*ਸਿਵਲ ਹਸਪਤਾਲ ਮਾਨਸਾ ਵਿਖੇ “ਵਿਸ਼ਵ ਦ੍ਰਿਸ਼ਟੀ ਦਿਵਸ” ਮਨਾਇਆ*

0
18

ਮਾਨਸਾ , 14 ਅਕਤੂਬਰ(ਸਾਰਾ ਯਹਾਂ/ਜੋਨੀ ਜਿੰਦਲ) :

            ਸਿਹਤ ਵਿਭਾਗ ਵੱਲੋਂ ਸਿਵਲ ਹਸਪਤਾਲ ਮਾਨਸਾ ਵਿਖੇ  ਸਿਵਲ ਸਰਜਨ ਡਾ.ਹਿਤਿੰਦਰ ਕੌਰ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਸੀਨੀਅਰ ਮੈਡੀਕਲ ਅਫ਼ਸਰ, ਮਾਨਸਾ ਡਾ.ਹਰਚੰਦ ਸਿੰਘ ਦੀ ਅਗਵਾਈ ਹੇਠ “ਵਿਸ਼ਵ ਦ੍ਰਿਸ਼ਟੀ ਦਿਵਸ” ਮਨਾਇਆ ਗਿਆ। 

            ਇਸ ਮੌਕੇ ਅੱਖਾਂ ਦੇ ਮਾਹਰ ਡਾ. ਸੁਸ਼ਾਂਕ ਸੂਦ ਨੇ ਦੱਸਿਆ ਕਿ ਵਿਸ਼ਵ ਦ੍ਰਿਸ਼ਟੀ ਦਿਵਸ ਮਨਾਉਣ ਦਾ ਮੁੱਖ ਮੰਤਵ ਲੋਕਾਂ ਨੂੰ ਅੱਖਾਂ ਦੀ ਸਾਂਭ ਸੰਭਾਲ ਅਤੇ  ਬੀਮਾਰੀਆਂ ਪ੍ਰਤੀ ਜਾਗਰੂਕ ਕਰਨਾ ਅਤੇ ਅੱਖਾਂ ਦੀ ਰੌਸ਼ਨੀ ਨੂੰ ਦਰੁਸਤ ਰੱਖਣ ਲਈ ਕੁੱਝ ਸਾਵਧਾਨੀਆਂ ਅਪਨਾਉਣ ਲਈ ਪ੍ਰੇਰਿਤ ਕਰਨਾ ਹੈ। ਅੱਖਾਂ ਦੀ ਤੰਦਰੁਸਤੀ ਲਈ ਭੋਜਨ ਵਿੱਚ ਹਰੀਆਂ ਪੱਤੇਦਾਰ ਸਬਜ਼ੀਆਂ ਸ਼ਾਮਲ ਕਰਨ ਦੇ ਨਾਲ ਨਾਲ ਅੱਖਾਂ ਦੀ ਕਸਰਤ ਵੀ ਜ਼ਰੂਰ ਕਰਨੀ ਚਾਹੀਦੀ ਹੈ ।

             ਸ੍ਰੀ ਮੋਹਨ ਲਾਲ ਅਪਥੈਲਮਿਕ ਅਫ਼ਸਰ ਨੇ ਕਿਹਾ ਕਿ ਤੰਬਾਕੂਨੋਸ਼ੀ ਅੱਖਾਂ ਤੇ ਸ਼ਰੀਰ ਦੇ ਵੱਖ ਵੱਖ ਅੰਗਾਂ ਨੂੰ ਨੁਕਸਾਨ ਪਹੁੰਚਾਉਂਦੀ ਹੈ ,ਇਸ ਲਈ ਤੰਬਾਕੂਨੋਸ਼ੀ ਤੋਂ ਗੁਰੇਜ਼ ਕੀਤਾ ਜਾਵੇ। ਪੜ੍ਹਨ ਵੇਲੇ ਘੱਟ ਰੌਸ਼ਨੀ ਵਿੱਚ ਨਹੀਂ ਪੜ੍ਹਨਾ ਚਾਹੀਦਾ ਅਤੇ ਮੋਬਾਈਲ ਦੀ ਵਰਤੋਂ ਘੱਟ ਕਰਨੀ ਚਾਹੀਦੀ ਹੈ। ਟੈਲੀਵਿਜ਼ਨ ਵੇਖਣ ਸਮੇਂ ਅਤੇ ਕੰਪਿਊਟਰ ਦੀ ਵਰਤੋਂ ਕਰਨ ਵੇਲੇ ਉਚਿਤ ਦੂਰੀ ਅਤੇ ਰੌਸ਼ਨੀ ਦਾ ਧਿਆਨ ਰੱਖਿਆ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਅੱਖਾਂ ਵਿੱਚ ਕੁਝ ਪੈ ਜਾਵੇ ਜਾਂ ਅੱਖਾਂ ਮੱਚਣ ਤਾਂ ਬਿਨਾਂ ਡਾਕਟਰੀ ਸਲਾਹ ਤੋਂ ਕੋਈ ਵੀ ਦਵਾਈ ਅੱਖਾਂ ਵਿੱਚ ਨਹੀਂ ਪਾਉਣੀ ਚਾਹੀਦੀ । ਨਜ਼ਦੀਕ ਜਾਂ ਦੂਰ ਦੀ ਵਸਤੂ ਸਹੀ ਨਾ ਦਿਖਾਈ ਦੇਣ ‘ਤੇ ਡਾਕਟਰ ਕੋਲੋਂ ਸਮੇਂ ਸਮੇਂ ਤੇ ਅੱਖਾਂ ਦੀ ਜਾਂਚ ਜਰੂਰ ਕਰਵਾਓ । ਕਾਲਾ ਮੋਤੀਆ ਜਾਂ ਮੋਤੀਆਬਿੰਦ ਅੱਖਾਂ ਦੀ ਰੌਸ਼ਨੀ ਖਤਮ ਕਰ ਦਿੰਦਾ ਹੈ, ਇਸ ਲਈ ਅੱਖਾਂ ਦੀ ਤੁਰੰਤ ਨੇੜਲੇ ਹਸਪਤਾਲ ਵਿਚ ਜਾ ਕੇ ਜਾਂਚ ਕਰਵਾਉਣੀ ਚਾਹੀਦੀ ਹੈ।

LEAVE A REPLY

Please enter your comment!
Please enter your name here