ਸਿਹਤ ਮੁਲਾਜ਼ਮਾਂ ਦਾ ਸੰਘਰਸ਼ ਭਖਿਆ ਭੁੱਖ ਹੜਤਾਲ ਤੀਜੇ ਦਿਨ ਵਿੱਚ ਸ਼ਾਮਲ

0
28

ਮਾਨਸਾ, 27 ਜੁਲਾਈ (ਸਾਰਾ ਯਹਾ,ਔਲਖ)  24 ਜੁਲਾਈ ਤੋਂ ਸਿਹਤ ਮੁਲਾਜ਼ਮ ਸੰਘਰਸ਼ ਕਮੇਟੀ ਪੰਜਾਬ ਦੇ ਸੱਦੇ ਤੇ ਸਾਰੇ ਜਿਲਿਆਂ ਵਿੱਚ ਭੁੱਖ ਹੜਤਾਲ ਜਾਰੀ ਹੈ। ਮਾਨਸਾ ਜ਼ਿਲ੍ਹੇ ਵਿੱਚ ਸਿਵਲ ਸਰਜਨ ਦਫ਼ਤਰ ਮਾਨਸਾ ਵਿਖੇ ਅੱਜ ਭੁੱਖ ਹੜਤਾਲ ਦੇ ਤੀਸਰੇ ਦਿਨ ਸਿਹਤ ਮੁਲਾਜ਼ਮ ਪ੍ਰੇਮ ਸਿੰਘ,  ਹਰਪ੍ਰੀਤ ਸਿੰਘ, ਕਿਰਨਜੀਤ ਕੌਰ,  ਅਮਨਦੀਪ ਕੌਰ, ਸਿਮਰਜੀਤ ਕੌਰ ਭੁੱਖ ਹੜਤਾਲ ਤੇ ਬੈਠੇ।  ਜਿਕਰਯੋਗ ਹੈ ਕਿ ਇਹ ਭੁੱਖ ਹੜਤਾਲ  ਸਿਹਤ ਮੁਲਾਜ਼ਮਾਂ ਦੀਆਂ ਤਿੰਨ ਮੰਗਾਂ ਮਨਵਾਉਣ ਲਈ ਰੱਖੀ ਗਈ ਹੈ ਜੋ ਕਿ ਕਰਮਵਾਰ ਪਿਛਲੇ 12 ਸਾਲ ਤੋਂ ਐਨ ਐਚ ਐਮ ਅਤੇ 2211 ਅਧੀਨ ਠੇਕੇ ‘ਤੇ ਕੰਮ ਕਰਦੇ ਸਿਹਤ ਮੁਲਾਜ਼ਮਾਂ ਨੂੰ ਰੈਗੂਲਰ ਕਰਵਾਉਣਾ, ਨਵ ਨਿਯੁਕਤ ਮਲਟੀਪਰਪਜ਼ ਹੈਲਥ ਵਰਕਰ ਮੇਲ ਦਾ ਪਰਖ ਅਧੀਨ ਸਮਾਂ 3 ਸਾਲ ਤੋਂ ਘਟਾ ਕੇ 2 ਸਾਲ ਕਰਵਾਉਣਾ ਅਤੇ ਕੋਵਿਡ-19 ਮਹਾਂਮਾਰੀ ਦੌਰਾਨ ਆਪਣੀ ਜਾਨ ਜੋਖਮ ਵਿੱਚ ਪਾ ਕੇ ਫਰੰਟ ਲਾਈਨ ਤੇ ਕੰਮ ਕਰਨ ਵਾਲੇ ਪੈਰਾਮੈਡੀਕਲ ਸਿਹਤ ਮੁਲਾਜ਼ਮਾਂ ਨੂੰ ਸਪੈਸ਼ਲ ਭੱਤਾ ਦਵਾਉਣਾ ਹਨ। ਸੰਘਰਸ਼ ਕਮੇਟੀ ਦੀ ਇਸ ਭੁੱਖ ਹੜਤਾਲ ਦਾ  ਪੀ ਸੀ ਐਮ ਐਸ ਐਸੋਸੀਏਸ਼ਨ ਅਤੇ  ਗੌਰਮਿੰਟ ਟੀਚਰਜ਼ ਯੂਨੀਅਨ ਨੇ  ਪੁਰਜੋਰ ਸਮਰਥਨ ਕੀਤਾ ਹੈ। ਇਸ ਮੌਕੇ ਸੰਘਰਸ਼ ਕਮੇਟੀ ਦੀ ਆਗੂ ਕਿਰਨਜੀਤ ਕੌਰ ਨੇ ਕਿਹਾ ਕਿ ਜਦੋਂ ਕੈਪਟਨ ਸਰਕਾਰ ਹੋਂਦ ਵਿੱਚ ਆਈ ਸੀ ਤਾਂ ਮੁਲਾਜ਼ਮਾਂ ਨੂੰ ਉਮੀਦ ਦੀ ਕਿਰਨ ਦਿਖਾਈ ਦਿੱਤੀ ਸੀ ਕਿ ਹੁਣ ਉਨ੍ਹਾਂ ਨੂੰ ਸ਼ਾਇਦ ਰੈਗੂਲਰ ਕਰ ਦਿੱਤਾ ਜਾਵੇਗਾ ਪਰ ਸਰਕਾਰ ਵੱਲੋਂ 600 ਨਵੀਆਂ ਰੈਗੁਲਰ ਪੋਸਟਾਂ ਨੂੰ ਮੰਜੂਰੀ ਦੇ ਕੇ ਲੰਬੇ ਅਰਸੇ ਤੋਂ ਸਿਹਤ ਸੇਵਾਵਾਂ ਦੇ ਰਹੇ ਸਿਹਤ ਮੁਲਾਜ਼ਮਾਂ ਨੂੰ ਧੋਖਾ ਦਿੱਤਾ ਹੈ।  ਉਨ੍ਹਾਂ ਕਿਹਾ ਕਿ ਅਸੀਂ 12 ਸਾਲ ਤੋਂ ਬਹੁਤ ਹੀ ਨਿਗੂਣੀ ਤਨਖਾਹ ਤੇ ਕੰਮ ਕਰ ਰਹੇ ਹਾਂ ਜਿਸ ਨਾਲ ਸਾਡੇ ਘਰਾਂ ਦਾ ਗੁਜ਼ਾਰਾ ਮੁਸਕਲ ਨਾਲ ਚੱਲਦਾ ਹੈ। ਸੋ ਇਸ ਕਰਕੇ ਕੋਵਿਡ ਮਹਾਂਮਾਰੀ ਦੇ ਚਲਦਿਆਂ ਸਾਨੂੰ ਮਜ਼ਬੂਰਨ ਭੁੱਖ ਹੜਤਾਲ  ਤੇ ਬੈਠਣਾ ਪੈ ਰਿਹਾ ਹੈ। ਇਸ ਮੌਕੇ ਕੇਵਲ ਸਿੰਘ ਜਿਲ੍ਹਾ ਪ੍ਰਧਾਨ, ਜਗਦੀਸ਼ ਸਿੰਘ ਪੱਖੋ, ਚਰਨਜੀਤ ਕੌਰ ਜਿਲ੍ਹਾ ਪ੍ਰਧਾਨ, ਗੁਰਪ੍ਰੀਤ ਸਿੰਘ ਬਲਾਕ ਪ੍ਰਧਾਨ, ਚਾਨਣ ਦੀਪ ਸਿੰਘ ਜਰਨਲ ਸਕੱਤਰ, ਗੁਰਚਰਨ ਕੌਰ ਬਲਾਕ ਪ੍ਰਧਾਨ ਆਦਿ ਨੇ ਸੰਬੋਧਨ ਕੀਤਾ ਅਤੇ ਸਰਕਾਰ ਦਾ ਪਿੱਟ ਸਿਆਪਾ ਕਰਦੇ ਨਾਅਰੇਬਾਜ਼ੀ ਕੀਤੀ ।  ਮੁਲਾਜ਼ਮ ਆਗੂਆਂ ਨੇ ਕਿਹਾ ਕਿ ਜਦੋਂ ਤੱਕ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਸੰਘਰਸ਼ ਜਾਰੀ ਰਹੇਗਾ। ਇਸ ਮੌਕੇ ਹਰਪ੍ਰੀਤ ਸਿੰਘ, ਪ੍ਰੇਮ ਸਿੰਘ, ਸੁਖਵੀਰ ਸਿੰਘ, ਅਮਨਦੀਪ ਕੌਰ, ਸਿਮਰਜੀਤ ਕੌਰ, ਹਰਜੀਤ ਕੌਰ ਸਰਦੂਲਗੜ੍ਹ, ਸੁਮਨਪ੍ਰੀਤ ਕੌਰ, ਰਾਣੀ ਕੌਰ ਆਦਿ ਹਾਜ਼ਰ ਸਨ। 

LEAVE A REPLY

Please enter your comment!
Please enter your name here