ਮਾਨਸਾ 23 ਫਰਵਰੀ (ਸਾਰਾ ਯਹਾਂ/ਮੁੱਖ ਸੰਪਾਦਕ) ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਮੁਫ਼ਤ ਦਵਾਈਆਂ, ਐਕਸਰੇ, ਈ.ਸੀ.ਜੀ. , ਅਲਟਰਾ ਸਾਊਂਡ ਸਕੈਨ ਅਤੇ ਹੋਰ ਸਿਹਤ ਸਹੂਲਤਾਂ ਮੁਹਈਆ ਕਰਵਾਉਣ ਦੇ ਮਕਸਦ ਨਾਲ ਸਿਵਲ ਸਰਜਨ ਡਾਕਟਰ ਰਣਜੀਤ ਸਿੰਘ ਰਾਏ ਨੇ ਜ਼ਿਲੇ ਦੀਆਂ ਵੱਖ ਵੱਖ ਸਿਹਤ ਸੰਸਥਾਵਾਂ ਜਿਵੇਂ ਕਿ ਭੰਮੇ ਕਲਾਂ , ਕੋਟ ਧਰਮੂ , ਦੂਲੋਵਾਲ, ਜਵਾਹਰਕੇ ਅਤੇ ਬਰਨਾਲਾ ਦਾ ਅਚਨਚੇਤ ਦੌਰਾ ਕੀਤਾ ਤਾਂ ਜੋ ਜ਼ਮੀਨੀ ਪੱਧਰ ਤੇ ਮਰੀਜ਼ਾਂ ਨੂੰ ਸਿਹਤ ਸਹੂਲਤਾਂ ਦਾ ਵੱਧ ਤੋਂ ਵੱਧ ਲਾਭ ਮਿਲ ਸਕੇ। ਇੰਨਾ ਸੰਸਥਾਵਾਂ ਵਿੱਚ ਜਾ ਕੇ ਉਹਨਾਂ ਨੇ ਪਿੰਡ ਦੇ ਸਰਪੰਚ ਅਤੇ ਹੋਰ ਮੋਹਤਵਾਰ ਵਿਅਕਤੀਆਂ ਨਾਲ ਗੱਲਬਾਤ ਕਰਕੇ ਸਿਹਤ ਸੰਸਥਾਵਾਂ ਦਾ ਜਾਇਜ਼ਾ ਲਿਆ। ਇਸ ਮੌਕੇ ਜਾਣਕਾਰੀ ਸਾਂਝੀ ਕਰਦੇ ਹੋਏ ਉਨ੍ਹਾਂ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਅਤੇ ਸਿਹਤ ਮੰਤਰੀ ਡਾਕਟਰ ਬਲਵੀਰ ਸਿੰਘ ਦੇ ਹੁਕਮ ਹਨ ਕਿ ਸਿਹਤ ਸੰਸਥਾਵਾਂ ਵਿਖੇ ਆਉਣ ਵਾਲੇ ਮਰੀਜ਼ਾਂ ਨੂੰ ਸਾਰੀਆਂ ਦਵਾਈਆਂ ਤੇ ਟੈਸਟ ਹਸਪਤਾਲਾਂ ਦੇ ਅੰਦਰੋਂ ਅਤੇ ਮੁਫ਼ਤ ਮਿਲਣੇ ਚਾਹੀਦੇ ਹਨ। ਨਾਲ ਹੀ ਉਹਨਾਂ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ, ਕਰਮਚਾਰੀਆਂ, ਪੈਰਾਮੈਡੀਕਲ ਸਟਾਫ ਅਤੇ ਆਸ਼ਾ ਵਰਕਰਾਂ ਨੂੰ ਹਦਾਇਤ ਕੀਤੀ ਕਿ ਮਰੀਜ਼ਾਂ ਨਾਲ ਵਿਹਾਰ ਤੇ ਇਲਾਜ ਤਸੱਲੀਬਖਸ਼ ਹੋਣਾ ਚਾਹੀਦਾ ਹੈ! ਮਰੀਜ਼ ਨੂੰ ਹਰ ਤਰ੍ਹਾਂ ਦੀਆਂ ਦਵਾਈਆਂ ਅਤੇ ਟੈਸਟ ਹਸਪਤਾਲਾਂ ਅੰਦਰੋਂ ਅਤੇ ਬਿਲਕੁਲ ਮੁਫ਼ਤ ਹੋਣੇ ਚਾਹੀਦੇ ਹਨ ਤਾਂ ਜੋ ਕਿਸੇ ਵੀ ਮਰੀਜ਼ ਨੂੰ ਕਿਸੇ ਕਿਸਮ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ। ਉਹਨਾਂ ਨੇ ਦੱਸਿਆ ਕਿ ਸਿਹਤ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਲੋਕਾਂ ਨੂੰ ਮਿਲ ਰਹੀਆਂ ਸਿਹਤ ਸਹੂਲਤਾਂ ਅਤੇ ਬਿਮਾਰੀਆਂ ਤੋਂ ਬਚਾਅ ਲਈ ਆਮ ਆਦਮੀ ਕਲੀਨਿਕ ਤੇ ਹਸਪਤਾਲਾਂ ਵਿੱਚ 40 ਕਿਸਮ ਦੇ ਟੈਸਟ ਅਤੇ 70 ਕਿਸਮ ਦੀ ਦਵਾਈਆਂ ਮੁਫ਼ਤ ਮਿਲ ਰਹੀਆਂ ਹਨ । ਇਸ ਮੌਕੇ ਉਨਾਂ ਨਾਲ ਜ਼ਿਲਾ ਸਮੂਹ ਸਿੱਖਿਆ ਅਤੇ ਸੂਚਨਾ ਅਫ਼ਸਰ ਵਿਜੇ ਕੁਮਾਰ, ਸਿਹਤ ਵਿਭਾਗ ਦੇ ਸਟਾਫ ਤੋਂ ਇਲਾਵਾ ਪੰਚ, ਸਰਪੰਚ ਅਤੇ ਹੋਰ ਮੋਹਤਵਾਰ ਵਿਅਕਤੀ ਵੀ ਮੌਜੂਦ ਸਨ।
ਦੂਜੇ ਪਾਸੇ ਸੀਨੀਅਰ ਅਧਿਕਾਰੀਆਂ ਦੇ ਹੁਕਮਾਂ ਦੀ ਪਾਲਨਾ ਕਰਦੇ ਹੋਏ ਡੀ.ਪੀ.ਐਮ. ਅਵਤਾਰ ਸਿੰਘ ਅਤੇ ਸੰਤੋਸ਼ ਭਰਤੀ ਜ਼ਿਲ੍ਹਾ ਐਪੀਡੀਮੋਲੋਜਿਸਟ ਵਲੋਂ ਵੀ ਵੱਖ ਵੱਖ ਸਿਹਤ ਸੰਸਥਾਵਾਂ ਜਿਵੇਂ ਕਿ ਬੱਪੀਆਣਾ ,ਦਲੇਲ ਸਿੰਘ ਵਾਲਾ , ਢੈਪਈ , ਹੀਰੋ ਕਲਾਂ ਅਤੇ ਖੀਵਾ ਕਲਾਂ ਵਿਖੇ ਸਿਹਤ ਸੰਸਥਾਵਾਂ ਦੀ ਸਪੋਰਟਿੰਗ ਸੁਪਰਵੀਜ਼ਨ ਵੀ ਕੀਤੀ ਗਈ।