
10 ਜੂਨ (ਸਾਰਾ ਯਹਾਂ/ ਮੁੱਖ ਸੰਪਾਦਕ) : ਅੱਜ ਸਿਹਤ ਮੰਤਰੀ ਪੰਜਾਬ ਡਾ. ਬਲਵੀਰ ਸਿੰਘ ਨੇ ਜ਼ਿਲ੍ਹਾ ਹਸਪਤਾਲ ਮਾਨਸਾ ਦਾ ਅਚਨਚੇਤ ਦੌਰਾ ਕੀਤਾ। ਇਸ ਮੌਕੇ ਸਿਵਲ ਸਰਜਨ ਮਾਨਸਾ ਡਾ. ਅਸ਼ਵਨੀ ਕੁਮਾਰ, ਸਹਾਇਕ ਸਿਵਲ ਸਰਜਨ ਮਾਨਸਾ ਡਾ. ਰਣਜੀਤ ਸਿੰਘ ਰਾਏ, ਸੀਨੀਅਰ ਮੈਡੀਕਲ ਅਫਸਰ ਡਾ. ਰੂਬੀ , ਸਿਹਤ ਵਿਭਾਗ ਦੇ ਹੋਰ ਅਧਿਕਾਰੀਆਂ , ਕਰਮਚਾਰੀਆਂ ਤੋ ਇਲਾਵਾ ਸ਼ਹਿਰ ਦੇ ਪਤਵੰਤੇ ਸੱਜਣ ਵੀ ਮੋਜੂਦ ਸਨ। ਡਾ. ਬਲਵੀਰ ਸਿੰਘ ਨੇ ਜ਼ਿਲਾ ਹਸਪਤਾਲ ਦੀ ਓ.ਪੀ.ਡੀ., ਐਮਰਜੈਂਸੀ ਅਤੇ ਓਪਰੇਸ਼ਨ ਥੀਏਟਰ ਦਾ ਮੁਆਇਨਾ ਕੀਤਾ ਅਤੇ ਅਧਿਕਾਰੀਆਂ, ਕਰਮਚਾਰੀਆਂ ਨੂੰ ਤਨਦੇਹੀ ਨਾਲ ਡਿਊਟੀ ਕਰਨ ਦੀ ਹਦਾਇਤ ਵੀ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਹਸਪਤਾਲ ਵਿੱਚ ਦਾਖਲ ਮਰੀਜਾਂ ਨੂੰ ਕੋਈ ਦਿੱਕਤ ਪੇਸ਼ ਨਾ ਆਵੇ ਅਤੇ ਸਾਫ-ਸਫਾਈ ਦਾ ਵਿਸੇਸ਼ ਖਿਆਲ ਰੱਖਿਆ ਜਾਵੇ। ਮਰੀਜਾਂ ਅਤੇ ਉਨ੍ਹਾਂ ਦੇ ਨਾਲ ਆਏ ਪਰਿਵਾਰਿਕ ਮੈੰਬਰਾਂ ਅਤੇ ਰਿਸ਼ਤੇਦਾਰਾਂ ਨਾਲ ਵਧੀਆ ਵਿਵਹਾਰ ਕੀਤਾ ਜਾਵੇ। ਉਨ੍ਹਾਂ ਹਸਪਤਾਲ ਵਿਚ ਮਰੀਜ਼ਾਂ. ਦਾ ਹਾਲ-ਚਾਲ ਪੁੱਛਿਆ ਅਤੇ ਆਉਣ ਵਾਲੀਆਂ ਮੁਸ਼ਕਲਾਂ ਸਬੰਧੀ ਗੱਲਬਾਤ ਕੀਤੀ। ਇਸ ਮੌਕੇ ਉਨ੍ਹਾਂ ਜੱਚਾ ਬੱਚਾ ਸਿਹਤ ਸੇਵਾਵਾਂ ਬਾਰੇ ਜਾਣਕਾਰੀ ਹਾਸਲ ਕੀਤੀ ਅਤੇ ਵੱਧ ਤੋਂ ਵੱਧ ਸੰਸਥਾਗਤ ਜਨੇਪੇ ਕਰਵਾਉਣ ਲਈ ਹਦਾਇਤ ਕੀਤੀ। ਟੀਕਾਕਰਨ ਦੇ ਕੰਮ ਵਿੱਚ ਤੇਜ਼ੀ ਲਿਆ ਕੇ 100 ਪ੍ਰਤੀਸ਼ਤ ਟੀਚੇ ਪ੍ਰਾਪਤ ਕਰਨ ਲਈ ਹਦਾਇਤ ਕੀਤੀ। ਉਨ੍ਹਾਂ ਘੱਟ ਸੈਕਸ ਰੇਸ਼ੋ ਵਾਲੇ ਇਲਾਕਿਆਂ ਵਿੱਚ ਵਿਸ਼ੇਸ਼ ਜਾਗਰੂਕਤਾ ਗਤੀਵਿਧੀਆਂ ਚਲਾਉਣ ਬਾਰੇ ਕਿਹਾ। ਉਨ੍ਹਾਂ ਗੁਣਵਤਾ ਪੁਰਨ ਐਮਰਜੈਂਸੀ ਸੇਵਾਂਵਾਂ 24 ਘੰਟੇ ਯਕੀਨੀ ਬਣਾਉਣ ਲਈ ਵੀ ਕਿਹਾ। ਇਸ ਮੌਕੇ ਸਿਵਲ ਸਰਜਨ ਮਾਨਸਾ ਨੇ ਲੋਕਾਂ ਨੂੰ ਮੌਸਮੀ ਬਿਮਾਰੀਆਂ ਤੋਂ ਬਚਣ ਲਈ ਸਿਹਤ ਵਿਭਾਗ ਦਾ ਸਹਿਯੋਗ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਲੋਕ ਅਪਣੇ ਆਲੇ ਦੁਆਲੇ ਦੀ ਸਫਾਈ ਰੱਖਣ ਅਤੇ ਪਾਣੀ ਜਮਾਂ ਨਾ ਹੋਣ ਦੇਣ।

