*ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਪੇਟ ਦੇ ਕੀੜਿਆਂ ਦੀ ਰੋਕਥਾਮ ਲਈ ਬੱਚਿਆਂ ਨੂੰ ਅਲਬੈਂਡਾਜੋਲ ਖੁਵਾਈਆਂ*

0
13

ਮਾਨਸਾ, 05 ਮਈ: (ਸਾਰਾ ਯਹਾਂ/  ਮੁੱਖ ਸੰਪਾਦਕ)  : ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਸਮੂਦਾਇਕ ਸਿਹਤ ਕੇਂਦਰ ਖਿਆਲਾ ਕਲਾਂ ਅਧੀਨ ਪਿੰਡਾਂ ਦੇ ਬੱਚਿਆਂ ਨੂੰ ਸਕੂਲਾਂ ਅਤੇ ਆਂਗਣਵਾੜੀ ਕੇਂਦਰਾਂ ਵਿੱਚ ਅਲਬੈਂਡਾਜੋਲ ਦੀ ਖੁਰਾਕ ਮੌਪ ਅੱਪ ਰਾਊਂਡ ਤਹਿਤ ਦਿੱਤੀ ਗਈ। ਇਹ ਜਾਣਕਾਰੀ ਦਿੰਦਿਆਂ ਸੀਨੀਅਰ ਮੈਡੀਕਲ ਅਫ਼ਸਰ ਡਾ. ਹਰਦੀਪ ਸ਼ਰਮਾ ਨੇ ਦੱਸਿਆ ਕਿ ਸਾਰੇ ਸਰਕਾਰੀ, ਸਹਾਇਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਪੜ੍ਹਦੇ ਪਹਿਲੀ ਤੋਂ ਬਾਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਅਤੇ ਆਂਗਣਵਾੜੀ ਕੇਂਦਰਾਂ ਅਧੀਨ ਆਉਂਦੇ 1 ਤੋਂ 5 ਸਾਲ ਦੇ ਬੱਚਿਆਂ ਨੂੰ ਪੇਟ ਦੇ ਕੀੜਿਆਂ ਦੀ ਰੋਕਥਾਮ ਲਈ ਅਲਬੈਂਡਾਜੋਲ ਦੀ ਖੁਰਾਕ ਦਿੱਤੀ ਗਈ।
ਉਨ੍ਹਾਂ ਦੱਸਿਆ ਕਿ ਪੇਟ ਦੇ ਕੀੜਿਆਂ ਤੋਂ ਮੁਕਤੀ ਲਈ  ਸਿਹਤ ਵਿਭਾਗ ਵੱਲੋਂ  ਆਂਗਣਵਾੜੀ, ਸਰਕਾਰੀ, ਗੈਰ-ਸਰਕਾਰੀ ਸਕੂਲਾਂ ਦੇ ਬੱਚਿਆਂ ਨੂੰ ਅਲਬੈਂਡਾਜੋਲ ਦੀਆਂ ਗੋਲੀਆਂ ਖੁਆਈਆਂ ਗਈਆਂ। ਸਕੂਲ ਨਾਂ ਜਾਣ ਵਾਲੇ ਬੱਚਿਆਂ ਨੂੰ ਆਸ਼ਾ ਵੱਲੋਂ ਘਰ ਘਰ ਜਾ ਕੇ ਗੋਲੀਆਂ ਦੀ ਵੰਡ ਕੀਤੀ ਗਈ ਹੈ।
ਬਲਾਕ ਐਜੂਕੇਟਰ ਕੇਵਲ ਸਿੰਘ ਨੇ ਦੱਸਿਆ ਕਿ ਸਿਹਤ ਟੀਮਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਬੱਚਿਆਂ ਨੂੰ ਇਹ ਗੋਲੀ ਖਾਲੀ ਪੇਟ ਬਿਲਕੁਲ ਨਾ ਖੁਆਈ ਜਾਵੇ ਅਤੇ ਗੋਲੀ ਨੂੰ ਅਧਿਆਪਕਾਂ ਦੀ ਨਿਗਰਾਨੀ ਵਿੱਚ ਹੀ ਖੁਆਇਆ ਜਾਵੇ। ਵਿਦਿਆਰਥੀਆਂ ਨੂੰ ਆਪਣੇ ਆਸ ਪਾਸ ਦੀ ਸਾਫ-ਸਫਾਈ ਰੱਖਣ, ਹੱਥ ਧੋ ਕੇ ਖਾਣਾ ਖਾਣ, ਪਖਾਨੇ ਜਾਣ ਤੋਂ ਬਾਅਦ ਸਾਬਣ ਨਾਲ ਹੱਥ ਧੋਣ, ਨਹੂੰਆਂ ਦੀ ਸਫਾਈ ਰੱਖਣ ਅਤੇ ਸਿਹਤ ਲਈ ਫਾਇਦੇਮੰਦ ਆਦਤਾਂ ਨੂੰ ਅਪਨਾਉਣ ਲਈ ਪ੍ਰੇਰਿਤ ਕੀਤਾ ਗਿਆ।

NO COMMENTS