ਸਿਹਤ ਮੁਲਾਜ਼ਮ ਸੰਘਰਸ਼ ਕਮੇਟੀ ਦੀ ਭੂੱਖ ਹੜਤਾਲ 12ਵੇਂ ਦਿਨ ਵਿੱਚ ਸ਼ਾਮਲ ਅੱਜ ਮਾਨਸਾ ਜ਼ਿਲ੍ਹੇ ਦੇ ਸਿਹਤ ਮੁਲਾਜ਼ਮਾਂ ਨੇ ਭਰੀ ਹਾਜ਼ਰੀ

0
14

ਚੰਡੀਗੜ੍ਹ, 01,ਫਰਵਰੀ (ਸਾਰਾ ਯਹਾ /ਔਲਖ ) ਸਿਹਤ ਮੁਲਾਜ਼ਮ ਸੰਘਰਸ਼ ਕਮੇਟੀ ਪੰਜਾਬ ਦੇ ਸੱਦੇ ਤੇ ਸਿਹਤ ਮੁਲਾਜ਼ਮ ਸਿਹਤ ਵਿਭਾਗ ਦੇ ਡਾਇਰੈਕਟਰ ਦਫ਼ਤਰ ਚੰਡੀਗੜ੍ਹ ਵਿਖੇ ਪਿਛਲੇ 12 ਦਿਨ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਲਗਾਤਾਰ ਭੁੱਖ ਤੇ ਬੈਠੇ ਹਨ। ਅੱਜ ਇਸ ਭੁੱਖ ਹੜਤਾਲ ਵਿੱਚ ਮਾਨਸਾ ਜ਼ਿਲ੍ਹੇ ਦੇ 7 ਸਿਹਤ ਮੁਲਾਜ਼ਮ ਕ੍ਰਮਵਾਰ ਚਰਨਜੀਤ ਕੌਰ, ਕਿਰਨਦੀਪ ਕੌਰ, ਕੁਲਦੀਪ ਕੌਰ, ਅਮਰਜੀਤ ਸਿੰਘ, ਗੁਰਪ੍ਰੀਤ ਸਿੰਘ, ਹਰਦੀਪ ਸਿੰਘ ਅਤੇ ਗੁਰਦੀਪ ਸਿੰਘ ਨੇ ਹਾਜ਼ਰੀ ਲਗਵਾਈ। ਜ਼ਿਕਰਯੋਗ ਹੈ ਕਿ ਇਹ ਸਿਹਤ ਮੁਲਾਜ਼ਮ ਆਪਣੀਆਂ ਹੱਕੀ ਜਾਇਜ਼ ਮੰਗਾਂ ਨੂੰ ਪੂਰਾ ਕਰਵਾਉਣ ਲਈ ਲੰਬੇ ਸਮੇਂ ਤੋਂ ਸੰਘਰਸ਼ ਕਰ ਰਹੇ ਹਨ। ਕਰੋਨਾ ਕਾਲ ਦੌਰਾਨ 24-24 ਘੰਟੇ ਡਿਊਟੀ ਨਿਭਾਉਣ ਵਾਲੇ ਇਨਾਂ ਸਿਹਤ ਕਾਮਿਆਂ ਦੀਆਂ ਮੰਗਾਂ ਪ੍ਰਤੀ ਸਰਕਾਰ ਪਤਾ ਨਹੀਂ ਕਿਉਂ ਗੰਭੀਰ ਨਹੀਂ ਹੈ? ਇਕ ਪਾਸੇ ਸਰਕਾਰ ਸਿਹਤ ਕਰੋਨਾ ਯੋਧੇ ਕਹਿ ਰਹੀ ਹੈ ਦੂਜੇ ਪਾਸੇ ਇਹਨਾਂ ਯੋਧਿਆਂ ਦੀਆਂ ਮੰਗਾਂ ਨਹੀਂ ਮੰਨ ਰਹੀ। ਉਲਟਾ ਬਠਿੰਡਾ ਵਿਖੇ ਖਜ਼ਾਨਾ ਮੰਤਰੀ ਦੀ ਕੋਠੀ ਅੱਗੇ ਵਿਰੋਧ ਪ੍ਰਦਰਸ਼ਨ ਕਰਨ ਤੇ ਮੁਲਾਜ਼ਮ ਆਗੂਆਂ ਤੇ ਝੂਠੇ ਪਰਚੇ ਦਰਜ ਕੀਤੇ ਗਏ ਹਨ। ਇਸ ਮੌਕੇ ਸੰਘਰਸ਼ ਕਮੇਟੀ ਆਗੂ ਕੇਵਲ ਸਿੰਘ ਮਾਨਸਾ ਨੇ ਸੰਬੋਧਨ ਕਰਦਿਆਂ ਦੱਸਿਆ ਕਿ ਜਦੋਂ ਤੱਕ ਸਾਡੀਆਂ ਤਿੰਨ ਮੰਗਾਂ ਮਲਟੀਪਰਪਜ ਹੈਲਥ ਵਰਕਰ ਫੀਮੇਲ ਨੂੰ ਪੱਕੇ ਕਰਨ, 1263 ਮਲਟੀਪਰਪਜ ਹੈਲਥ ਵਰਕਰ ਮੇਲ ਦਾ ਪਰਖ ਅਧੀਨ ਸਮਾਂ 2 ਸਾਲ ਕਰਨ ਅਤੇ ਕਰੋਨਾ ਕਾਲ ਦੀਆਂ ਸੇਵਾਵਾਂ ਕਾਰਨ ਸਪੈਸ਼ਲ ਭੱਤਾ ਦੇਣ ਦੀਆਂ ਮੰਗਾਂ ਨਹੀਂ  ਮੰਨੀਆਂ ਜਾਂਦੀਆਂ ਅਤੇ ਆਗੂਆਂ ਤੇ ਕੀਤੇ ਝੂਠੇ ਪਰਚੇ ਰੱਦ ਨਹੀਂ ਕੀਤੇ ਜਾਂਦੇ ਉਦੋਂ ਤੱਕ ਸਾਡਾ ਇਹ ਸੰਘਰਸ਼ ਜਾਰੀ ਰਹੇਗਾ।  ਸੀਟੂ ਦੇ ਸੂਬਾਈ ਪ੍ਰਧਾਨ ਮਹਾਂ ਸਿੰਘ ਰੋੜੀ ਨੇ ਇਸ ਭੁੱਖ ਹੜਤਾਲ ਨੂੰ ਸੰਬੋਧਨ ਕਰਦਿਆਂ ਆਪਣੀ ਜਥੇਬੰਦੀ ਵੱਲੋਂ ਇਸ ਸੰਘਰਸ਼ ਨੂੰ ਪੂਰਨ ਹਮਾਇਤ ਦੇਣ ਦੀ ਗੱਲ ਕਹੀ ਅਤੇ ਸਰਕਾਰ ਦੇ ਇਸ ਨਾਕਾਰਾਤਮਕ ਰਵੱਈਏ ਤੇ ਦੁੱਖ ਜ਼ਾਹਰ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸੰਘਰਸ਼ ਕਮੇਟੀ ਆਗੂ ਗੁਲਜ਼ਾਰ ਖਾਂ ਅਤੇ ਗੁਰਚਰਨ ਕੌਰ ਸਰਦੂਲਗੜ੍ਹ ਨੇ ਵੀ ਸੰਬੋਧਨ ਕੀਤਾ।

NO COMMENTS