ਪਟਿਆਲਾ, 28 ਮਾਰਚ:-(ਸਾਰਾ ਯਹਾਂ/ ਗੁਰਪ੍ਰੀਤ ਧਾਲੀਵਾਲ) : ਸਰਕਾਰੀ ਰਜਿੰਦਰਾ ਹਸਪਤਾਲ ਵਿਖੇ ਸਿਹਤ ਮੰਤਰੀ ਡਾ ਵਿਜੈ ਸਿੰਗਲਾ ਵੱਲੋਂ ਪਲੇਠਾ ਦੌਰਾ ਕੀਤਾ ਗਿਆ। ਇਸ ਦੌਰਾਨ ਸਿਹਤ ਮੰਤਰੀ ਵੱਲੋਂ ਮਰੀਜ਼ਾਂ ਮਿਲਣ ਵਾਲੀਆਂ ਸਹੂਲਤਾਂ ਦਾ ਜਾਇਜ਼ਾ ਲਿਆ ਤੇ ਉਨ੍ਹਾਂ ਦਾ ਡੀ ਸੀ ਸੰਦੀਪ ਹੰਸ, ਮੈਡੀਕਲ ਕਾਲਜ ਪ੍ਰਿੰਸੀਪਲ ਡਾ ਹਰਜਿੰਦਰ ਸਿੰਘ ਤੇ ਮੈਡੀਕਲ ਸੁਪਰਡੈਂਟ ਹਰਨਾਮ ਸਿੰਘ ਰਿੱਕੀ ਵੱਲੋਂ ਵਿਸ਼ੇਸ਼ ਤੌਰ ਤੇ ਸਵਾਗਤ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਸਿਹਤ ਮੰਤਰੀ ਡਾ ਸਿੰਗਲਾ ਨੇ ਦੱਸਿਆ ਕਿ ਪਿਛਲੇ ਲੰਬੇ ਸਮੇਂ ਤੋਂ ਆਈਆਂ ਸਰਕਾਰਾਂ ਵੱਲੋਂ ਸਿਹਤ ਸਹੂਲਤਾਂ ਵੱਲ ਧਿਆਨ ਨਾ ਦੇਣ ਕਰਕੇ ਲੋਕਾਂ ਨੂੰ ਭਾਰੀ ਸਮੱਸਿਆ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਉਹ ਮੈਡੀਕਲ ਕਾਲਜ ਪਟਿਆਲਾ ਦੇ ਵਿਦਿਆਰਥੀ ਵੀ ਰਹੇ ਹਨ ਉਨ੍ਹਾਂ ਨੂੰ ਅੱਜ ਖੁਸ਼ੀ ਹੋ ਰਹੀ ਹੈ ਕਿ ਜੋ ਵਿਦਿਆਰਥੀ ਉਨ੍ਹਾਂ ਨਾਲ ਪੜ੍ਹੇ ਸਨ ਉਹ ਵੀ ਅੱਜ ਉਨ੍ਹਾਂ ਦੇ ਨਾਲ ਹਨ। ਹਸਪਤਾਲ ਵਿੱਚ ਆਪਣੀਆਂ ਸੇਵਾਵਾਂ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਹਸਪਤਾਲ ਵਿਚ ਡਾਕਟਰਾਂ ਤੇ ਸਟਾਫ ਦੀ ਭਾਰੀ ਕਮੀ ਹੈ ਜਿਸ ਨੂੰ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਜਲਦ ਤੋਂ ਜਲਦ ਪੂਰਾ ਕੀਤਾ ਜਾਵੇਗਾ। ਤਾਂ ਕਿ ਆਉਣ ਵਾਲੇ ਦਿਨਾਂ ਵਿੱਚ ਹਸਪਤਾਲ ਵਿੱਚ ਆਉਣ ਵਾਲੇ ਵਿਅਕਤੀਆਂ ਨੂੰ ਕਿਸੇ ਵੀ ਪ੍ਰਕਾਰ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ।