*ਸਿਵਲ ਸਰਜਨ ਵੱਲੋਂ ਸਿਵਲ ਹਸਪਤਾਲ ਦੀ ਕਾਰਜ਼ੁਗਾਰੀ ਦਾ ਲਿਆ ਜਾਇਜ਼ਾ*

0
30

ਮਾਨਸਾ 02 ਸਤੰਬਰ(ਸਾਰਾ ਯਹਾਂ/ ਮੁੱਖ ਸੰਪਾਦਕ )  : ਜ਼ਿਲ੍ਹਾ ਵਾਸੀਆਂ ਨੂੰ ਸਰਕਾਰੀ ਹਸਪਤਾਲਾਂ ਅੰਦਰ ਚੰਗੀਆਂ ਸਿਹਤ ਸੁਵਿਧਾਵਾਂ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਸਿਵਲ ਸਰਜਨ ਡਾ. ਹਰਿੰਦਰ ਸ਼ਰਮਾ ਨੇ ਸਿਵਲ ਹਸਪਤਾਲ ਦਾ ਦੌਰਾ ਕੀਤਾ। ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਹਸਪਤਾਲ ਅੰਦਰ ਆਉਣ ਵਾਲੇ ਮਰੀਜ਼ਾਂ ਨੂੰ ਸੁਖਾਵੇਂ ਮਾਹੌਲ ’ਚ ਡਾਕਟਰੀ ਸਹਾਇਤਾ ਦੇ ਨਾਲ-ਨਾਲ ਸਰਕਾਰ ਵੱਲੋਂ ਪ੍ਰਾਪਤ ਹੋਈਆ ਦਵਾਈਆਂ ਅਤੇ ਮਰੀਜ਼ਾਂ ਦੇ ਹੋਣ ਵਾਲੇ ਲੋੜੀਂਦੇ ਟੈਸਟ ਦੀ ਸਮਾਂਬੱਧ ਢੰਗ ਨਾਲ ਰਿਪੋਟਰ ਦਿੱਤੀ ਜਾਵੇ, ਤਾਂ ਜੋ ਲੋਕਾਂ ਨੂੰ ਕਿਸੇ ਕਿਸਮ ਦੀ ਮੁਸ਼ਕਿਲ ਪੇਸ ਨਾ ਆਵੇ।
ਉਨ੍ਹਾਂ ਕਿਹਾ ਕਿ ਹਸਪਤਾਲ ਅੰਦਰ ਸਾਫ਼ ਸਫਾਈ ਦਾ ਵਿਸੇਸ ਧਿਆਨ ਰੱਖਿਆ ਜਾਵੇ। ਉਨ੍ਹਾਂ ਕਿਹਾ ਕਿ ਹਰੇਕ ਸਰਕਾਰੀ ਸੰਸਥਾਂ ਅੰਦਰ ਡਾਕਟਰ ਅਤੇ ਪੈਰਾ ਮੈਡੀਕਲ ਸਟਾਫ ਵੱਲੋਂ ਮਰੀਜ਼ਾਂ ਅਤੇ ਉਨ੍ਹਾਂ ਦੇ ਰਿਸ਼ਤੇਦਾਰਾਂ ਨਾਲ ਚੰਗਾ ਵਿਵਹਾਰ ਕੀਤਾ ਜਾਵੇ, ਤਾਂ ਜੋ ਸਰਕਾਰੀ ਹਸਪਤਾਲ ਅੰਦਰ ਆਉਣ ਵਾਲੇ ਮਰੀਜ਼ ਸੰਸਥਾਂ ਤੋਂ ਪੂਰੀ ਤਰ੍ਹਾਂ ਸੰਤੁਸ਼ਟ ਹੋ ਕੇ ਜਾਣ। ਉਨ੍ਹਾ ਕਿਹਾ ਕਿ ਹਸਪਤਾਲ ਅੰਦਰ ਆਉਣ ਵਾਲੇ ਮਰੀਜ਼ਾਂ ਜਾਂ ਕਿਸੇ ਹੋਰ ਪੱਧਰ ’ਤੇ ਭ੍ਰਿਸ਼ਟਾਚਾਰ ਨੂੰ ਕਿਸੇ ਕੀਮਤ ਤੇ ਬਰਦਾਸ਼ਤ ਨਹੀ ਕੀਤਾ ਜਾਵੇਗਾ।
ਇਸ ਮੌਕੇ ਡਾ.ਕਮਲਦੀਪ ਹੱਡੀਆਂ ਦੇ ਮਾਹਿਰ, ਰਾਜ ਕੁਮਾਰ ਸ਼ਰਮਾ ਸੁਪਰਡੈਂਟ, ਰੋਜ਼ਲੀਨ ਨਰਸਿੰਗ ਸਿਸ਼ਟਰ ਤੋਂ ਇਲਾਵਾ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਅਤੇ ਕਰਮਚਾਰੀ ਵੀ ਮੌਜੂਦ ਸਨ।

NO COMMENTS