ਸਿਹਤ ਵਿਭਾਗ ਅਤੇ ਪ੍ਰਸ਼ਾਸਨ ਵੱਲੋਂ ਕਰੋਨਾ ਮਹਾਂਮਾਰੀ ਦੇ ਇਤਿਹਾਤਾ ਦੀ ਪਾਲਣਾ ਕਰਨ ਦੀ ਕੀਤੀ ਹਦਾਇਤ

0
107

ਬੁਢਲਾਡਾ 23 ਅਗਸਤ (ਸਾਰਾ ਯਹਾ/ਅਮਨ ਮਹਿਤਾ): ਸਰਕਾਰ ਵੱਲੋਂ ਸੂਬੇ ਅੰਦਰ ਵੱਧ ਰਹੇ ਕਰੋਨਾ ਮਹਾਂਮਾਰੀ ਦੇ ਪ੍ਰਕੋਪ ਕਾਰਨ ਸ਼ਨੀਵਾਰ ਅਤੇ ਐਤਵਾਰ ਨੂੰ ਮੁਕੰਮਲ ਬੰਦ ਦੇ ਫੈਸਲੇ ਤਹਿਤ ਸ਼ਹਿਰ ਅੰਦਰ ਬੰਦ ਦਾ ਅਸਰ ਨਜ਼ਰ ਆ ਰਿਹਾ ਹੈ। ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਮਹਿੰਦਰ ਪਾਲ ਦੇ ਦਿਸ਼ਾ ਨਿਰਦੇਸ਼ਾਂ ਤੇ ਜ਼ਿਲ੍ਹਾ ਪੁਲਿਸ ਪ੍ਰਸ਼ਾਸਨ ਵੱਲੋਂ ਸਾਰੇ ਸ਼ਹਿਰਾਂ ਅੰਦਰ ਚੌਕਸੀ ਵਧਾ ਦਿੱਤੀ ਗਈ ਹੈ। ਜਿਸਦੇ ਚੱਲਦਿਆਂ ਬੁਢਲਾਡਾ ਸ਼ਹਿਰ ਅੰਦਰ ਡੀਐੱਸਪੀ ਬਲਜਿੰਦਰ ਸਿੰਘ ਪੰਨੂ ਦੀ ਅਗਵਾਈ ਹੇਠ ਪੁਲਿਸ ਪ੍ਰਸ਼ਾਸਨ ਵੱਲੋਂ ਟੀਮਾਂ ਬਣਾ ਕੇ ਗਸ਼ਤ ਕੀਤੀ ਜਾ ਰਹੀ ਹੈ ਅਤੇ ਤਾਲਾਬੰਦੀ ਦੀਆਂ ਹਦਾਇਤਾਂ ਦੀ ਉਲੰਘਣਾ ਕਰਨ ਵਾਲਿਆਂ ਤੇ ਵੀ ਸਖਤ ਕਾਰਵਾਈ ਕੀਤੀ ਜਾ ਰਹੀ ਹੈ। ਤਾਲਾਬੰਦੀ ਕਾਰਨ ਸ਼ਹਿਰ ਅੰਦਰ ਹਰ ਪਾਸੇ ਸੁੰਨ ਸਰਾਂ ਨਜ਼ਰ ਆ ਰਹੀ ਹੈ। ਐਸਐਚਓ ਸਿਟੀ ਗੁਰਲਾਲ ਸਿੰਘ, ਐਸਐਚਓ ਸਦਰ ਪਰਮਿੰਦਰ ਕੌਰ  ਵੱਲੋਂ ਵੱਖ ਵੱਖ ਟੀਮਾਂ ਬਣਾ ਕੇ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ, ਮਾਸਕ ਨਾ ਪਹਿਨਣ ਵਾਲਿਆਂ ਦੇ ਚਲਾਨ ਕੱਟੇ ਜਾ ਰਹੇ ਹਨ ਤਾਂ ਜੋ ਲੋਕ ਇਸ ਮਹਾਮਾਰੀ ਦੇ ਪ੍ਰਕੋਪ ਤੋਂ ਬਚ ਸਕਣ ਅਤੇ ਸਰਕਾਰ ਵੱਲੋਂ ਦਿੱਤੇ ਗਏ ਇਤਿਹਾਤਾ ਦੀ ਪਾਲਣਾ ਕਰਨ। ਤਾਲਾਬੰਦੀ ਦੌਰਾਨ ਜ਼ਰੂਰੀ ਵਸਤਾਂ ਵਾਲੀਆਂ ਦੁਕਾਨਾਂ ਜਿਨ੍ਹਾਂ ਨੂੰ ਖੋਲ੍ਹਣ ਦੀ ਸਰਕਾਰ ਵੱਲੋਂ ਆਗਿਆ ਦਿੱਤੀ ਗਈ ਸੀ ਵੀ ਸੁੰਨਸਾਨ ਹੀ ਨਜ਼ਰ ਆਈਆ। ਬਹੁੱਤ ਘੱਟ ਗਿਣਤੀ ਵਿੱਚ ਲੋਕ ਆਪਣੇ ਘਰਾਂ ਵਿੱਚੋਂ ਬਾਹਰ ਨਜ਼ਰ ਆਏ। ਪਿਛਲੇ ਦਿਨਾਂ ਦੌਰਾਨ ਸ਼ਹਿਰ ਅੰਦਰ ਵਧ ਰਹੇ ਕਰੋਨਾ ਮਹਾਮਾਰੀ ਦੇ ਪਾਜਟਿਵ ਕੇਸਾਂ ਦੀ ਗਿਣਤੀ ਦੇ ਚੱਲਦਿਆਂ ਸ਼ਹਿਰ ਵਾਸੀਆਂ ਅਤੇ ਨਜ਼ਦੀਕੀ ਪਿੰਡ ਵਾਸੀਆਂ ਦੇ ਮਨਾਂ ਅੰਦਰ ਡਰ ਦਾ ਮਾਹੌਲ ਪੈਦਾ ਹੋ ਗਿਆ ਹੈ। ਇਸ ਇਲਾਵਾ ਹਲਕੇ ਅੰਦਰ ਕਰੋਨਾ ਮਹਾਂਮਾਰੀ ਕਾਰਨ ਹੋਈਆਂ ਦੋ ਮੌਤਾਂ ਨੇ ਵੀ ਲੋਕਾਂ ਦੇ ਮਨਾਂ ਨੂੰ ਸਹਿਮ ਕੇ ਰੱਖ ਦਿੱਤਾ ਹੈ। ਸਮੂਹ ਪੁਲਸ ਪ੍ਰਸ਼ਾਸਨ ਸਮੇਤ ਸਿਹਤ ਵਿਭਾਗ ਨੇ ਲੋਕਾਂ ਨੂੰ ਕਰੋਨਾ ਮਹਾਂਮਾਰੀ ਦੇ ਇਤਿਹਾਤਾ ਦੀ ਪਾਲਣਾ ਕਰਨ ਲਈ ਕਿਹਾ ਅਤੇ ਬਿਨਾਂ ਕਿਸੇ ਕੰਮ ਤੋਂ ਘਰੋਂ ਬਾਹਰ ਨਾ ਨਿਕਲਣ ਲਈ ਵੀ ਹਦਾਇਤ ਕੀਤੀ ਹੈ ਤਾਂ ਜੋ ਇਸ ਮਹਾਂਮਾਰੀ ਦੇ ਪ੍ਰਕੋਪ ਨੂੰ ਘਟਾਇਆ ਜਾ ਸਕੇ।

NO COMMENTS