*ਸਿਵਲ ਸਰਜਨ ਨੇ ਸਮੂਹ ਸੀਨੀਅਰ ਮੈਡੀਕਲ ਅਫਸਰਾਂ ਤੇ ਪ੍ਰੋਗਰਾਮ ਅਫਸਰਾਂ ਨਾਲ ਕੀਤੀ ਮੀਟਿੰਗ*

0
63

 ਮਾਨਸਾ, 15 ਦਸੰਬਰ  (ਸਾਰਾ ਯਹਾਂ/ ਮੁੱਖ ਸੰਪਾਦਕ ) : ਸਿਵਲ ਸਰਜਨ ਡਾ. ਅਸ਼ਵਨੀ ਕੁਮਾਰ ਨੇ ਜ਼ਿਲ੍ਹੇ ਦੇ ਸਮੂਹ ਸੀਨੀਅਰ ਮੈਡੀਕਲ ਅਫ਼ਸਰਾਂ ਅਤੇ ਪ੍ਰੋਗਰਾਮ ਅਫ਼ਸਰਾਂ ਨਾਲ ਮੀਟਿੰਗ ਕਰਦਿਆਂ ਸਰਕਾਰ ਵੱਲੋਂ ਸਮੇਂ ਸਮੇਂ ’ਤੇ ਚਲਾਏ ਜਾ ਰਹੇ ਸਿਹਤ ਪ੍ਰੋਗਰਾਮਾਂ ਅਤੇ ਸਿਹਤ ਸਕੀਮਾਂ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਦੀ ਹਦਾਇਤ ਕੀਤੀ ਤਾਂ ਜੋ ਲੋਕ ਸਿਹਤ ਵਿਭਾਗ ਦੁਆਰਾ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਵੱਧ ਤੋ ਵੱਧ ਲਾਹਾ ਲੈ ਸਕਣ।
ਉਨ੍ਹਾਂ ਹਦਾਇਤ ਕੀਤੀ ਕਿ ਹਰ ਸਿਹਤ ਸੰਸਥਾ ਵਿਖੇ ਸਮੇ ਸਿਰ ਹਾਜ਼ਰੀ ਯਕੀਨੀ ਬਣਾਈ ਜਾਵੇ ਅਤੇ ਆਪਣੀ  ਸੰਸਥਾ ਵਿਖੇ ਆਉਣ ਵਾਲੇ ਕਿਸੇ ਵੀ ਮਰੀਜ਼ ਜਾਂ ਹੋਰ ਕੰਮ ਵਾਲੇ ਵਿਅਕਤੀ ਨੂੰ ਕਿਸੇ ਕਿਸਮ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਮਰੀਜ਼ ਅਤੇ ਉਸ ਦੇ ਨਾਲ ਆਏ ਪਰਿਵਾਰਿਕ ਮੈਂਬਰਾਂ ਨਾਲ ਚੰਗਾ ਵਿਵਹਾਰ ਕੀਤਾ ਜਾਵੇ।
ਉਨ੍ਹਾਂ ਸਮੂਹ ਸੀਨੀਅਰ ਮੈਡੀਕਲ ਅਫ਼ਸਰਾਂ ਅਤੇ ਪ੍ਰੋਗਰਾਮ ਅਫਸਰਾਂ ਨੂੰ ਗਰਭਵਤੀ ਮਾਵਾਂ ਦੀਆ ਸਾਰੀਆਂ ਏ.ਐਨ.ਸੀ. (ਚੈੱਕਅਪ) ਸਮੇ ਸਿਰ ਕਰਵਾਉਣੀਆ ਯਕੀਨੀ ਬਣਾਉਣ ਲਈ ਕਿਹਾ। ਉਨ੍ਹਾਂ ਕਿਹਾ ਕਿ ਗਰਭਵਤੀ ਮਾਵਾਂ ਦਾ ਗਰਭ ਦੌਰਾਨ ਘੱਟੋ ਘੱਟ ਇਕ ਜਾਂ ਦੋ ਵਾਰ ਐਮ.ਡੀ.ਮੈਡੀਸਨ ਤੋਂ ਚੈੱਕ ਅੱਪ ਕਰਵਾਉਣਾ ਲਾਜ਼ਮੀ ਕੀਤਾ ਜਾਵੇ ਅਤੇ ਹੋਮ ਡਲਿਵਰੀ ਤੋਂ ਗੁਰੇਜ਼ ਕਰਕੇ ਸੌ ਫੀਸਦੀ ਡਲਿਵਰੀ ਹਸਪਤਾਲ ਵਿੱਚ ਕਰਵਾਉਣੀ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਪੀ.ਪੀ.ਆਈ ਯੂ.ਸੀ ਡੀ ਵੱਧ ਵੱਧ ਤੋ ਵੱਧ ਕੀਤੀ ਜਾਵੇ ਤਾਂ ਜੋ ਦੋ ਬੱਚਿਆਂ ਵਿਚਕਾਰ ਤਿੰਨ ਤੋ ਪੰਜ ਸਾਲ ਦਾ ਵਕਫਾ ਪਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਡਲਿਵਰੀ ਤੋ ਬਾਅਦ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ਵਿੱਚ ਪੈਦਾ ਹੋਏ ਬੱਚੇ ਦੇ  ਬੀ.ਸੀ.ਜੀ. ਦੇ ਨਾਲ ਨਾਲ ਹੈਪੇਟਾਈਟਸ ਬੀ ਅਤੇ ਪੋਲੀੳ ਦੀ ਜੀਰੋ ਡੋਜ਼ ਵੈਕਸੀਨ ਲਗਾਉਣੀ ਯਕੀਨੀ ਬਣਾਈ ਜਾਵੇ।
ਇਸ ਮੋਕੇ ਡਾ. ਜਸਵਿੰਦਰ ਸਿੰਘ ਜ਼ਿਲ੍ਹਾ ਸਿਹਤ ਅਫ਼ਸਰ ਮਾਨਸਾ, ਡਾ. ਗੁਰਚੇਤਨ ਪ੍ਰਕਾਸ਼ ਸੀਨੀਅਰ ਮੈਡੀਕਲ ਅਫਸਰ ਬੁਢਲਾਡਾ, ਡਾ. ਹਰਦੀਪ ਸ਼ਰਮਾ ਸੀਨੀਅਰ ਮੈਡੀਕਲ ਅਫ਼ਸਰ ਖਿਆਲਾ ਕਲਾਂ, ਡਾ. ਰੂਬੀ ਚੋਧਰੀ ਸੀਨੀਅਰ ਮੈਡੀਕਲ ਅਫਸਰ ਮਾਨਸਾ, ਡਾ.ਵਿਜੈ ਸੀਨੀਅਰ ਮੈਡੀਕਲ ਅਫਸਰ ਭੀਖੀ, ਡਾ. ਵੇਦ ਪ੍ਰਕਾਸ ਸੰਧੂ ਸੀਨੀਅਰ ਮੈਡੀਕਲ ਅਫਸਰ ਸਰਦੂਲਗੜ੍ਹ, ਡਾ. ਨਿਸ਼ੀ ਸੂਦ, ਡਾ.ਛਵੀ ਬਜਾਜ, ਡਾ. ਸੁਮਿਤ ਐਮ.ਡੀ.ਮੈਡੀਸਨ, ਅਵਤਾਰ ਸਿੰਘ ਜ਼ਿਲਾ ਪ੍ਰੋਗਰਾਮ ਮੈਨੇਜਰ, ਵਿਜੈ ਕੁਮਾਰ ਜ਼ਿਲ੍ਹਾ ਸਮੂਹ ਸਿੱਖਿਆ ਅਤੇ ਸੂਚਨਾ ਅਫਸਰ, ਸ੍ਰੀ ਸੰਤੋਸ਼ ਭਾਰਤੀ ਜ਼ਿਲ੍ਹਾ ਐਪੀਡਿਮੈਲੋਜਿਸਟ, ਸੰਦੀਪ ਕੁਮਾਰ ਜੂਨੀਅਰ ਸਹਾਇਕ, ਕ੍ਰਿਸ਼ਨ ਕੁਮਾਰ ਉਪ ਸਮੂਹ ਸਿੱਖਿਆ ਅਤੇ ਸੂਚਨਾ ਅਫਸਰ, ਨਿਰਮਲ ਸਿੰਘ ਹੈਲਥ ਸੁਪਰਵਾਇਜਰ ਤੋ ਇਲਾਵਾ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਅਤੇ ਕਰਮਚਾਰੀ ਵੀ ਹਾਜਰ ਹਨ।

LEAVE A REPLY

Please enter your comment!
Please enter your name here