*ਸਿਰਫ 24 ਘੰਟਿਆਂ ‘ਚ 100 ਕੋਰੋਨਾ ਪੌਜੇਟਿਵ, ਸੀਐਮ ਮਾਨ ਨੇ ਬੁਲਾਈ ਸਿਹਤ ਮਹਿਕਮੇ ਦੀ ਮੀਟਿੰਗ*

0
63

(ਸਾਰਾ ਯਹਾਂ/  ਮੁੱਖ ਸੰਪਾਦਕ)  : ਪੰਜਾਬ ‘ਚ ਵੀ ਕੋਰੋਨਾ ਦਾ ਕਹਿਰ ਵਧ ਗਿਆ ਹੈ। ਸਿਰਫ 24 ਘੰਟਿਆਂ ‘ਚ ਹੀ 100 ਕੋਰੋਨਾ ਪੌਜ਼ੇਟਿਵ ਮਾਮਲੇ ਸਾਹਮਣੇ ਆਉਣ ਮਗਰੋਂ ਪੰਜਾਬ ਸਰਕਾਰ ਤੇ ਸਿਹਤ ਮਹਿਕਮਾ ਅਲਰਟ ਹੋ ਗਿਆ ਹੈ। ਕੋਰੋਨਾ ਦੇ ਅਚਾਨਕ ਵਧੇ ਮਾਮਲਿਆਂ ਕਰਕੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਸਿਹਤ ਵਿਭਾਗ ਨਾਲ ਮੀਟਿੰਗ ਕਰਨਗੇ। ਇਹ ਮੀਟਿੰਗ ਦੁਪਹਿਰ 12 ਵਜੇ ਦੇ ਕਰੀਬ ਹੋਵੇਗੀ।

ਹਾਲਾਂਕਿ, ਸੀਐਮ ਮਾਨ ਨੇ 6 ਅਪ੍ਰੈਲ ਨੂੰ ਟਵੀਟ ਕਰਕੇ ਦਾਅਵਾ ਕੀਤਾ ਸੀ ਕਿ ਸਥਿਤੀ ਪੂਰੀ ਤਰ੍ਹਾਂ ਕਾਬੂ ਹੇਠ ਹੈ। ਉਨ੍ਹਾਂ ਕਿਹਾ ਕਿ ਕੋਈ ਵੀ ਮਰੀਜ਼ ਵੈਂਟੀਲੇਟਰ ‘ਤੇ ਨਹੀਂ ਪਰ ਇਨਫੈਕਸ਼ਨ ਦਰ ਵਧਣ ਕਾਰਨ ਸਥਿਤੀ ਉਲਟ ਹੁੰਦੀ ਜਾ ਰਹੀ ਹੈ।

ਸੂਤਰਾਂ ਮੁਤਾਬਕ ਮੁੱਖ ਮੰਤਰੀ ਵੱਲੋਂ ਸਿਹਤ ਮਹਿਕਮੇ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਕੋਰੋਨਾਵਾਇਰਸ ਫੈਲਣ ਦੀ ਗਤੀ ਨੂੰ ਘੱਟ ਕਰਨ ਦੇ ਯਤਨਾਂ ਸਮੇਤ ਬਚਾਅ ਉਪਾਵਾਂ ਦੀ ਸਮੀਖਿਆ ਕੀਤੀ ਜਾਵੇਗੀ। ਗੌਰਤਲਬ ਹੈ ਕਿ ਪਿਛਲੇ ਇੱਕ ਹਫ਼ਤੇ ਵਿੱਚ ਪੰਜਾਬ ਵਿੱਚ ਕੋਰੋਨਾ ਦੇ ਮਾਮਲੇ ਦੁੱਗਣੇ ਹੋ ਗਏ ਹਨ। ਜਦਕਿ ਪਿਛਲੇ 24 ਘੰਟਿਆਂ ‘ਚ 100 ਪੌਜ਼ੇਟਿਵ ਮਾਮਲੇ ਸਾਹਮਣੇ ਆਏ ਹਨ।https://imasdk.googleapis.com/js/core/bridge3.567.2_en.html#goog_1768973587Advertisement: 0:41Close Player

ਦੱਸ ਦਈਏ ਕਿ ਕਣਕ ਦਾ ਸੀਜ਼ਨ ਸ਼ੁਰੂ ਹੁੰਦੇ ਹੀ ਕੋਰੋਨਾ ਕੇਸ ਵਧਣਾ ਆਮ ਲੋਕਾਂ ਦੇ ਨਾਲ-ਨਾਲ ਪੰਜਾਬ ਸਰਕਾਰ ਲਈ ਵੀ ਚੁਣੌਤੀ ਬਣ ਗਿਆ ਹੈ। ਇਹੀ ਕਾਰਨ ਹੈ ਕਿ ਸੀਐਮ ਮਾਨ ਨੂੰ ਸਿਹਤ ਵਿਭਾਗ ਨਾਲ ਮੀਟਿੰਗ ਕਰਕੇ ਮੰਥਨ ਕਰਨਾ ਪੈ ਰਿਹਾ ਹੈ।

NO COMMENTS