ਮਾਨਸਾ 4 ਮਈ ( ਚੰਡੀਗੜ•, 3 ਮਈ ( ਸਾਰਾ ਯਹਾ/ਬਪਸ): ਸਿਵਲ ਹਸਪਤਾਲ ਮਾਨਸਾ ਵਿਖੇ ਪੰਜਾਬ ਸਟੇਟ ਏਡਜ਼ ਕੰਟਰੋਲ ਸੁਸਾਇਟੀ ਅਧੀਨ ਵੱਖ-ਵੱਖ ਵਿਭਾਗਾਂ ਜਿਵੇਂ ਓ.ਐਸ.ਟੀ., ਐਸ.ਟੀ.ਆਈ. ਅਤੇ ਬਲੱਡ ਬੈਂਕ ਵਿੱਚ ਕੰਮ ਕਰ ਰਹੇ ਕਰਮਚਾਰੀਆਂ ਵੱਲੋਂ ਕਾਲੇ ਬਿੱਲੇ ਲਗਾ ਕੇ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ। ਕਰਮਚਾਰੀਆਂ ਨੇ ਦੱਸਿਆ ਕਿ ਉਹ ਪਿਛਲੇ ਲੰਮੇ ਸਮੇਂ ਤੋਂ ਕੰਟਰੈਕਟ ਅਧੀਨ ਨਿਗੂਣੀਆਂ ਤਨਖਾਹਾਂ ਤੇ ਦਿਨ ਰਾਤ ਕੰਮ ਕਰ ਰਹੇ ਹਨ। ਅੱਜ ਕੋਵਿਡ-19 ਦੀ ਮਹਾਂਮਾਰੀ ਦੌਰਾਨ ਮੁਸ਼ਕਲ ਘੜੀ ਵਿਚ ਅਸੀਂ ਤਨ-ਮਨ ਨਾਲ ਬਿਨਾਂ ਕਿਸੇ ਸਹੂਲਤ ਤੋਂ ਕੰਮ ਕਰ ਰਹੇ ਹਾਂ ਪਰ ਸਰਕਾਰ ਵੱਲੋਂ ਸਾਡੀਆਂ ਨਾ ਤਨਖ਼ਾਹਾਂ ਵਧਾਈਆਂ ਜਾ ਰਹੀਆਂ ਹਨ ਅਤੇ ਨਾ ਹੀ ਸਾਨੂੰ ਰੈਗੂਲਰ ਕਰਨ ਸਬੰਧੀ ਸਰਕਾਰ ਵੱਲੋਂ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ। ਇਸ ਕਰਕੇ ਕਰਮਚਾਰੀਆਂ ਵੱਲੋਂ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਵੱਲੋਂ ਫਿਰ ਵੀ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਗਿਆ ਤਾਂ ਉਹ ਆਉਣ ਵਾਲੇ ਦਿਨਾਂ ਵਿੱਚ ਅਣਮਿੱਥੇ ਸਮੇਂ ਲਈ ਕੰਮ ਬੰਦ ਕਰਕੇ ਮੁਕੰਮਲ ਹੜਤਾਲ ਕਰਨ ਲਈ ਮਜਬੂਰ ਹੋਣਗੇ।ਇਸ ਮੌਕੇ ਪੰਜਾਬ ਸਟੇਟ ਏਡਜ਼ ਕੰਟਰੋਲ ਸੁਸਾਇਟੀ ਦੇ ਸਮੂਹ ਮੁਲਾਜ਼ਮ ਅਮਨਦੀਪ ਸਿੰਘ, ਬੇਅੰਤ ਕੌਰ, ਅਮਨਦੀਪ ਕੌਰ, ਸੁਨੈਨਾ ਬਾਂਸਲ, ਅਸ਼ੀਸ਼ ਕੁਮਾਰ, ਰਜਨੀ ਬਾਲਾ, ਗੁਰਜੀਤ ਕੌਰ ਅਤੇ ਜਸਵੀਰ ਕੌਰ ਆਦਿ ਹਾਜ਼ਰ ਸਨ।