤੰਬਰ ਨੂੰ ਜਮਹੂਰੀਅਤ ਦਿਵਸ ਮਨਾ ਰਹੀ ਹੈ, ਪਰ ਉਹ ਅਤੇ ਉਨ੍ਹਾਂ ਦੇ ਸਮਰਥਕ ਇਸ ਦਿਨ ਸ਼੍ਰੋਮਣੀ ਕਮੇਟੀ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਨਗੇ।
ਦੇਸ਼ ਦੇ ਸਭ ਤੋਂ ਵੱਡੇ ਲੋਕਤੰਤਰ ਨੇ ਪਿਛਲੇ 11 ਸਾਲਾਂ ਤੋਂ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਨਹੀਂ ਕਰਵਾਈਆਂ ਜਦਕਿ ਚੋਣਾਂ ਕਰਵਾਉਣ ਦੀ ਜ਼ਿੰਮੇਵਾਰੀ ਭਾਰਤ ਸਰਕਾਰ ਦੀ ਹੈ।
ਸੰਸਦ ਮੈਂਬਰ ਮਾਨ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਕੱਟੜ ਹਿੰਦੂ ਪਾਰਟੀ ਹੈ। ਉਨ੍ਹਾਂ ਨੇ ਐੱਸਜੀਪੀਸੀ ਤੇ ਕਬਜ਼ਾ ਕੀਤਾ ਹੋਇਆ ਹੈ। ਉਹ ਨਹੀਂ ਚਾਹੁੰਦੇ ਕਿ ਚੋਣਾਂ ਹੋਣ, ਪਰ ਹੁਣ ਅਜਿਹਾ ਨਹੀਂ ਹੈ। ਉਹ ਅਤੇ ਉਨ੍ਹਾਂ ਦੇ ਸਮਰਥਕ 15 ਸਤੰਬਰ ਨੂੰ ਵੱਡੀ ਗਿਣਤੀ ਵਿੱਚ ਇਕੱਠੇ ਹੋ ਕੇ ਸ਼੍ਰੋਮਣੀ ਕਮੇਟੀ ਦੀ ਆਜ਼ਾਦੀ ਦੀ ਮੰਗ ਉਠਾਉਣਗੇ।
ਪ੍ਰੈੱਸ ਕਾਨਫਰੰਸ ਦੌਰਾਨ ਮਾਨ ਪਿੱਛੇ ਖੜ੍ਹੇ ਆਪਣੇ ਸਮਰਥਕਾਂ ‘ਤੇ ਗ਼ੁੱਸੇ ‘ਚ ਆ ਗਏ। ਦਰਅਸਲ, ਇੱਕ ਸਮਰਥਕ ਦੇ ਮੋਬਾਈਲ ਦੀ ਘੰਟੀ ਵੱਜੀ, ਜਿਸ ਤੋਂ ਬਾਅਦ ਉਨ੍ਹਾਂ ਦੇ ਭਾਸ਼ਣ ਦੀ ਲੈਅ ਟੁੱਟ ਗਈ। ਇਸ ਦੌਰਾਨ ਉਸ ਦਾ ਧਿਆਨ ਪਿੱਛੇ ਖੜ੍ਹੇ ਸਮਰਥਕ
