ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਮਾਨਸਾ ਕੀਤੀ ਜਾ ਰਹੀ ਹੈ ਵੱਡੇ ਪੱਧਰ ’ਤੇ ਸੈਂਪਲਿੰਗ

0
64

ਮਾਨਸਾ, 11 ਸਤੰਬਰ(ਸਾਰਾ ਯਹਾ, ਬਲਜੀਤ ਸ਼ਰਮਾ) : ਡਿਪਟੀ ਕਮਿਸ਼ਨਰ ਸ਼੍ਰੀ ਮਹਿੰਦਰ ਪਾਲ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਚਲਾਏ ਗਏ ਮਿਸ਼ਨ ਫ਼ਤਿਹ ਤਹਿਤ ਜ਼ਿਲ੍ਹੇ ਅੰਦਰ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਲਗਾਤਾਰ ਸੈਂਪÇਲੰਗ ਕੀਤੀ ਜਾ ਰਹੀ ਹੈ ਤਾਂ ਜੋ ਇਸ ਬਿਮਾਰੀ ਨੂੰ ਇੱਕ ਵਿਅਕਤੀ ਤੋਂ ਦੂਜੇ ਵਿਅਕਤੀ ਵਿੱਚ ਫੈਲਣ ਤੋਂ ਰੋਕਿਆ ਜਾ ਸਕੇ। ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਸਿਹਤ ਸਾਵਧਾਨੀਆਂ ਦੀ ਵਰਤੋਂ ਹੀ ਇਸ ਮਹਾਂਮਾਰੀ ਦਾ ਇਲਾਜ਼ ਹੈ। ਇਸ ਲਈ ਘਰਾਂ ਤੋਂ ਬਾਹਰ ਨਿਕਲਣ ਸਮੇਂ ਮਾਸਕ ਦੀ ਵਰਤੋਂ ਯਕੀਨੀ ਬਣਾਈ ਜਾਵੇ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਇੱਕ ਵਿਅਕਤੀ ਤੋਂ ਦੂਜੇ ਵਿਅਕਤੀ ਵਿਚਕਾਰ ਨਿਰਧਾਰਿਤ ਦੂਰੀ ਬਣਾ ਕੇ ਰੱਖੀ ਜਾਵੇ ਅਤੇ ਆਪਣੇ ਹੱਥਾਂ ਨੂੰ ਵਾਰ-ਵਾਰ ਸਾਬਨ ਨਾਲ ਚੰਗੀ ਤਰ੍ਹਾਂ ਸਾਫ਼ ਕਰਦੇ ਰਹਿਣਾ ਚਾਹੀਦਾ ਹੈ। ਸੈਂਪÇਲੰਗ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਲਾਲ ਚੰਦ ਠਕਰਾਲ ਨੇ ਦੱਸਿਆ ਕਿ ਜ਼ਿਲ੍ਹਾ ਇੰਚਾਰਜ ਸੈਂਪÇਲੰਗ ਟੀਮ ਡਾ. ਰਣਜੀਤ ਰਾਏ ਦੀ ਅਗਵਾਈ ਹੇਠ ਜ਼ਿਲ੍ਹੇ ਅੰਦਰ ਹੁਣ ਤੱਕ 26275 ਵਿਅਕਤੀਆਂ ਦੇ ਕੋਰੋਨਾ ਸੈਂਪਲ ਇਕੱਤਰ ਕੀਤੇ ਜਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਕੀਤੇ ਗਏ ਸੈਂਪਲਾਂ ਦੀ ਰਿਪੋਰਟ ਅਨੁਸਾਰ ਕੁੱਲ 964 ਵਿਅਕਤੀ ਕੋਰੋਨਾ ਪਾਜ਼ਿਟਿਵ ਪਾਏ ਗਏ।  ਉਨ੍ਹਾਂ ਦੱਸਿਆ ਕਿ ਕੋਰੋਨਾ ਪਾਜ਼ਿਟਿਵ ਮਰੀਜ਼ਾਂ ਵਿੱਚੋਂ 582 ਵਿਅਕਤੀ ਸਿਹਤਯਾਬ ਹੋ ਕੇ ਆਪਣੇ ਘਰਾਂ ਨੂੰ ਵਾਪਸ ਪਰਤ ਚੁੱਕੇ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਇਸ ਬਿਮਾਰੀ ਨੂੰ ਜੜੋ੍ਹਂ ਖ਼ਤਮ ਕਰਨ ਲਈ ਵੱਧ ਤੋਂ ਵੱਧ ਸੈਂਪÇਲੰਗ ਕਰਨ ਵਿੱਚ ਸਿਹਤ ਵਿਭਾਗ ਦਾ ਸਹਿਯੋਗ ਕਰਨ। 

NO COMMENTS