
ਮਾਨਸਾ 12 ਮਈ (ਸਾਰਾ ਯਹਾ/ ਬਲਜੀਤ ਸ਼ਰਮਾ ) : ਸਿਵਲ ਸਰਜਨ ਮਾਨਸਾ ਡਾ. ਲਾਲ ਚੰਦ ਠਕਰਾਲ ਨੇ ਦੱਸਿਆ ਕਿ ਸਿਵਲ ਹਸਪਤਾਲ ਵਿੱਚ ਜ਼ੇਰੇ ਇਲਾਜ਼ ਕੋਰੋਨਾ ਪਾਜ਼ਿਟੀਵ ਵਿਅਕਤੀਆਂ ਵਿੱਚੋਂ 1 ਹੋਰ ਵਿਅਕਤੀ ਦੀ ਰਿਪੋਰਟ ਨੈਗੇਟਿਵ ਆ ਗਈ ਹੈ, ਜਿਸਨੂੰ ਜਲਦ ਹੀ ਹਸਪਤਾਲ ਵਿੱਚੋਂ ਛੁੱਟੀ ਦੇ ਦਿੱਤੀ ਜਾਵੇਗੀ।
ਸਿਵਲ ਸਰਜਨ ਮਾਨਸਾ ਡਾ. ਲਾਲ ਚੰਦ ਠਕਰਾਲ ਨੇ ਦੱਸਿਆ ਕਿ ਬੁਢਲਾਡਾ ਵਿਖੇ ਜੋ 12 ਵਿਅਕਤੀਆਂ ਕੋਰੋਨਾ ਪਾਜ਼ਿਟੀਵ ਆਏ ਸਨ, ਊਨ•ਾਂ ਦੇ ਸੰਪਰਕ ਵਿੱਚ ਆਉਣ ਵਾਲੇ 94 ਵਿਅਕਤੀਆਂ ਦੇ ਸੈਂਪਲਾਂ ਦੀ ਰਿਪੋਰਟ ਵੀ ਆ ਗਈ ਹੈ ਅਤੇ ਸਾਰੇ ਦੇ ਸਾਰੇ ਵਿਅਕਤੀ ਨੈਗੇਟਿਵ ਪਾਏ ਗਏ ਹਨ।
ਡਾ. ਲਾਲ ਚੰਦ ਠਕਰਾਲ ਨੇ ਦੱਸਿਆ ਕਿ ਮਾਨਸਾ ਜ਼ਿਲ•ੇ ਵਿੱਚ ਡਾ. ਰਣਜੀਤ ਸਿੰਘ ਰਾਏ ਦੀ ਅਗਵਾਈ ਹੇਠ ਟੀਮ ਵੱਲੋਂ ਕੁੱਲ 1150 ਵਿਅਕਤੀਆਂ ਦੇ ਸੈਂਪਲ ਲਏ ਗਏ ਸਨ, ਜਿਨ•ਾਂ ਵਿੱਚੋਂ 33 ਵਿਅਕਤੀਆਂ ਦੀ ਰਿਪੋਰਟ ਪਾਜ਼ਿਟੀਵ ਆਈ ਹੈ ਅਤੇ ਬਾਕੀ ਵਿਅਕਤੀਆਂ ਦੀਆਂ ਰਿਪੋਰਟਾਂ ਨੈਗੇਟਿਵ ਆਈਆਂ ਹਨ।
ਉਨ•ਾਂ ਦੱਸਿਆ ਕਿ ਇਨ•ਾਂ 33 ਪਾਜ਼ਿਟੀਵ ਮਰੀਜ਼ਾਂ ਵਿੱਚੋਂ 8 ਦੀ ਰਿਪੋਰਟ ਪਹਿਲਾਂ ਹੀ ਨੈਗੇਟਿਵ ਆਉਣ ਤੋਂ ਬਾਅਦ ਉਨ•ਾਂ ਨੂੰ ਸਿਵਲ ਹਸਪਤਾਲ ਮਾਨਸਾ ਵਿੱਚੋਂ ਛੁੱਟੀ ਦੇ ਦਿੱਤੀ ਗਈ ਹੈ ਅਤੇ ਹੁਣ 1 ਹੋਰ ਮਰੀਜ਼ ਦੀ ਰਿਪੋਰਟ ਨੈਗੇਟਿਵ ਆਉਣ ਤੋਂ ਬਾਅਦ ਇਸ ਨੂੰ ਜਲਦ ਹੀ ਛੁੱਟੀ ਦੇ ਦਿੱਤੀ ਜਾਵੇਗੀ, ਜਿਸ ਨਾਲ ਹਸਪਤਾਲ ਵਿਖੇ 24 ਕੋਰੋਨਾ ਪਾਜ਼ਿਟੀਵ ਮਰੀਜ਼ ਜ਼ੇਰੇ ਇਲਾਜ ਰਹਿ ਜਾਣਗੇ, ਜਿਨ•ਾਂ ਦਾ ਮਾਹਿਰ ਡਾਕਟਰਾਂ ਦੀ ਟੀਮ ਵੱਲੋਂ ਇਲਾਜ ਕੀਤਾ ਜਾ ਰਿਹਾ ਹੈ।
9
