
ਮਾਨਸਾ, 25 ਨਵੰਬਰ (ਸਾਰਾ ਯਹਾ /ਜੋਨੀ ਜਿੰਦਲ) : ਕੋਵਿਡ-19 ਮਹਾਂਮਾਰੀ ਦੇ ਮੱਦੇਨਜ਼ਰ ਸਿਹਤ ਵਿਭਾਗ ਵੱਲੋਂ ਲਗਾਤਾਰ ਕੋਰੋਨਾ ਟੈਸਟ ਕੀਤੇ ਜਾ ਰਹੇ ਹਨ। ਸਿਵਲ ਸਰਜਨ ਮਾਨਸਾ ਡਾ. ਲਾਲ ਚੰਦ ਠਕਰਾਲ ਦੀ ਅਗਵਾਈ ਵਿੱਚ ਦਫ਼ਤਰ ਸਿਵਲ ਸਰਜਨ ਮਾਨਸਾ ਦੇ ਸਟਾਫ਼ ਦੇ ਕੋਰੋਨਾ ਟੈਸਟ ਕੀਤੇ ਗਏ। ਇਸ ਮੋਕੇ ਡਾ. ਵਿਸ਼ਵਜੀਤ ਸਿੰਘ ਅਤੇ ਸ੍ਰੀ ਸੰਤੋਸ਼ ਭਾਰਤੀ ਜ਼ਿਲ੍ਹਾ ਐਪੀਡੀਮਾਲੋਜਿਸਟ ਦੀ ਟੀਮ ਵੱਲੋਂ 51 ਅਧਿਕਾਰੀਆਂ ਤੇ ਕਰਮਚਾਰੀਆਂ ਦੀ ਕੋਰੋਨਾ ਸੈਂਪÇਲੰਗ ਕੀਤੀ ਗਈ। ਕੋਵਿਡ-19 ਸੈਂਪÇਲੰਗ ਦੀ ਸ਼ੁਰੂਆਤ ਡਾ. ਲਾਲ ਚੰਦ ਠਕਰਾਲ ਸਿਵਲ ਸਰਜਨ ਮਾਨਸਾ ਨੇ ਸਭ ਤੋਂ ਪਹਿਲਾਂ ਖੁਦ ਦਾ ਸੈਂਪਲ ਕਰਵਾ ਕੇ ਕੀਤੀ। ਇਸ ਸਬੰਧੀ ਸਿਵਲ ਸਰਜਨ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਸਿਵਲ ਹਸਪਤਾਲ ਮਾਨਸਾ, ਬਲਾਕ ਖਿਆਲਾ ਕਲਾਂ, ਬੁਢਲਾਡਾ ਅਤੇ ਸਰਦੂਲਗੜ੍ਹ ਵਿਖੇ ਹਰ ਰੋਜ਼ ਕੋਰੋਨਾ ਦੇ ਟੈਸਟ ਕੀਤੇ ਜਾ ਰਹੇ ਹਨ। ਜਿਸ ਤਹਿਤਜਿਲ੍ਹੇ ਦੇ ਵਿੱਦਿਅਕ ਅਦਾਰਿਆਂ, ਦਫ਼ਤਰ ਜ਼ਿਲ੍ਹਾ ਪ੍ਰੀਸ਼ਦ ਅਤੇ ਪੁਲਿਸ ਕਰਮਚਾਰੀਆਂ ਦੇ ਵੀ ਸੈਂਪਲ ਲਏ ਗਏ। ਉਹਨਾਂ ਦੱਸਿਆ ਕਿ ਜਦੋਂ ਕੋਈ ਵੀ ਵਿਅਕਤੀ ਕੋਰੋਨਾ ਪਾਜ਼ਿਟਿਵ ਆਉਂਦਾ ਹੈ ਤਾਂ ਉਸਨੂੰ ਸਿਹਤ ਵਿਭਾਗ ਵੱਲੋਂ ਫਤਿਹ ਕਿੱਟ ਦਿੱਤੀ ਜਾਂਦੀ ਹੈ ਜਿਸ ਵਿੱਚ ਹੈਂਡ ਸੈਨੀਟਾਈਜਰ, ਮਾਸਕ, ਪਲਸ ਔਕਸੀਮੀਟਰ, ਥਰਮਾਮੀਟਰ ਅਤੇ ਜ਼ਰੂਰੀ ਦਵਾਈਆਂ ਜਿੰਨ੍ਹਾਂ ਵਿੱਚ ਮਲਟੀ ਵਿਟਾਮਿਨ, ਵਿਟਾਮਿਨ ਸੀ, ਕਾੜ੍ਹਾ ਖੰਘ ਦੀ ਦਵਾਈਆਂ ਆਦਿ ਸ਼ਾਮਿਲ ਹਨ। ਉਨ੍ਹਾਂ ਦੱਸਿਆ ਕਿ ਬਗੈਰ ਲੱਛਣਾਂ ਜਾਂ ਘੱਟ ਲੱਛਣਾਂ ਵਾਲੇ ਵਿਅਕਤੀਆਂ ਨੂੰ ਹੋਮ ਆਈਸੋਲੇਟ ਦੀ ਆਗਿਆ ਦਿੱਤੀ ਜਾਂਦੀ ਹੈ ਅਤੇ ਕੋਰੋਨਾ ਸਬੰਧੀ ਜਿਆਦਾ ਲੱਛਣਾਂ ਵਾਲੇ ਮਰੀਜ਼ਾਂ ਨੂੰ ਹਸਪਤਾਲ ਵਿੱਚ ਰੱਖ ਮਾਹਿਰ ਡਾਕਟਰਾਂ ਵੱਲੋਂ ਇਲਾਜ਼ ਕੀਤਾ ਜਾਂਦਾ ਹੈ। ਹੋਮ ਆਈਸੋ ਲੇਟ ਕੀਤੇ ਮਰੀਜ਼ਾਂ ਨੂੰ ਕਿਸੇ ਵੀ ਕਿਸਮ ਦੀ ਤਕਲੀਫ਼ ਆਉਣ ਤੇ ਤੁਰੰਤ ਐਂਬੂਲੈਂਸ ਰਾਹÄ ਸਿਵਲ ਹਸਪਤਾਲ ਮਾਨਸਾ ਵਿਖੇ ਲਿਜਾਇਆ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਦੀ ਟੀਮ ਵੱਲੋਂ ਹਰ ਮਰੀਜ਼ ਨੂੰ ਫੋਨ ਕਰਕੇ ਉਸਦੀ ਸਿਹਤ ਸਬੰਧੀ ਜਾਣਕਾਰੀ ਲਈ ਜਾਂਦੀ ਹੈ। ਸਿਵਲ ਸਰਜਨ ਡਾ. ਠਕਰਾਲ ਨੇ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਵਿੱਚ 62862 ਵਿਅਕਤੀਆਂ ਦੇ ਸੈਂਪਲ ਲਏ ਗਏ ਹਨ, ਜਿੰਨ੍ਹਾਂ ਵਿੱਚੋਂ 2150 ਵਿਅਕਤੀਆਂ ਦੀ ਰਿਪੋਰਟ ਪਾਜ਼ਿਟਿਵ ਆਈ ਅਤੇ ਇਹਨਾਂ ਵਿੱਚੋਂ 2009 ਮਰੀਜ ਠੀਕ ਹੋ ਚੁੱਕੇ ਹਨ, ਹੁਣ ਤੱਕ 43 ਮਰੀਜ਼ਾਂ ਦੀ ਮੌਤ ਹੋਣ ਉਪਰੰਤ ਹੁਣ 98 ਕੋਰੋਨਾ ਪਾਜ਼ਿਟਿਵ ਮਰੀਜ਼ ਜ਼ੇਰੇ ਇਲਾਜ ਹਨ। ਉਨ੍ਹਾਂ ਕਿਹਾ ਕਿ ਕੋਰੋਨਾ ਵਾਇਰਸ ਤੋਂ ਬਚਣ ਲਈ ਜ਼ਿਆਦਾ ਭੀੜ-ਭੜੱਕੇ ਵਾਲੀਆਂ ਥਾਵਾਂ ’ਤੇ ਜਾਣ ਤੋਂ ਗੁਰੇਜ਼ ਕਰਨਾ, ਖੰਘਣ ਅਤੇ ਛਿੱਕ ਮਾਰਦੇ ਸਮੇਂ ਆਪਣਾ ਮੂੰਹ ਸਾਫ਼ ਕੱਪੜੇ ਨਾਲ ਢੱਕ ਕੇ ਰੱਖਣਾ, ਹੱਥਾਂ ਨੂੰ ਵਾਰ-ਵਾਰ ਸਾਬਣ ਨਾਲ ਧੋਣ ਵਰਗੀਆਂ ਸਾਵਧਾਨੀਆਂ ਰੱਖਦੇ ਹੋਏ ਪਰਿਵਾਰ ਅਤੇ ਸਮਾਜ ਨੂੰ ਕੋਰੋਨਾ ਵਾਇਰਸ ਤੋਂ ਸੁਰੱਖਿਅਤ ਰੱਖਣ ਵਿੱਚ ਸਿਹਤ ਵਿਭਾਗ ਅਤੇ ਪ੍ਰਸ਼ਾਸਨ ਦਾ ਸਹਿਯੋਗ ਕਰਦੇ ਹੋਏ ਵੱਧ ਤੋਂ ਵੱਧ ਟੈਸਟ ਕਰਵਾਏ ਜਾਣ ਤਾਂ ਜੋੋ ਕੋਰੋਨਾ ਦੀ ਇਸ ਲੜੀ ਨੂੰ ਤੋੜਿਆ ਜਾ ਸਕੇ।
