*ਸਿਵਲ ਸਰਜਨ ਦਫ਼ਤਰ ਵਿਖੇ ਮਨਾਇਆ ਵਿਸ਼ਵ ਸੁਣਨ ਸ਼ਕਤੀ ਦਿਵਸ*

0
5

ਮਾਨਸਾ, 03 ਮਾਰਚ  (ਸਾਰਾ ਯਹਾਂ/ ਮੁੱਖ ਸੰਪਾਦਕ ) : ਸਿਹਤ  ਅਤੇ ਪਰਿਵਾਰ ਭਲਾਈ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਕਾਰਜਕਾਰੀ ਸਿਵਲ ਸਰਜਨ ਡਾ. ਰੂਬੀ  ਦੀ ਅਗਵਾਈ ਹੇਠ ਅੱਜ ਦਫਤਰ ਸਿਵਲ ਸਰਜਨ ਮਾਨਸਾ ਵਿਖੇ ਵਿਸ਼ਵ ਸੁਣਨ ਸ਼ਕਤੀ ਦਿਵਸ ਮਨਾਇਆ ਗਿਆ। ਇਸ ਮੌਕੇ ਨੱਕ, ਕੰਨ ਅਤੇ ਗਲੇ ਦੇ ਮਾਹਿਰ ਡਾ.ਰਣਜੀਤ ਸਿੰਘ ਰਾਏ ਨੇ ਦੱਸਿਆ ਕਿ ਹਰ ਵਿਅਕਤੀ ਨੂੰ ਛੋਟੀ ਉਮਰ ਤੋਂ ਹੀ ਆਪਣੀ ਸੁਣਨ ਸ਼ਕਤੀ ਦੀ ਜਾਂਚ ਕਰਾਉਣੀ ਚਾਹੀਦੀ ਹੈ।  ਉਨਾਂ ਦੱਸਿਆ ਕਿ ਸੜਕ ਕਿਨਾਰੇ ਬੈਠੇ ਵਿਅਕਤੀਆਂ ਤੋਂ ਕੰਨ ਸਾਫ਼ ਕਰਨ ਤੋਂ ਪ੍ਰਹੇਜ਼ ਕਰਨਾ ਚਾਹੀਦਾ ਹੈ ਅਤੇ ਘੱਟ ਸੁਣਨ ਵਾਲੇ ਬੱਚਿਆਂ ਨੂੰ ਦੂਜੇ ਬੱਚਿਆਂ ਨਾਲ ਰਲਾਉਣ ਲਈ ਉਤਸ਼ਾਹਿਤ ਕਰਨਾ ਚਾਹੀਦਾ ਹੈ। ਉਨਾਂ ਦੱਸਿਆ ਕਿ  ਸਮੇਂ-ਸਮੇਂ ’ਤੇ ਮਾਹਿਰ ਡਾਕਟਰਾਂ ਦੀ ਸਲਾਹ ਲੈਣੀ ਚਾਹੀਦੀ ਹੈ। 60 ਸਾਲ ਦੀ ਉਮਰ ਤੋਂ ਵੱਧ ਹਰ ਵਿਅਕਤੀ ਨੂੰ ਆਪਣਾ ਸੁਣਵਾਈ ਦਾ ਟੈਸਟ ਕਰਾਉਣਾ ਲਾਜ਼ਮੀ ਹੈ ਖ਼ਾਸਕਰ ਉਦੋਂ ਜਦੋਂ ਤੁਸੀਂ ਗੱਲਬਾਤ ਦੌਰਾਨ ਦੂਜੇ ਵਿਅਕਤੀ ਨੂੰ ਵਾਰ-ਵਾਰ ਸ਼ਬਦਾਂ ਨੂੰ ਦੁਹਰਾਉਣ ਲਈ ਕਹਿ ਰਹੇ ਹੋ।  ਉਨਾਂ ਦੱਸਿਆ ਕਿ ਸਕੂਲ ਵਿੱਚ ਪੜਨ ਵਾਲਾ ਬੱਚਾ ਥੋੜੀ ਦੂਰੀ ਤੋਂ ਅਧਿਆਪਕ ਦੀ ਆਵਾਜ਼ ਵੱਲ ਧਿਆਨ ਨਹੀਂ ਦੇ ਰਿਹਾ ਤਾਂ ਤੁਰੰਤ ਡਾਕਟਰ ਨਾਲ ਸੰਪਰਕ ਕਰਨਾ ਚਾਹੀਦਾ ਹੈ। ਉਨਾਂ ਦੱਸਿਆ ਕਿ ਗਰਭ ਅਵਸਥਾ ਦੌਰਾਨ ਮਾਹਿਰ ਡਾਕਟਰ ਦੀ ਰਾਇ ਤੋਂ ਬਿਨਾਂ ਲਈ ਗਈ ਦਵਾਈ ਨਵਜੰਮੇ ਬੱਚੇ ਦੀ ਸੁਣਨ ਦੀਆਂ ਕਮੀਆਂ ਦਾ ਕਾਰਨ ਬਣ ਸਕਦੀ ਹੈ। ਇਸ ਲਈ ਬਿਨਾਂ ਡਾਕਟਰੀ ਸਲਾਹ ਤੋਂ ਦਵਾਈਆਂ ਲੈਣ ਤੋਂ ਗੁਰੇਜ਼ ਕੀਤਾ ਜਾਵੇ। ਇਸ ਦੌਰਾਨ ਸਿਹਤ ਵਿਭਾਗ ਦੇ ਹੋਰ ਅਧਿਕਾਰੀਆਂ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਇਸ ਦਿਵਸ ਦਾ ਮੰਤਵ ਸਾਰੀ ਜ਼ਿੰਦਗੀ ਸੁਰੱਖਿਅਤ ਸੁਣਨ ਸ਼ਕਤੀ ਨੂੰ ਬਣਾਈ ਰੱਖਣਾ ਹੈ। ਉਨਾਂ ਦੱਸਿਆ ਕਿ ਜਦੋਂ ਸਾਨੂੰ ਕੋਈ ਵਿਅਕਤੀ ਮਿਲਦਾ ਹੈ ਜਿਸ ਦੀ ਸੁਣਨ ਅਤੇ ਬੋਲਣ ਦੀ ਸਮਰੱਥਾ ਠੀਕ ਨਹੀਂ ਹੁੰਦੀ, ਤਾਂ ਉਨਾਂ ਵਿਅਕਤੀਆਂ ਨਾਲ ਸਾਨੂੰ ਬਹੁਤ ਹੀ ਸਤਿਕਾਰ ਤੇ ਆਦਰ ਨਾਲ ਪੇਸ਼ ਆਉਣਾ ਚਾਹੀਦਾ ਹੈ। ਸਾਨੂੰ ਇੰਡੀਅਨ ਸਾਏਨ ਲੈਂਗੂਏਜ਼ ਸਿੱਖਣੀ ਚਾਹੀਦੀ ਹੈ, ਤਾਂ ਕਿ ਅਸੀਂ ਉਨਾਂ ਦੀ ਭਾਸ਼ਾ ਸਮਝ ਕੇ ਉਨਾਂ ਦੀਆਂ ਲੋੜਾਂ ਪੂਰੀਆਂ ਕਰ ਸਕੀਏ। ਇਸ ਮੌਕੇ ਜ਼ਿਲਾ ਐਪੀਡੀਮਾਲੋਜਿਸਟ ਡਾ. ਅਰਸ਼ਦੀਪ ਸਿੰਘ, ਸ਼੍ਰੀ ਸੰਤੋਸ਼ ਭਾਰਤੀ, ਡਾ ਵਿਸ਼ਵਜੀਤ ਸਿੰਘ, ਮਿਸ ਰਾਜਵੀਰ ਕੌਰ ਬੀ.ਸੀ.ਸੀ. ਅਤੇ ਡਿਪਟੀ ਮਾਸ ਮੀਡੀਆ ਅਫ਼ਸਰ ਦਰਸ਼ਨ ਸਿੰਘ ਤੋਂ ਇਲਾਵਾ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਅਤੇ ਕਰਮਚਾਰੀ ਮੌਜੂਦ ਸਨ।    

LEAVE A REPLY

Please enter your comment!
Please enter your name here