
ਬੁਢਲਾਡਾ 28 ਫਰਵਰੀ(ਸਾਰਾ ਯਹਾਂ/ਮੁੱਖ ਸੰਪਾਦਕ)ਸਿਵਲ ਸਰਜਨ ਮਾਨਸਾ ਡਾਕਟਰ ਰਣਜੀਤ ਰਾਏ ਦੀ ਯੋਗ ਰਹਿਨੁਮਾਈ ਹੇਠ ਜ਼ਿਲ੍ਹੇ ਵਿੱਚ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਸਿਹਤ ਕਰਮਚਾਰੀਆਂ ਵੱਲੋਂ ਹਰ ਦਿਨ ਵੱਖ ਵੱਖ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ। ਇਸੇ ਤਹਿਤ ਅੱਜ ਸੀਨੀਅਰ ਮੈਡੀਕਲ ਅਫਸਰ ਬੁਢਲਾਡਾ ਡਾਕਟਰ ਗੁਰਚੇਤਨ ਪ੍ਰਕਾਸ ਜੀ ਦੀ ਯੋਗ ਅਗਵਾਈ ਵਿੱਚ ਸਿਹਤ ਵਿਭਾਗ ਬੁਢਲਾਡਾ ਦੀ ਟੀਮ ਵੱਲੋਂ ਮਨੁੱਖੀ ਸਿਹਤ ਨੂੰ ਮੁੱਖ ਰੱਖਦੇ ਹੋਏ ਪਾਣੀ ਦੇ ਸੈਂਪਲ ਭਰੇ ਗਏ। ਇਸ ਟੀਮ ਸਿਹਤ ਸੁਪਰਵਾਈਜਰ ਸੁਖਦੇਵ ਸਿੰਘ ਅਤੇ ਭੋਲਾ ਸਿੰਘ, ਸਿਹਤ ਕਰਮਚਾਰੀ ਕ੍ਰਿਸ਼ਨ ਕੁਮਾਰ, ਨਿਰਮਲ ਸਿੰਘ, ਹਰਪ੍ਰੀਤ ਸਿੰਘ ਆਦਿ ਹਾਜਰ ਸਨ।
