*ਸਿਹਤ ਮੰਤਰੀ ਵੱਲੋਂ ਸਿਹਤ ਜਾਗਰੂਕਤਾ ਨੂੰ ਉਤਸ਼ਾਹਿਤ ਕਰਨ ਲਈ ‘ਕੇਅਰ ਕੰਪੈਨੀਅਨ ਪ੍ਰੋਗਰਾਮ’ ਦੀ ਸ਼ੁਰੂਆਤ*

0
24

Punjab News (ਸਾਰਾ ਯਹਾਂ/ਬਿਊਰੋ ਨਿਊਜ਼ ) : ਮੁੱਖ ਮੰਤਰੀ ਭਗਵੰਤ ਮਾਨ ਸਰਕਾਰ ਵੱਲੋਂ ਸਿਹਤ ਸੰਭਾਲ ਖੇਤਰ ਨੂੰ ਪ੍ਰਮੁੱਖ ਤਰਜੀਹ ਦਿੱਤੇ ਜਾਣ ਦੇ ਮੱਦੇਨਜ਼ਰ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਇੱਥੇ ਸੂਬਾ ਸਰਕਾਰ ਦੇ ਸਿਹਤ ਜਾਗਰੂਕਤਾ ਯਤਨਾਂ ਨੂੰ ਹੋਰ ਹੁਲਾਰਾ ਦੇਣ ਲਈ ‘ਕੇਅਰ ਕੰਪੇਨੀਅਨ ਪ੍ਰੋਗਰਾਮ (ਸੀਸੀਪੀ)’ ਦੀ ਸ਼ੁਰੂਆਤ ਕੀਤੀ।

ਇਸ ਬਾਰੇ ਜਾਣਕਾਰੀ ਦਿੰਦਿਆਂ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ਸੂਬੇ ਭਰ ਵਿੱਚ ਬਿਹਤਰ ਸਿਹਤ ਸੇਵਾਵਾਂ ਨੂੰ ਯਕੀਨੀ ਬਣਾਇਆ ਜਾਵੇਗਾ। ਉਹਨਾਂ ਦੱਸਿਆ ਕਿ ਇਹ ਪ੍ਰੋਗਰਾਮ ਸੂਬਾ ਸਰਕਾਰ ਦੀ ਇੱਕ ਪਹਿਲਕਦਮੀ ਹੈ ਜਿਸਦਾ ਉਦੇਸ਼ ਇਸ ਵਿੱਚ ਮਰੀਜ਼ ਦੇ ਪਰਿਵਾਰਕ ਮੈਂਬਰਾਂ ਨੂੰ ਸ਼ਾਮਲ ਕਰਨਾ ਹੈ। ਉਹਨਾਂ ਕਿਹਾ ਕਿ ਇਹਨਾਂ ਮੈਂਬਰਾਂ ਨੂੰ ਬੁਨਿਆਦੀ ਡਾਕਟਰੀ ਸਹੂਲਤਾਂ ਦੀ ਸਿਖਲਾਈ ਦਿੱਤੀ ਜਾਵੇਗੀ ਜੋ ਮਰੀਜ਼ ਦੀ ਸਿਹਤਯਾਬੀ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ।

 ਜੌੜਾਮਾਜਰਾ ਨੇ ਆਪਣੇ ਉਦਘਾਟਨੀ ਭਾਸ਼ਣ ਵਿੱਚ ਹੋਰ ਵੇਰਵਿਆਂ ਦਾ ਖੁਲਾਸਾ ਕਰਦਿਆਂ ਕਿਹਾ ਕਿ ਪੰਜਾਬ ਭਾਰਤ ਦਾ ਪਹਿਲਾ ਸੂਬਾ ਹੈ ਜਿਸਨੇ ਇਸ ਪ੍ਰੋਗਰਾਮ ਦਾ ਵਿਸਥਾਰ ਮਾਂ ਅਤੇ ਬੱਚੇ ਦੀ ਸਿਹਤ ਤੋਂ ਇਲਾਵਾ ਮੈਡੀਕਲ ਅਤੇ ਸਰਜੀਕਲ ਇਨ-ਪੇਸ਼ੈਟ ਕੇਅਰ ਦੇ ਖੇਤਰ ਤੱਕ ਕੀਤਾ ਹੈ। ਉਹਨਾਂ ਅੱਗੇ ਕਿਹਾ ਕਿ ਇਹ ਪ੍ਰੋਗਰਾਮ ਲੋਕਾਂ ਨੂੰ ਜ਼ਰੂਰੀ ਬੁਨਿਆਦੀ ਸਿਹਤ ਅਭਿਆਸਾਂ ਬਾਰੇ ਸਿੱਖਿਅਤ ਕਰਨ ਵਿੱਚ ਮਦਦ ਕਰਦਾ ਹੈ ਤਾਂ ਜੋ ਉਹ ਆਪਣੀ ਸਿਹਤ ਅਤੇ ਤੰਦਰੁਸਤੀ ਦਾ ਖੁਦ ਖਿਆਲ ਰੱਖ ਸਕਣ।

ਸਿਹਤ ਮੰਤਰੀ ਨੇ ਇੱਕ ਆਈਵੀਆਰ/ਵਟਸਐਪ ਨੰਬਰ 080-47180443 ਵੀ ਲਾਂਚ ਕੀਤਾ, ਜਿਸ ਰਾਹੀਂ ਕੋਈ ਵੀ ਵਿਅਕਤੀ ਸਿਹਤ ਸੰਦੇਸ਼ਾਂ ਲਈ ਸਬਸਕ੍ਰਾਇਬ ਕਰ ਸਕਦਾ ਹੈ ਅਤੇ ਇਹ ਸੰਦੇਸ਼ ਉਨ੍ਹਾਂ ਨੂੰ ਤਿੰਨ ਮਹੀਨਿਆਂ ਲਈ ਹਫ਼ਤੇ ਵਿੱਚ ਤਿੰਨ ਵਾਰ ਪ੍ਰਾਪਤ ਹੋਣਗੇ। ਇਹ ਸੇਵਾ ਪੂਰੀ ਤਰ੍ਹਾਂ ਮੁਫਤ ਹੈ ਅਤੇ ਕੋਈ ਵੀ ਮਿਆਦ ਪੂਰੀ ਹੋਣ ‘ਤੇ  ਲਈ ਮੁੜ ਸਬਸਕ੍ਰਾਇਬ ਕਰ ਸਕਦਾ ਹੈ।

LEAVE A REPLY

Please enter your comment!
Please enter your name here