-ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਪਿੰਡਾਂ ਵਿੱਚ ਦਿੱਤੀ ਜਾ ਰਹੀ ਹੈ ਕੋਰੋਨਾ ਵਾਇਰਸ ਤੋਂ ਬੱਚਣ ਦੀ ਜਾਣਕਾਰੀ : ਕੇਵਲ ਸਿੰਘ

0
9

ਮਾਨਸਾ, 09 ਅਪ੍ਰੈਲ (ਸਾਰਾ ਯਹਾ, ਬਲਜੀਤ ਸ਼ਰਮਾ) : ਸਿਵਲ ਸਰਜਨ ਮਾਨਸਾ ਡਾ. ਲਾਲ ਚੰਦ ਠਕਰਾਲ ਦੀਆਂ ਹਦਾਇਤਾਂ ਅਨੁਸਾਰ ਕਮਿਊਨਿਟੀ ਸਿਹਤ ਕੇਂਦਰ ਖਿਆਲਾ ਕਲਾਂ ਅਧੀਨ ਵੱਖ-ਵੱਖ ਪਿੰਡਾਂ ਵਿਚ ਕਰੋਨਾ ਵਾਇਰਸ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਘਰ-ਘਰ ਜਾ ਕੇ ਜਾਣਕਾਰੀ ਦਿੱਤੀ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਬਲਾਕ ਐਜੂਕੇਟਰ ਸ਼੍ਰੀ ਕੇਵਲ ਸਿੰਘ ਨੇ ਦੱਸਿਆ ਕਿ ਸੀਨੀਅਰ ਮੈਡੀਕਲ ਅਫਸਰ ਡਾ. ਨਵਜੋਤ ਪਾਲ ਸਿੰਘ ਭੁੱਲਰ ਦੀ ਅਗਵਾਈ ਵਿਚ ਮਲਟੀਪਰਪਜ ਹੈਲਥ ਵਰਕਰ, ਏ.ਐਨ.ਐਮ. ਅਤੇ ਆਸ਼ਾ ਵਰਕਰਾਂ ਸਮੇਤ ਸਿਹਤ ਕਰਮਚਾਰੀਆਂ ਦੀਆਂ ਟੀਮਾਂ ਦਿਨ ਰਾਤ ਕੰਮ ਕਰ ਰਹੀਆਂ ਹਨ।
ਸ਼੍ਰੀ ਕੇਵਲ ਸਿੰਘ ਨੇ ਦੱਸਿਆ ਕਿ ਕਿਸੇ ਵੀ ਫਲੂ ਵਰਗੇ ਲੱਛਣ ਵਾਲੇ ਵਿਅਕਤੀ ਨੂੰ ਸਿਹਤ ਸਿੱਖਿਆ ਅਤੇ ਇਲਾਜ ਪਿੰਡ ਪੱਧਰ ‘ਤੇ ਮੁਹੱਈਆ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਕਰੋਨਾ ਵਾਇਰਸ ਤੋਂ ਪੀੜਿਤ ਵਿਅਕਤੀ ਦੇ ਛਿੱਕਣ ਸਮੇਂ ਨੇੜਲੇ ਤੰਦਰੁਸਤ ਵਿਅਕਤੀ ਨੂੰ ਇਹ ਵਾਇਰਸ ਹੋ ਸਕਦਾ ਹੈ ਇਸ ਲਈ ਘਰ ਤੋਂ ਬਾਹਰ ਦਵਾਈ, ਜ਼ਰੂਰੀ ਵਸਤਾਂ, ਬੈਂਕ ਆਦਿ ਸਮੇਂ ਸਮਾਜਿਕ ਦੂਰੀ ਬਣਾ ਕੇ ਰੱਖਣਾ ਜਰੂਰੀ ਹੈ। ਉਨ੍ਹਾਂ ਦੱਸਿਆ ਕਿ ਇਸ ਵਾਇਰਸ ਦੀ ਚਪੇਟ ਵਿੱਚ ਆਉਣ ਵਾਲੇ ਵਿਅਕਤੀ ਨੂੰ ਖਾਂਸੀ, ਤੇਜ਼ ਬੁਖਾਰ, ਸਾਹ ਲੈਣ ਵਿੱਚ ਤਕਲੀਫ ਅਤੇ ਥਕਾਵਟ ਹੋਣ ਲੱਗਦੀ ਹੈ।
ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਕੋਈ ਵਿਅਕਤੀ ਕਿਸੇ ਦੂਸਰੇ ਜ਼ਿਲ੍ਹੇ ਜਾਂ ਰਾਜ ਤੋਂ ਆਉਂਦਾ ਹੈ ਤਾਂ ਉਸ ઠਦੀ ਸੂਚਨਾ ਤੁਰੰਤ ਸਿਹਤ ਵਿਭਾਗ ਨੂੰ ਦਿੱਤੀ ਜਾਵੇ। ਉਨ੍ਹਾਂ ਦੱਸਿਆ ਕਿઠਬੀ.ਪੀ., ਵੱਡੀ ਉਮਰ ਅਤੇ ਸ਼ੂਗਰ ਦੇ ਮਰੀਜ਼ ਆਪਣਾ ਖਾਸ ਧਿਆਨ ਰੱਖਣ ਅਤੇ ਆਮ ਲੱਛਣ ਹੋਣ ‘ਤੇ ਘਬਰਾਉਣ ਦੀ ਲੋੜ ਨਹੀਂ, ਸਗੋਂ ਨੇੜਲੇ ਸਿਹਤ ਕੇਂਦਰ ਵਿੱਚ ਜਾ ਕੇ ਡਾਕਟਰੀ ਜਾਂਚ ਕਰਾਉਣੀ ਚਾਹੀਦੀ ਹੈ । ਉਨ੍ਹਾਂ ਕਿਹਾ ਕਿ ਹੱਥਾਂ ਨੂੰ ਸਾਬਣ ਨਾਲ ਚੰਗੀ ਤਰ੍ਹਾਂ ਘੱਟੋ-ਘੱਟ 20 ਸੈਕਿੰਡ ਤੱਕ ਸਾਫ਼ ਕਰਨਾ ਹੈ ਅਤੇ ਹੱਥ ਮਿਲਾਉਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ । ਂਿੲਸ ਤੋਂ ਇਲਾਵਾ ਖਾਂਸੀ, ਜ਼ੁਕਾਮ ਹੋਣ ‘ਤੇ ਨੱਕ ਤੇ ਮੂੰਹ ਢੱਕ ਕੇ ਰੱਖਣਾ ਚਾਹੀਦਾ ਹੈ।
ਉਨ੍ਹਾਂ ਦੱਸਿਆ ਕਿ ਭੀੜ ਵਾਲੀਆਂ ਥਾਵਾਂ ‘ਤੇ ਜਾਣ ਲਈ ਪਰਹੇਜ ਕਰਨਾ ਅਤੇ ਮਾਸਕ ਦੀ ਵਰਤੋਂ ਕਰਨੀ ਹੈ। ਉਪਰੋਕਤ ਲੱਛਣਾਂ ਵਾਲੇ ਵਿਅਕਤੀ ਤੋਂ ਤਿੰਨ ਫੁਟ ਦੂਰੀ ਬਣਾ ਕੇ ਰੱਖੀ ਜਾਵੇ ਅਤੇ ਮਰੀਜ਼ ਨੂੰ ਜ਼ਿਆਦਾ ਅਰਾਮ ਕਰਨ ਦੀ ਜ਼ਰੂਰਤ ਹੁੰਦੀ ਹੈ। ਉਨ੍ਹਾਂ ਦੱਸਿਆ ਕਿ ਕਿਸੇ ਵੀ ਤਰ੍ਹਾਂ ਦੀਆਂ ਅਫਵਾਹਾਂ ਤੋਂ ਬਚਿਆ ਜਾਵੇ ਅਤੇ ਕਿਸੇ ਵੀ ਜਾਣਕਾਰੀ ਲਈ ਮੈਡੀਕਲ ਹੈਲਪ ਲਾਈਨ 104 ‘ਤੇ ਸੰਪਰਕ ਕੀਤਾ ਜਾਵੇ।                                                                                                                                                                          

NO COMMENTS