*ਸਿਵਲ ਸਰਜਨ ਵੱਲੋਂ ਸਿਹਤ ਸੇਵਾਵਾਂ ਦਾ ਜਾਇਜ਼ਾ ਲੈਣ ਲਈ ਅਧਿਕਾਰੀਆਂ ਨਾਲ ਮੀਟਿੰਗ*

0
34

ਮਾਨਸਾ 28 ਜੁਲਾਈ  (ਸਾਰਾ ਯਹਾਂ/ ਮੁੱਖ ਸੰਪਾਦਕ ) ਸਿਹਤ ਸੇਵਾਵਾਂ ਦਾ ਜਾਇਜਾ ਲੈਣ ਅਤੇ ਸਚਾਰੂ ਢੰਗ ਨਾਲ ਲੋਕਾਂ ਨੂੰ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੇ ਮੰਤਵ ਨਾਲ ਸਿਵਲ ਸਰਜਨ ਡਾ. ਹਰਿੰਦਰ ਕੁਮਾਰ ਸ਼ਰਮਾ ਦੁਆਰਾ ਸੀਨੀਅਰ ਮੈਡੀਕਲ ਅਫ਼ਸਰਾਂ ਅਤੇ ਪ੍ਰੋਗਰਾਮ ਅਫ਼ਸਰਾਂ ਨਾਲ ਸਥਾਨਕ ਸਿਵਲ ਸਰਜਨ ਦਫ਼ਤਰ ਵਿਖੇ ਮੀਟਿੰਗ ਕੀਤੀ ਗਈ।
ਸਿਵਲ ਸਰਜਨ ਮਾਨਸਾ ਨੇ ਮੀਟਿੰਗ ਵਿੱਚ ਸਾਰੇ ਅਧਿਕਾਰੀਆਂ ਨੂੰ ਲੋਕਾਂ ਨੂੰ ਚੰਗੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਕਿਹਾ ਗਿਆ। ਉਨ੍ਹਾਂ ਕਿਹਾ ਕਿ ਸਾਰੀਆਂ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਪੀਣ ਵਾਲੇ ਪਾਣੀ ਅਤੇ ਸਾਫ਼-ਸਫ਼ਾਈ ਵੱਲ ਵਿਸ਼ੇਸ ਧਿਆਨ ਦਿੱਤਾ ਜਾਵੇ ਅਤੇ ਮਰੀਜ਼ਾਂ ਨਾਲ ਚੰਗਾ ਵਿਵਹਾਰ ਕੀਤਾ ਜਾਵੇ। ਕੋਵਿਡ-19 ਸਬੰਧੀ ਐਸ.ਐਮ.ਓਜ਼ ਨੂੰ ਕਿਹਾ ਕਿ ਬੁਖਾਰ, ਖਾਂਸੀ ਅਤੇ ਜੁਕਾਮ ਵਾਲੇ ਮਰੀਜ਼ਾਂ ਦੇ ਸੈਂਪਲ ਲਏ ਜਾਣ।
ਉਹਨਾਂ ਗਰਭਵਤੀ ਔਰਤਾਂ ਦੇ ਐਂਟੀਨੇਟਲ ਚੈੱਕਅਪ ਅਤੇ ਹਾਈ ਰਿਸਕ ਗਰਭਵਤੀ ਔਰਤਾਂ ਦੇ ਚੈੱਕਅਪ ਵੱਲ ਵਿਸ਼ੇਸ ਧਿਆਨ ਦੇਣ ਲਈ ਕਿਹਾ ਤਾਂ ਜੋ ਡਲਿਵਰੀ ਸਮੇਂ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਪੇਸ਼ ਨਾ ਆਵੇ। ਉਨ੍ਹਾਂ ਫੈਮਿਲੀ ਪਲਾਨਿੰਗ, ਐਚ.ਆਈ.ਐਮ.ਐਸ ਡਾਟਾ, ਹੈਪੇਟਾਈਟਸ ਬੀ, ਟੀ.ਬੀ ਅਤੇ ਹੋਰ ਚੱਲ ਰਹੇ ਪ੍ਰੋਗਰਾਮਾਂ ਸਬੰਧੀ ਐਸ.ਐਮ.ਓਜ਼ ਤੋਂ ਜਾਣਕਾਰੀ ਲਈ।
ਇਸ ਮੋਕੇ ਡਾ. ਰੂਬੀ ਚੌਧਰੀ ਐਸ.ਐਮ.ਓ ਮਾਨਸਾ, ਡਾ. ਹਰਦੀਪ ਸ਼ਰਮਾ ਐਸ.ਐਮ.ਓ ਸਰਦੂਲਗੜ੍ਹ, ਡਾ. ਵਿਜੈ ਕੁਮਾਰ ਐਸ.ਐਮ.ਓ ਭੀਖੀ, ਡਾ. ਹਰਚੰਦ ਸਿੰਘ ਐਸ.ਐਮ.ਓ ਖਿਆਲਾ ਕਲਾਂ, ਡਾ. ਗੁਰਚੇਤਨ ਪ੍ਰਕਾਸ਼ ਐਸ.ਐਮ.ਓ ਬੁਢਲਾਡਾ, ਡਾ. ਛਵੀ ਬਜਾਜ ਸਾਈਕੈਟਰਿਟਸ, ਡਾ. ਨਿਸ਼ੀ ਸੂਦ ਨੋਡਲ ਅਫ਼ਸਰ ਟੀ.ਬੀ, ਸ੍ਰੀ ਅਵਤਾਰ ਸਿੰਘ ਜ਼ਿਲ੍ਹਾ ਪ੍ਰੋਗਰਾਮ ਮੈਨੇਜ਼ਰ, ਸ੍ਰੀ ਸੰਤੋਸ਼ ਭਾਰਤੀ ਜ਼ਿਲ੍ਹਾ ਐਪੀਡੀਮਾਲੋਜਿਸਟ ਆਈ.ਡੀ.ਐਸ.ਪੀ ਅਤੇ ਰਾਜਵੀਰ ਕੌਰ ਜ਼ਿਲ੍ਹਾ ਬੀ.ਸੀ.ਸੀ ਕੋਆਰਡੀਨੇਟਰ ਹਾਜ਼ਰ ਹੋਏ।

NO COMMENTS