*ਸਿਹਤ ਵਿਭਾਗ ਦੀ ਟੀਮ ਵੱਲੋਂ ਬਰੇਟਾ ਮੰਡੀ ਵਿਖੇ ਕਰਿਆਨੇ ਦੀਆਂ ਦੁਕਾਨਾਂ ਦੀ ਚੈਕਿੰਗ*

0
162

ਮਾਨਸਾ, 02 ਅਗਸਤ (ਸਾਰਾ ਯਹਾਂ/ਮੁੱਖ ਸੰਪਾਦਕ) :

ਡਿਪਟੀ ਕਮਿਸ਼ਨਰ ਸ੍ਰੀ ਰਿਸ਼ੀਪਾਲ ਸਿੰਘ ਦੀਆਂ ਹਦਾਇਤਾਂ ’ਤੇ ਬਰੇਟਾ ਮੰਡੀ ਵਿਖੇ ਜ਼ਿਲ੍ਹਾ ਸਿਹਤ ਅਫ਼ਸਰ ਡਾ. ਰਣਜੀਤ ਸਿੰਘ ਰਾਏ ਦੀ ਅਗਵਾਈ ਵਿਚ ਸਿਹਤ ਵਿਭਾਗ ਦੀ ਟੀਮ ਵੱਲੋਂ ਕਰਿਆਣਾ, ਹੋਟਲ, ਰੈਸਟੋਰੈਂਟ ਅਤੇ ਫਾਸਟ ਫੂਡ ਦੀਆਂ ਦੁਕਾਨਾਂ ਦੀ ਚੈਕਿੰਗ ਅਤੇ ਸੈਂਪÇਲੰਗ ਕੀਤੀ ਗਈ।
ਇਸ ਮੌਕੇ ਜ਼ਿਲ੍ਹਾ ਸਿਹਤ ਅਫ਼ਸਰ ਡਾ. ਰਣਜੀਤ ਸਿੰਘ ਰਾਏ ਨੇ ਦੱਸਿਆ ਕਿ ਕਿਹਾ ਕਿ ਸਿਹਤ ਵਿਭਾਗ ਲੋਕਾਂ ਦੀ ਸਿਹਤ ਸੁਰੱਖਿਆ ਨੂੰ ਲੈ ਕੇ ਹਮੇਸ਼ਾ ਤਤਪਰ ਹੈ, ਜਿਸ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਵਲ ਸਰਜਨ ਡਾ. ਅਸ਼ਵਨੀ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਵਿਭਾਗੀ ਟੀਮਾਂ ਕਾਰਜਸ਼ੀਲ ਰਹਿੰਦੀਆਂ ਹਨ।
ਉਨ੍ਹਾਂ ਦੱਸਿਆ ਕਿ ਚੈਕਿੰਗ ਦੌਰਾਨ ਦੁਕਾਨਦਾਰਾਂ ਨੂੰ ਫੂਡ ਸੇਫਟੀ ਐਕਟ ਅਧੀਨ ਲਾਇਸੰਸ ਜਾਰੀ ਕਰਵਾਉਣ ਲਈ ਕਿਹਾ ਗਿਆ ਹੈ ਅਤੇ ਲੋਕਾਂ ਨੂੰ ਸਾਫ ਸੁਥਰਾ ਤੇ ਮਿਲਾਵਟ ਰਹਿਤ ਸਾਮਾਨ ਹੀ ਵੇਚਣ ਦੀ ਹਦਾਇਤ ਕੀਤੀ ਗਈ।  ਉਨ੍ਹਾਂ ਕਿਹਾ ਕਿ ਇਸ ਮੌਕੇ ਦੁਕਾਨਾਂ ਅੰਦਰ ਪਏ ਸਾਮਾਨ ਅਤੇ ਬਣ ਰਹੇ ਸਮਾਨ ਦੀ ਜਾਂਚ ਦੌਰਾਨ ਘਿਓ, ਚਾਹ ਪੱਤੀ, ਰਿਫਾਇੰਡ ਅਤੇ ਖਾਣਾ ਬਣਾਉਣ ਲਈ ਵਰਤੇ ਜਾਂਦੇ ਤੇਲ ਦੇ 12 ਸੈਂਪਲ ਭਰੇ ਗਏ।
ਉਨ੍ਹਾਂ ਕਿਹਾ ਕਿ ਭਵਿੱਖ ਵਿਚ ਵੀ ਇਸੇ ਤਰ੍ਹਾਂ ਜਾਂਚ ਜਾਰੀ ਰਹੇਗੀ ਤਾਂ ਜੋ ਲੋਕਾਂ ਦੀ ਸਿਹਤ ਨਾਲ ਖਿਲਵਾੜ ਨਾ ਹੋ ਸਕੇ।

NO COMMENTS