ਸਿਹਤ ਵਿਭਾਗ ਦੇ ਟੀਮ ਨੇ 131 ਵਿਅਕਤੀਆਂ ਦੇ ਲਏ ਕੋਰੋਨਾ ਸੈਂਪਲ

0
34

ਮਾਨਸਾ, 10 ਸਤੰਬਰ  (ਸਾਰਾ ਯਹਾ, ਬਲਜੀਤ ਸ਼ਰਮਾ): ਜ਼ਿਲ੍ਹੇ ਨੂੰ ਕੋਵਿਡ-19 ਤੋਂ ਮੁਕਤ ਕਰਨ ਅਤੇ ਇਸ ਵਾਇਰਸ ਦੇ ਫੈਲਣ ਤੋਂ ਰੋਕਣ ਲਈ ਮਿਸ਼ਨ ਫ਼ਤਿਹ ਤਹਿਤ ਵੱਡੇ ਪੱਧਰ ’ਤੇ ਸੈਂਪÇਲੰਗ ਕੀਤੀ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਇੰਚਾਰਜ ਸੈਂਪÇਲੰਗ ਟੀਮ ਡਾ. ਰਣਜੀਤ ਸਿੰਘ ਰਾਏ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਸ਼੍ਰੀ ਮਹਿੰਦਰ ਪਾਲ ਦੀਆਂ ਹਦਾਇਤਾਂ ਅਤੇ ਸਿਵਲ ਡਾ. ਲਾਲ ਚੰਦ ਠਕਰਾਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹੇ ਦੀਆਂ ਤਿੰਨੇ ਸਬ-ਡਵੀਜ਼ਨਾਂ ਅੰਦਰ ਸ਼ੱਕੀ ਵਿਅਕਤੀਆਂ ਦੇ ਸੈਂਪਲ ਇਕੱਤਰ ਕੀਤੇ ਜਾ ਰਹੇ ਹਨ। ਡਾ. ਰਣਜੀਤ ਸਿੰਘ ਰਾਏ ਨੇ ਦੱਸਿਆ ਕਿ ਇਸੇ ਲੜੀ ਤਹਿਤ ਅੱਜ ਬੁਢਲਾਡਾ ਦੇ ਓਟ ਸੈਂਟਰ ਵਿਖੇ ਆਉਣ ਵਾਲੇ ਵਿਅਕਤੀਆਂ ਅਤੇ ਮਾਨਸਾ ਦੇ ਖੋਖਰ ਪਿੰਡ ਵਿੱਚ ਲੱਗੇ ਬਾਇਓਮਾਸ ਪਲਾਂਟ ਤੇ ਗਊਸ਼ਾਲਾ ਖੋਖਰ ਕਲਾਂ ਦੇ ਵਰਕਰਾਂ ਦੇ 131 ਸੈਂਪਲ ਲਏ ਗਏ। ਉਨ੍ਹਾਂ ਦੱਸਿਆ ਕਿ ਇਸ ਮੌਕੇ ਲੋਕਾਂ ਨੂੰ ਸਿਹਤ ਸਾਵਧਾਨੀਆਂ ਜਿਵੇਂ ਮਾਸਕ ਪਾਉਣ, ਸਮਾਜਿਕ ਦੂਰੀ ਬਣਾ ਕੇ ਰੱਖਣ ਅਤੇ ਹੱਥਾਂ ਨੂੰ ਵਾਰ-ਵਾਰ ਧੋਣ ਸਬੰਧੀ ਵੀ ਪ੍ਰੇਰਿਤ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਅੰਦਰ 25985 ਵਿਅਕਤੀਆਂ ਦੇ ਕੋਰੋਨਾ ਸੈਂਪਲ ਲਏ ਗਏ ਹਨ, ਜਿਨ੍ਹਾਂ ਵਿੱਚੋਂ 906 ਪਾਜ਼ਿਟਿਵ ਕੇਸ ਪਾਏ ਗਏ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਵਿੱਚੋਂ 572 ਵਿਅਕਤੀ ਸਿਹਤਯਾਬ ਹੋ ਕੇ ਆਪਣੇ-ਆਪਣੇ ਘਰਾਂ ਨੂੰ ਵਾਪਸ ਪਰਤ ਚੁੱਕੇ ਹਨ ਅਤੇ ਜ਼ਿਲ੍ਹੇ ਅੰਦਰ ਕੁੱਲ 319 ਐਕਟਿਵ ਕੇਸ ਹਨ। ਉਨ੍ਹਾਂ ਦੱਸਿਆ ਕਿ ਕੋਰੋਨਾ ਮਹਾਂਮਾਰੀ ਤੋਂ ਪੀੜਤ ਹੋ ਕੇ 15 ਵਿਅਕਤੀ ਦੀ ਮੌਤ ਹੋ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਪਾਜ਼ਿਟਿਵ ਪਾਏ ਗਏ ਮਰੀਜ਼ਾਂ ਦੀ ਜੇਕਰ ਸਿਹਤ ਬਲਾਕ ਅਨੁਸਾਰ ਜਾਣਕਾਰੀ ਦਈਏ ਤਾਂ ਬਲਾਕ ਮਾਨਸਾ ਵਿਖੇ 339, ਬਲਾਕ ਬੁਢਲਾਡਾ ਵਿਖੇ 278, ਬਲਾਕ ਖ਼ਿਆਲਾ ਕਲਾਂ ਵਿਖੇ 153 ਅਤੇ ਬਲਾਕ ਸਰਦੂਲਗੜ੍ਹ ਵਿਖੇ 136 ਮਰੀਜ਼ ਕੋਰੋਨਾ ਦੇ ਆਏ ਹਨ।

NO COMMENTS