*ਸਿਹਤ ਮੁਲਾਜ਼ਮ ਤਾਲਮੇਲ ਕਮੇਟੀ ਜ਼ਿਲ੍ਹਾ ਮਾਨਸਾ ਵਲੋਂ ਮਾਨਸਾ ‘ਚ ਬੇਰੁਜ਼ਗਾਰ ਅਧਿਆਪਕਾਂ ਦੀ ਅਣਮਨੁੱਖੀ ਕੁੱਟਮਾਰ ਦੀ ਸਖਤ ਨਿਖੇਧੀ*

0
199

ਮਾਨਸਾ, 11 ਦਸੰਬਰ (ਸਾਰਾ ਯਹਾਂ/ਔਲਖ ) : ਕੱਲ੍ਹ ਮਾਨਸਾ ਵਿਖੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਰੈਲੀ ਦੌਰਾਨ ਆਪਣੇ ਹੱਕਾਂ ਲਈ ਅਵਾਜ਼ ਉਠਾਉਂਦੇ ਬੇਰੁਜ਼ਗਾਰ ਈ ਟੀ ਟੀ ਅਤੇ ਬੀ ਐੱਡ ਟੈਟ ਪਾਸ ਅਧਿਆਪਕਾਂ ਦੀ ਇੱਕ ਪੁਲਿਸ ਅਫ਼ਸਰ ਵੱਲੋਂ ਅਣਮਨੁੱਖੀ ਕੁੱਟਮਾਰ ਕੀਤੀ ਗਈ । ਸਿਹਤ ਮੁਲਾਜ਼ਮ ਤਾਲਮੇਲ ਕਮੇਟੀ ਜ਼ਿਲ੍ਹਾ ਮਾਨਸਾ ਵਲੋਂ ਇਸਦੀ ਤਿੱਖੇ ਸ਼ਬਦਾਂ ਵਿਚ ਨਿੰਦਾ ਕੀਤੀ ਗਈ ਹੈ। ਪੀ ਸੀ ਐਮ ਐੱਸ ਐਸੋਸੀਏਸ਼ਨ ਦੇ ਆਗੂ ਡਾਕਟਰ ਅਰਸ਼ਦੀਪ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਚੰਨੀ ਦੀ ਮਾਨਸਾ ਆਮਦ ਮੌਕੇ ਬੇਰੁਜ਼ਗਾਰ ਅਧਿਆਪਕਾਂ ਦੀ ਇਸ ਤਰ੍ਹਾਂ ਕੀਤੀ ਕੁੱਟਮਾਰ ਬਹੁਤ ਹੀ ਸ਼ਰਮਨਾਕ ਕਾਰਾ ਹੈ। ਮਲਟੀਪਰਪਜ ਹੈਲਥ ਇੰਪਲਾਈਜ ਯੁਨੀਅਨ ਦੇ ਜ਼ਿਲ੍ਹਾ ਪ੍ਰਧਾਨ ਚਾਨਣ ਦੀਪ ਸਿੰਘ ਔਲਖ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਬੇਰੁਜ਼ਗਾਰਾਂ ਤੇ ਲਾਠੀਆਂ ਵਰ੍ਹਾਉਣ ਵਾਲੇ ਇਸ ਅਫਸਰ ਤੇ ਸਖ਼ਤ ਕਾਰਵਾਈ ਕਰਦਿਆਂ ਤੁਰੰਤ ਮੁਅੱਤਲ ਕਰਨਾ ਚਾਹੀਦਾ ਹੈ। ਮਨਿਸਟੀਰੀਅਲ ਕਰਮਚਾਰੀ ਆਗੂ ਸੰਦੀਪ ਸਿੰਘ ਨੇ ਕਿਹਾ ਕਿ ਪੁਲੀਸ ਅਫ਼ਸਰ ਦੀ ਇਸ ਹੈਵਾਨੀਅਤ ਦਾ ਸਾਰੀਆਂ ਜਥੇਬੰਦੀਆਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ ਉਨ੍ਹਾਂ ਕਿਹਾ ਕਿ ਅੱਜ ਸਮੂਹ ਜਥੇਬੰਦੀਆਂ ਵੱਲੋਂ ਸ਼ਾਮ 4 ਵਜੇ ਬਾਲ ਭਵਨ ਮਾਨਸਾ ਵਿਖੇ ਉਸ ਪੁਲਿਸ ਅਫ਼ਸਰ ਦਾ ਪੁਤਲਾ ਫੂਕਿਆ ਜਾਵੇਗਾ। ਇਸ ਮੌਕੇ ਮੁਲਾਜ਼ਮ ਆਗੂ ਕੇਵਲ ਸਿੰਘ, ਬਰਜਿੰਦਰ ਸਿੰਘ, ਜਗਦੀਸ਼ ਸਿੰਘ ਪੱਖੋ, ਸੀਸਨ ਕੁਮਾਰ, ਲਕਸਵੀਰ ਸਿੰਘ, ਡਾ. ਵਿਸ਼ਵਜੀਤ ਸਿੰਘ, ਰਵਿੰਦਰ ਸਿੰਘ, ਪ੍ਰਤਾਪ ਸਿੰਘ, ਜਗਦੇਵ ਸਿੰਘ ਮਾਨ, ਅਵਤਾਰ ਸਿੰਘ, ਲਾਲ ਬਹਾਦਰ, ਸ਼ਿੰਦਰ ਕੌਰ, ਮਨਦੀਪ ਕੌਰ, ਰਾਜਵੀਰ ਕੌਰ, ਕਿਰਨਜੀਤ ਕੌਰ, ਸ਼ਵਿੰਦਰ ਕੌਰ ਆਦਿ ਹਾਜ਼ਰ ਸਨ।

NO COMMENTS