*ਸਿਵਲ ਸਰਜਨ ਡਾਕਟਰ ਅਸ਼ਵਨੀ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਿਹਤ ਕੇਦਰ ਖਿਆਲਾ ਕਲਾਂ ਅਧੀਨ ਪਿੰਡਾਂ ਵਿੱਚ ਮਿਸ਼ਨ ਇੰਦਰਧਨੁਸ਼ ਤਹਿਤ ਟੀਕਾਕਰਣ*

0
78

ਮਾਨਸਾ ( ਚਾਨਣ ਦੀਪ ਸਿੰਘ ਔਲਖ ) ਸਿਵਲ ਸਰਜਨ ਡਾਕਟਰ ਅਸ਼ਵਨੀ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਿਹਤ ਕੇਦਰ ਖਿਆਲਾ ਕਲਾਂ ਅਧੀਨ ਪਿੰਡਾਂ ਵਿੱਚ ਮਿਸ਼ਨ ਇੰਦਰਧਨੁਸ਼ ਤਹਿਤ ਟੀਕਾਕਰਣ ਦੇ ਪਹਿਲੇ ਗੇੜ ਦੀ ਸ਼ੁਰੂਆਤ ਕੀਤੀ ਗਈ ਜਿਸ ਤਹਿਤ ਪੂਰਾ ਹਫ਼ਤਾ ਟੀਕਾਕਰਨ ਤੋਂ ਵਾਂਝੇ ਪੰਜ ਸਾਲ ਤੱਕ ਦੀ ਉਮਰ ਦੇ ਬੱਚਿਆਂ ਅਤੇ ਔਰਤਾਂ ਨੂੰ ਭੱਠਿਆਂ, ਢਾਣੀਆਂ ਆਦਿ ਪਹੁੰਚ ਤੋਂ ਦੂਰ ਰਹਿਣ ਵਾਲੇ ਬੱਚਿਆਂ ਦਾ ਸਿਹਤ ਟੀਮਾਂ ਵੱਲੋਂ ਮੁਫ਼ਤ ਟੀਕਾਕਰਨ ਕੀਤਾ ਜਾਵੇਗਾ ਇਸ ਮੌਕੇ ਸੀਨੀਅਰ ਮੈਡੀਕਲ ਅਫਸਰ ਡਾਕਟਰ ਹਰਦੀਪ ਸ਼ਰਮਾ ਨੇ ਦੱਸਿਆ ਕਿ ਮਿਸ਼ਨ ਇੰਦਰਧਨੁਸ਼ ਮੁਹਿੰਮ‌ ਤਹਿਤ ਟੀਕਾਕਰਣ ਕੈਂਪ ਬੱਚਿਆ ਦੀ ਮੌਤ ਦਰ ਘੱਟ ਕਰਨ ਵਿੱਚ ਕਾਰਗਰ ਸਾਬਤ ਹੋਵੇਗੀ। ਉਨ੍ਹਾਂ ਦੱਸਿਆ ਕਿ ਇੱਕ ਸਾਲ ਤੱਕ ਬਹੁਤ ਸਾਰੇ ਬੱਚਿਆ ਦੀ ਮੌਤ ਹੋ ਜਾਂਦੀ ਹੈ ਇਸ ਤੋਂ ਬਚਾਅ ਲਈ ਟੀਕਾਕਰਨ ਬਹੁਤ ਜ਼ਰੂਰੀ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਬਿਮਾਰੀਆਂ ਤੋਂ ਬੱਚਿਆ ਨੂੰ ਬਚਾਉ ਦੇ ਲਈ ਟੀਕਾਕਰਨ ਤੋਂ ਵਾਂਝੇ ਰਹਿ ਗਏ ਬੱਚਿਆਂ ਦੀ ਸ਼ਨਾਖਤ ਕਰਕੇ ਅਤੇ ਖਾਸ ਕਰਕੇ ਪਰਵਾਸੀ ਮਜ਼ਦੂਰਾਂ ਦੇ ਬੱਚਿਆਂ ਅਤੇ ਗਰਭਵਤੀ ਔਰਤਾਂ ਨੂੰ ਇਸ ਪੂਰੇ ਹਫਤੇ ਟੀਕਾਕਰਨ ਕੀਤਾ ਜਾਵੇਗਾ।ਇਸ ਮੌਕੇ ਸੁਪਰਵਿਜਨ ਕਰਨ ਪਹੁੰਚੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾਕਟਰ ਅਰਸ਼ਦੀਪ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਾਰੇ ਹੀ ਸਰਕਾਰੀ ਸਿਹਤ ਕੇਂਦਰਾਂ ਅਤੇ ਭੱਠਿਆਂ, ਫੈਕਟਰੀਆਂ ਵਿੱਚ ਬੱਚਿਆ ਦੀ ਮੁਫਤ ਟੀਕਾਕਰਨ ਮੁਹਿੰਮ ਖਸਰਾ ਰੁਬੈਲਾ ਬੀਮਾਰੀ ਦੇ ਪੂਰਨ ਖਾਤਮੇ ਲਈ ਸਹਾਈ ਹੋਵੇਗੀ।ਇਸ ਮੌਕੇ ਜਾਗਰੂਕਤਾ ਸਮੱਗਰੀ ਰਾਹੀਂ ਮਾਪਿਆਂ ਨੂੰ ਸਿਹਤ ਸਿੱਖਿਆ ਦਿੱਤੀ ਗਈ।ਇਸ ਮੌਕੇ ਕੇਵਲ ਸਿੰਘ ਬਲਾਕ ਐਜੂਕੇਟਰ, ਸੁਖਵਿੰਦਰ ਕੌਰ, ਗੁਰਪ੍ਰੀਤ ਸਿੰਘ, ਦੁਰਗਾ ਰਾਮ ਸਿਹਤ ਕਰਮਚਾਰੀ ਹਾਜ਼ਰ ਸਨ।

NO COMMENTS