*ਸਿਹਤ ਵਿਭਾਗ ਦੀਆਂ ਟੀਮਾਂ ਨੇ ਹਰ ਸ਼ੁਕਰਵਾਰ ਡੇਂਗੂ ਤੇ ਵਾਰ ਤਹਿਤ ਚੈਕਿੰਗ ਕੀਤੀ*

0
42

ਮਾਨਸਾ, 25 ਅਗਸਤ  (ਸਾਰਾ ਯਹਾਂ/ਗੁਰਪ੍ਰੀਤ ਧਾਲੀਵਾਲ)

ਸਿਹਤ ਵਿਭਾਗ ਅਤੇ ਸਿਹਤ ਮੰਤਰੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਲੋਕਾਂ ਨੂੰ ਡੇਂਗੂ ਦੇ ਡੰਗ ਤੋਂ ਬਚਾਉਣ ਲਈ ਸਿਹਤ ਕਰਮਚਾਰੀਆਂ ਵੱਲੋਂ ਹਰ ਸ਼ੁਕਰਵਾਰ ਡੇਂਗੂ ਤੇ ਵਾਰ ਮੁਹਿੰਮ ਤਹਿਤ  ਤਰ੍ਹਾਂ ਤਰ੍ਹਾਂ ਦੀਆਂ ਗਤੀਵਿਧਿਆਂ ਕੀਤੀਆਂ ਜਾ ਰਹੀਆਂ ਹਨ। ਇਸੇ ਲੜੀ ਤਹਿਤ ਡਾ. ਅਸ਼ਵਨੀ ਕੁਮਾਰ ਸਿਵਲ ਸਰਜਨ ਮਾਨਸਾ ਦੀ ਰਹਿਨੁਮਾਈ ਹੇਠ ਡਾ. ਅਰਸ਼ਦੀਪ ਸਿੰਘ ਜ਼ਿਲ੍ਹਾ ਐਪੀਡੀਮੋਲੋਜਿਸਟ, ਸ੍ਰੀ ਸੰਤੋਸ਼ ਭਾਰਤੀ ਐਪੀਡੀਮੋਲੋਜਿਸਟ, ਗੁਰਜੰਟ ਸਿੰਘ ਏ. ਐਮ. ਓ. ਸੰਜੀਵ ਸ਼ਰਮਾ ਸਿਹਤ ਸੁਪਰਵਾਈਜ਼ਰ , ਬਲਜੀਤ ਸਿੰਘ ਸਿਹਤ ਕਰਮਚਾਰੀ ਸਮੇਤ ਬ੍ਰੀਡਿੰਗ ਚੈੱਕਰਾਂ ਦੀ ਟੀਮ ਵੱਲੋਂ ਅੱਜ ਬੱਸ ਸਟੈਂਡ ਮਾਨਸਾ ਵਿਖੇ ਵਿਸ਼ੇਸ਼ ਚੈਕਿੰਗ ਕੀਤੀ ਗਈ। ਇਸ ਦੌਰਾਨ ਜਾਣਕਾਰੀ ਦਿੰਦਿਆਂ ਡਾ. ਅਰਸ਼ਦੀਪ ਸਿੰਘ ਨੇ ਦੱਸਿਆ ਕਿ ਡੇਂਗੂ ਤੋਂ ਬਚਾਅ ਲੋਕਾਂ ਦੇ ਆਪਣੇ ਹੱਥ ਵਿੱਚ ਹੈ।

ਜੇਕਰ ਸਾਰੇ ਲੋਕ ਸਿਹਤ ਕਰਮਚਾਰੀਆਂ ਵੱਲੋਂ ਦੱਸੀਆਂ ਜਾਂਦੀਆਂ ਸਾਵਧਾਨੀਆਂ ਤੇ ਅਮਲ ਕਰਕੇ ਪਾਣੀ ਦੇ ਸਰੋਤਾਂ ਦਾ ਧਿਆਨ ਰੱਖਣਾ ਸ਼ੁਰੂ ਕਰ ਦੇਣ ਤਾਂ ਕਾਫੀ ਹੱਦ ਤੱਕ ਡੇਂਗੂ ਫੈਲਾਉਣ ਵਾਲੇ ਮੱਛਰ ਨੂੰ ਪੈਦਾ ਹੋਣ ਤੋਂ ਰੋਕਿਆ ਜਾ ਸਕਦਾ ਹੈ। ਬਲਾਕ ਖਿਆਲਾ ਕਲਾਂ ਵਿਖੇ ਐਸ ਐਮ ਓ ਡਾਕਟਰ ਹਰਦੀਪ ਸ਼ਰਮਾ ਦੀ ਅਗਵਾਈ ਵਿੱਚ ਵੱਖ ਵੱਖ ਥਾਵਾਂ ਤੇ ਪਾਣੀ ਦੇ ਸਰੋਤਾਂ ਵਿੱਚ ਲਾਰਵਾ ਚੈੱਕ  ਕੀਤਾ ਗਿਆ ਅਤੇ ਲੋਕਾਂ ਨੂੰ ਡੇਂਗੂ ਤੋਂ ਬਚਾਅ ਸਬੰਧੀ ਜਾਗਰੂਕ ਕੀਤਾ ਗਿਆ।

ਮਾਨਸਾ ਕੈਂਚੀਆਂ ਤੇ ਚੈਕਿੰਗ ਦੌਰਾਨ ਕੇਵਲ ਸਿੰਘ ਬਲਾਕ ਐਜ਼ੂਕੇਟਰ, ਸਰਬਜੀਤ ਸਿੰਘ ਸਿਹਤ ਸੁਪਰਵਾਈਜ਼ਰ, ਮਲਕੀਅਤ ਸਿੰਘ ਸਿਹਤ ਕਰਮਚਾਰੀ ਅਤੇ ਲਵਦੀਪ ਸਿੰਘ ਸਿਹਤ ਕਰਮਚਾਰੀ ਨੇ ਲੋਕਾਂ ਨੂੰ ਡੇਂਗੂ ਤੋਂ ਬਚਾਅ ਬਾਰੇ ਜਾਣਕਾਰੀ ਦਿੱਤੀ। ਇਸ ਤੋਂ ਇਲਾਵਾ  ਨੰਗਲ ਕਲਾਂ, ਬਰਨਾਲਾ, ਚਕੇਰੀਆਂ, ਮੂਲਾ ਸਿੰਘ ਵਾਲਾ, ਉਭਾ, ਰੱਲਾ ਆਦਿ ਵਿਖੇ ਹਾਈ ਰਿਜ਼ਕ ਅਬਾਦੀ ਦਾ ਫੀਵਰ ਸਰਵੇ ਕੀਤਾ ਗਿਆ।

ਇਸ ਮੌਕੇ ਸਿਹਤ ਸੁਪਰਵਾਈਜ਼ਰ ਖੁਸ਼ਵਿੰਦਰ ਸਿੰਘ, ਜਗਦੀਸ਼ ਸਿੰਘ, ਸਿਹਤ ਕਰਮਚਾਰੀ ਅਵਤਾਰ ਸਿੰਘ, ਚਾਨਣ ਦੀਪ ਸਿੰਘ, ਮਨੋਜ਼ ਕੁਮਾਰ, ਰਵਿੰਦਰ ਕੁਮਾਰ, ਸੁਖਵੀਰ ਸਿੰਘ, ਮੱਖਣ ਸਿੰਘ, ਗੁਰਦਰਸ਼ਨ ਸਿੰਘ, ਕੁਲਦੀਪ ਸਿੰਘ ਆਦਿ ਹਾਜ਼ਰ ਸਨ। ਬਲਾਕ ਬੁਢਲਾਡਾ ਵਿਖੇ ਐਸ ਐਮ ਓ ਡਾ ਗੁਰਚੇਤਨ ਪ੍ਰਕਾਸ਼ ਦੀ ਅਗਵਾਈ ਹੇਠ ਜਾਗਰੂਕਤਾ ਗਤੀਵਿਧੀਆਂ ਜਾਰੀ ਰਹੀਆਂ।

ਰੇਲਵੇ ਸਟੇਸ਼ਨ, ਬੱਸ ਸਟੈਂਡ ਅਤੇ ਪੀ ਆਰ ਟੀ ਸੀ ਵਰਕਸ਼ਾਪ ਵਿਖੇ ਲਾਰਵਾ ਚੈਕਿੰਗ ਮੌਕੇ ਡਾ. ਕਮਲ ਮੈਡੀਕਲ ਅਫਸਰ, ਸਿਹਤ ਕਰਮਚਾਰੀ ਅਮਰਜੀਤ ਸਿੰਘ,  ਹਰਪ੍ਰੀਤ ਸਿੰਘ, ਗੁਰਪ੍ਰੀਤ ਸਿੰਘ, ਇੰਦਰਪ੍ਰੀਤ ਸਿੰਘ, ਅਮਨਦੀਪ ਸਿੰਘ ਅਤੇ ਬ੍ਰੀਡਿੰਗ ਚੈੱਕਰ ਹਾਜ਼ਰ ਸਨ। ਇਸ ਮੌਕੇ ਸਿਹਤ ਕਰਮਚਾਰੀਆਂ ਨੇ ਜਾਗਰੂਕਤਾ ਪੈਂਫਲਿਟ ਵੰਡੇ ਅਤੇ ਸਬੰਧਤ ਬਿਲਡਿੰਗਾਂ/ਸੰਸਥਾਵਾਂ ਦੇ ਕਰਮਚਾਰੀਆਂ ਨੂੰ ਡੇਂਗੂ ਦੇ ਸੀਜ਼ਨ ਦੌਰਾਨ ਵਿਸ਼ੇਸ਼ ਧਿਆਨ ਰੱਖਣ ਲਈ ਪ੍ਰੇਰਿਤ ਵੀ ਕੀਤਾ।

NO COMMENTS