—ਸਿਵਲ ਹਸਪਤਾਲ ਮਾਨਸਾ ਵਿਖੇ ਆਈਸੋਲੇਟ ਕੀਤੇ ਕੋਰੋਨਾ ਮਰੀਜ਼ਾਂ ਵਿੱਚੋਂ 10 ਨੂੰ ਦਿੱਤੀ ਛੁੱਟੀ

0
175

ਮਾਨਸਾ, 22 ਮਈ  (ਸਾਰਾ ਯਹਾ/ ਬਲਜੀਤ ਸ਼ਰਮਾ ) : ਸਿਵਲ ਹਸਪਤਾਲ ਮਾਨਸਾ ਤੋਂ ਆਈਸੋਲੇਟ ਕੀਤੇ ਕੋਰੋਨਾ ਮਰੀਜ਼ਾਂ ਵਿੱਚੋਂ ਅੱਜ 10 ਵਿਅਕਤੀਆਂ ਨੂੰ ਡਿਸਾਚਾਰਜ ਕਰ ਦਿੱਤਾ ਗਿਆ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਮਾਨਸਾ ਡਾ. ਲਾਲ ਚੰਦ ਠਕਰਾਲ ਨੇ ਦੱਸਿਆ ਕਿ ਇਹ ਮਰੀਜ਼ ਪੁਲਿਸ ਕਰਮਚਾਰੀਆਂ ਤੇ ਵਿਦਿਆਰਥੀ ਜੋ ਕੋਟਾ (ਰਾਜਸਥਾਨ) ਤੋਂ ਆਏ ਹੋਏ ਸਨ, ਜਿੰਨ੍ਹਾਂ ਨੂੰ ਆਈਸੋਲੇਟ ਕਰਨ ਤੋਂ ਬਾਅਦ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ।
ਸਿਵਲ ਸਰਜਨ ਨੇ ਦੱਸਿਆ ਕਿ ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਦੇ ਸਿਹਤ ਵਿਭਾਗ ਦੀਆਂ ਨਵੀਆਂ ਹਦਾਇਤਾਂ ਅਨੁਸਾਰ 10 ਮਰੀਜ਼ਾਂ ਨੂੰ ਡਿਸਚਾਰਜ ਕਰ ਦਿੱਤਾ ਗਿਆ ਹੈ ਅਤੇ ਉਹਨਾਂ ਨੂੰ ਘਰਾਂ ਵਿੱਚ ਘੱਟ ਤੋਂ ਘੱਟ 10 ਦਿਨਾਂ ਲਈ ਇਕਾਂਤਵਾਸ ਕਰਨ, ਮਾਸਕ ਦੀ ਵਰਤੋਂ ਕਰਨ ਅਤੇ ਸਮਾਜਿਕ ਦੂਰੀ ਆਦਿ ਸਾਵਧਾਨੀਆਂ ਦੀ ਵਰਤੋਂ ਕਰਨ ਬਾਰੇ ਕਿਹਾ ਗਿਆ ਹੈ। ਉਨ੍ਹਾਂ ਦੱਸਿਆ ਕਿ ਜੇਕਰ ਕਿਸੇ ਵੀ ਵਿਅਕਤੀ ਨੂੰ ਕੋਈ ਤਕਲੀਫ਼ ਹੁੰਦੀ ਹੈ, ਤਾਂ ਤੁਰੰਤ ਸਿਹਤ ਵਿਭਾਗ ਨਾਲ ਸੰਪਰਕ ਕੀਤਾ ਜਾਵੇ।ਉਨ੍ਹਾਂ ਦੱਸਿਆ ਕਿ ਇਨ੍ਹਾਂ ਇਕਾਂਤਵਾਸ ਕੀਤੇ ਵਿਅਕਤੀਆਂ ਦਾ ਸਿਹਤ ਵਿਭਾਗ ਦੀਆਂ ਟੀਮਾਂ ਦੁਆਰਾ ਰੁਟੀਨ ਚੈਕਅਪ ਕੀਤਾ ਜਾਇਆ ਕਰੇਗਾ।
ਡਾ. ਲਾਲ ਚੰਦ ਠਕਰਾਲ ਨੇ ਦੱਸਿਆ ਕਿ ਹੁਣ ਤੱਕ ਮਾਨਸਾ ਵਿਖੇ ਕੋਰੋਨਾ ਪਾਜ਼ੀਟਿਵ ਕੇਸ 33 ਪਾਏ ਗਏ ਹਨ, ਜਿੰਨ੍ਹਾਂ ਵਿੱਚੋਂ ਕੁੱਲ 31 ਮਰੀ਼ਜਾਂ ਦਾ ਇਲਾਜ਼ ਕਰਨ ਉਪਰੰਤ ਨੂੰ ਡਿਸਚਾਰਜ ਕਰ ਦਿੱਤਾ ਗਿਆ ਹੈ ਅਤੇ 2 ਮਰੀਜ਼ਾਂ ਦਾ ਇਲਾਜ ਸਿਵਲ ਹਸਪਤਾਲ ਮਾਨਸਾ ਵਿਖੇ ਮਾਹਿਰ ਡਾਕਟਰਾਂ ਦੀ ਦੇਖ—ਰੇਖ ਵਿੱਚ ਇਲਾਜ਼ ਕੀਤਾ ਜਾ ਰਿਹਾ ਹੈ। 
ਸਿਵਲ ਸਰਜਨ ਡਾ. ਠਕਰਾਲ ਨੇ ਦੱਸਿਆ ਕਿ ਇਸੇ ਤਰ੍ਹਾਂ ਹੀ ਹਰ ਕੋਰੋਨਾ ਮਰੀਜ਼ ਆਪਣਾ ਇਲਾਜ ਅਤੇ ਇਕਾਂਤਵਾਸ ਵਿੱਚ ਰਹਿ ਕੇ ਕੋਰੋਨਾ ਵਾਇਰਸ ਨੂੰ ਹਰਾ ਸਕਦਾ ਹੈ।ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਲਾਕਡਾਊਨ ਦੌਰਾਨ ਪ੍ਰਸ਼ਾਸਨ ਦਾ ਸਹਿਯੋਗ ਕਰਨ, ਘਰਾਂ ਤੋਂ ਬਾਹਰ ਨਾ ਨਿਕਲਣ, ਸਿਰਫ ਜ਼ਰੂਰੀ ਕੰਮ ਲਈ ਹੀ ਆਪਣੇ ਘਰ ਤੋਂ ਬਾਹਰ ਜਾਇਆ ਜਾਵੇ, ਘਰ ਤੋਂ ਬਾਹਰ ਜਾਣ ਲੱਗੇ ਮਾਸਕ ਦੀ ਵਰਤੋਂ ਕੀਤੀ ਜਾਵੇ ਅਤੇ ਸਮਾਜਿਕ ਦੂਰੀ ਬਣਾ ਕੇ ਰੱਖੀ ਜਾਵੇ। ਹੱਥਾਂ ਨੂੰ ਸਾਬਣ ਨਾਲ ਵਾਰ—ਵਾਰ ਧੋਇਆ ਜਾਵੇ ਅਤੇ ਸੁੱਕੀ ਖੰਘ, ਜ਼ੁਕਾਮ ਅਤੇ ਸਾਹ ਲੈਣ ਵਿੱਚ ਤਕਲੀਫ ਹੋਣ *ਤੇ ਆਪਣੀ ਜਾਂਚ ਕਰਵਾਈ ਜਾਵੇ। ਉਨ੍ਹਾਂ ਕਿਹਾ ਕਿ ਸਰਕਾਰ ਦੁਆਰਾ ਸਿਹਤ ਸੇਵਾਵਾਂ ਲਈ ਚਲਾਈ ਗਈ ਈ—ਸੰਜੀਵਨੀ ਆਨ—ਲਾਈਨ ਓ.ਪੀ.ਡੀ ਦਾ ਵੱਧ ਤੋਂ ਵੱਧ ਲਾਹਾ ਲਿਆ ਜਾਵੇ।

LEAVE A REPLY

Please enter your comment!
Please enter your name here