*ਸਿਹਤਮੰਦ ਜੀਵਨ ਲਈ ਸੰਤੁਲਿਤ ਖ਼ੁਰਾਕ ਜ਼ਰੂਰੀ: ਡਾ. ਹਿਤਿੰਦਰ ਕੌਰ*

0
12

ਮਾਨਸਾ, 7 ਸਤੰਬਰ (ਸਾਰਾ ਯਹਾਂ/ਹਿਤੇਸ਼ ਸ਼ਰਮਾ) : ਸਿਹਤ ਵਿਭਾਗ ਮਾਨਸਾ ਵੱਲੋਂ ਸਿਵਲ ਸਰਜਨ, ਮਾਨਸਾ ਡਾ. ਹਿਤਿੰਦਰ ਕੌਰ ਦੀ ਅਗਵਾਈ ਹੇਠ ਕੌਮੀ ਖੁਰਾਕ ਹਫ਼ਤਾ ਸਿਵਲ ਹਸਪਤਾਲ ਮਾਨਸਾ ਵਿਖੇ ਮਨਾਇਆ ਗਿਆ।ਇਸ ਮੌਕੇ  ਡਾ. ਹਿਤਿੰਦਰ ਕੌਰ ਨੇ ਦੱਸਿਆ ਕਿ ਸੰਤੁਲਿਤ ਖ਼ੁਰਾਕ ਹੀ ਸਾਡੀ ਸਿਹਤ ਦਾ ਮੁੱਖ ਆਧਾਰ ਹੈ, ਜਿਸ ਨਾਲ ਸਰੀਰ ਵਿੱਚ ਬਿਮਾਰੀਆਂ ਨਾਲ ਲੜਨ ਦੀ ਸ਼ਕਤੀ ਵਧਦੀ ਹੈ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਹਰ ਵਿਅਕਤੀ ਨੂੰ ਉਮਰ ਦੇ ਹਿਸਾਬ ਨਾਲ ਆਪਣੀ ਖ਼ੁਰਾਕ ਵਿਚ ਢੁੱਕਵੀਂ ਮਾਤਰਾ ਵਿੱਚ ਪ੍ਰੋਟੀਨ, ਕਾਰਬੋਹਾਈਡਰੇਟਸ, ਫੈਟਸ, ਵਿਟਾਮਿਨ ਅਤੇ ਖਣਿਜ ਸ਼ਾਮਲ ਕਰਨੇ ਚਾਹੀਦੇ ਹਨ, ਨਾਲ ਹੀ ਉਨ੍ਹਾਂ ਦੱਸਿਆ ਬੇਸ਼ੱਕ ਹਰ ਵਰਗ ਦੇ ਵਿਅਕਤੀਆਂ ਲਈ ਸੰਤੁਲਿਤ ਖ਼ੁਰਾਕ ਜ਼ਰੂਰੀ ਹੈ, ਪ੍ਰੰਤੂ ਗਰਭਵਤੀ ਔਰਤਾਂ, ਦੁੱਧ ਚੁਘਾਉਂਦੀਆਂ ਮਾਵਾਂ, ਛੋਟੀਆਂ ਬੱਚੀਆਂ ਅਤੇ ਕਿਸ਼ੋਰ ਅਵਸਥਾ ਵਾਲੇ ਲੜਕੇ ਲੜਕੀਆਂ ਲਈ ਉਚਿਤ ਖੁਰਾਕ ਬਹੁਤ ਜ਼ਰੂਰੀ ਹੈ।
ਕਿਸ਼ੋਰਾਂ ਲਈ ਢੁੱਕਵੀਂ ਖੁਰਾਕ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਨੇ ਦੱਸਿਆ ਕਿ ਕਿਸ਼ੋਰ ਕੁੜੀਆਂ ਕੈਲਸ਼ੀਅਮ, ਵਿਟਾਮਿਨ ਅਤੇ ਆਇਰਨ ਭਰਪੂਰ ਵੱਖ ਵੱਖ ਤਰ੍ਹਾਂ ਦੀ ਖੁਰਾਕ ਲੈਣ। ਇਸ ਨਾਲ ਮਾਹਵਾਰੀ ਦੌਰਾਨ ਹੋਈ ਆਇਰਨ ਦੀ ਕਮੀ ਦੀ ਭਰਪਾਈ ਹੋਵੇਗੀ, ਉਨ੍ਹਾਂ ਨੂੰ ਆਪਣੀ ਪੂਰੀ ਸਮਰੱਥਾ ਹਾਸਲ ਹੋਵੇਗੀ। ਪੌਸ਼ਟਿਕ ਭਰਪੂਰ ਦੁੱਧ, ਤੇਲ ਅਤੇ ਆਇਓਡੀਨ ਯੁਕਤ ਨਮਕ ਕਿਸ਼ੋਰਾਂ ਲਈ ਲਾਹੇਵੰਦ ਹੁੰਦਾ ਹੈ। ਹਫ਼ਤੇ ਵਿੱਚ ਇੱਕ ਵਾਰੀ ਆਇਰਨ ਦੀ ਗੋਲੀ ਅਤੇ ਪੇਟ ਦੇ ਕੀੜਿਆਂ ਤੋਂ ਬਚਾਅ ਲਈ ਛੇ ਮਹੀਨਿਆਂ ਪਿੱਛੋਂ ਅਲਬੈਂਡਾਜ਼ੋਲ ਦੀ ਇਕ ਗੋਲੀ ਵੀ ਕਿਸ਼ੋਰਾਂ ਲਈ ਜ਼ਰੂਰੀ ਹੈ।
ਇਸ ਮੌਕੇ ਕਾਰਜਕਾਰੀ ਸਹਾਇਕ ਸਿਵਲ ਸਰਜਨ ਡਾ. ਬਲਜੀਤ ਕੌਰ, ਡਾ. ਹਰਚੰਦ ਸਿੰਘ ਸੀਨੀਅਰ ਮੈਡੀਕਲ ਅਫ਼ਸਰ ਮਾਨਸਾ, ਡਾ. ਸੁਬੋਧ ਗੁਪਤਾ, ਡਾ. ਬਿਕਰਮ ਬੱਚਿਆਂ ਦੇ ਮਾਹਿਰ, ਡਾ. ਨਿਸ਼ੀ ਸੂਦ, ਡਾ. ਕੀਰਤੀ ਗਾਇਨਾਕੋਲੋਜਿਸਟ, ਜ਼ਿਲ੍ਹਾ ਸਮੂਹ ਸਿੱਖਿਆ ਅਤੇ ਸੂਚਨਾ ਅਫ਼ਸਰ ਵਿਜੇੈ ਕੁਮਾਰ, ੳੱਪ ਸਮੂਹ ਸਿੱਖਿਆ ਅਤੇ ਸੂਚਨਾ ਅਫ਼ਸਰ ਦਰਸ਼ਨ ਸਿੰਘ, ਸ੍ਰੀਮਤੀ ਨਿਰਮਲ ਕੌਰ ਐਲ.ਐਚ.ਵੀ, ਮਲਕੀਤ ਕੌਰ ਏ.ਐੱਨ.ਐਮ. ਤੋਂ ਇਲਾਵਾ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਅਤੇ ਕਰਮਚਾਰੀ ਮੌਜੂਦ ਸਨ।

LEAVE A REPLY

Please enter your comment!
Please enter your name here