ਸਿਹਤ ਮੰਤਰੀ ਵੱਲੋਂ ਕੋਵਿਡ-19 ਦੇ ਟਾਕਰੇ ਲਈ ਮਾਸਕ ਪਹਿਨਣ ਦੀ ਮਹੱਤਤਾ ਦਰਸਾਉਂਦਾ ਵਿਸ਼ੇਸ਼ ਪੋਸਟਰ ਲਾਂਚ

0
17

ਚੰਡੀਗੜ੍ਹ, 1 ਨਵੰਬਰ (ਸਾਰਾ ਯਹਾ / ਮੁੱਖ ਸੰਪਾਦਕ):ਪੰਜਾਬ ਦੇ ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਵੱਲੋਂ ਅੱਜ ਕੋਵਿਡ-19 ਦੇ ਟਾਕਰੇ ਲਈ ਮਾਸਕ ਪਹਿਨਣ ਦੀ ਮਹੱਤਤਾ ਦਰਸਾਉਂਦਾ ਵਿਸ਼ੇਸ਼ ਪੋਸਟਰ ਲਾਂਚ ਕੀਤਾ ਗਿਆ। ਇਸ ਨੇਕ ਕਾਰਜ ਦੀ ਸ਼ੁਰੂਆਤ “ਸੇਵਾ ਸੰਕਲਪ ਸੁਸਾਇਟੀ” ਨੇ ਆਪਣੇ ਮੀਤ ਪ੍ਰਧਾਨ ਹਰਪ੍ਰੀਤ ਸੰਧੂ ਜੋ ਹਾਈ ਕੋਰਟ ਵਿੱਚ ਵਕੀਲ ਹਨ, ਦੀ ਅਗਵਾਈ ਹੇਠ ‘ਸੇਫਟੀ ਅਵੇਅਰਨੈੱਸ ਸਲੋਗਨ ਮੁਹਿੰਮ’ ਤਹਿਤ ਕੀਤੀ ਜਿਸਦਾ  ਉਦੇਸ਼ ਨਾਗਰਿਕਾਂ ਦਰਮਿਆਨ ਸੁਰੱਖਿਆ ਉਪਾਵਾਂ ਸਬੰਧੀ ਜਾਗਰੂਕਤਾ ਫੈਲਾਉਣਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਹਤ ਵਿਭਾਗ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਮੁਹਿੰਮ ਸੂਬਾ ਸਰਕਾਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਮਾਸਕ ਪਹਿਨਣ, ਸਮਾਜਿਕ ਦੂਰੀ ਬਣਾਏ ਰੱਖਣ ਦੀ ਮਹੱਤਤਾ ਸਬੰਧੀ ਜਾਗਰੂਕਤਾ ਫੈਲਾ ਰਹੀ ਹੈ।ਉਨ੍ਹਾਂ ਕਿਹਾ ਕਿ ‘ਸੇਵਾ ਸੰਕਲਪ ਸੁਸਾਇਟੀ’ ਅਤੇ ਡੀਐਮਸੀ ਦੇ ਉੱਘੇ ਡਾਕਟਰਾਂ ਨੇ ਪੰਜਾਬ ਦੇ ਨਾਗਰਿਕਾਂ ਨੂੰ ਜਾਗਰੂਕ ਕਰਨ ਦੇ ਮੰਤਵ ਨਾਲ ਕੋਵਿਡ-19 ਦੇ ਟਾਕਰੇ ਲਈ ਸਟੇਟ ਅਥਾਰਟੀਜ਼ ਵੱਲੋਂ ਜਾਰੀ ਸੁਰੱਖਿਆ ਦਿਸ਼ਾ ਨਿਰਦੇਸ਼ਾਂ ਨੂੰ ਉਤਸ਼ਾਹਿਤ ਕੀਤਾ ਹੈ।

ਇਸ ਨੇਕ ਕਾਰਜ ਦੇ ਸੌ ਦਿਨ ਪੂਰੇ ਹੋਣ ਭਾਵ 3 ਅਕਤੂਬਰ 2020 ਨੂੰ ਇਕ ਵਿਸ਼ੇਸ਼ ਡਾਕੂਮੈਂਟਰੀ ਜਾਰੀ ਕਤੀ ਗਈ, ਜਿਸ ਵਿਚ ਕੋਵਿਡ-19 ਸਬੰਧੀ ਸੁਰੱਖਿਆ ਉਪਾਵਾਂ ਨੂੰ ਉਜਾਗਰ ਕਰਦਿਆਂ ਸਮਾਜ ਦੇ ਵੱਖ-ਵੱਖ ਭਾਗਾਂ ਵਿਚ ਆਯੋਜਿਤ ਕੀਤੇ ਗਏ ਸਮਾਗਮਾਂ ਦਾ ਕ੍ਰਮ ਦਰਸਾਇਆ ਗਿਆ ਹੈ।ਬੁਲਾਰੇ ਨੇ ਦੱਸਿਆ ਕਿ ਸਿਹਤ ਮੰਤਰੀ ਨੇ ਵਕੀਲ ਹਰਪ੍ਰੀਤ ਸੰਧੂ ਵੱਲੋਂ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕੀਤੀ ਜਿਨ੍ਹਾਂ ਨੇ ਇਸ ਉੱਤਮ ਕਾਰਜ ਰਾਹੀਂ ਲੁਧਿਆਣਾ ਦੇ ਨਾਗਰਿਕਾਂ ਨੂੰ ਜਾਗਰੂਕ ਕਰਨ ਅਤੇ ਭਾਈਚਾਰੇ ਦੀ ਸ਼ਮੂਲੀਅਤ ਨੂੰ ਉਤਸ਼ਾਹਿਤ ਕਰਨ ਲਈ ਇਹ ਨਵੀਨ ਕਦਮ ਚੁੱਕਿਆ ਹੈ।

NO COMMENTS