ਸਿਹਤ ਵਿਭਾਗ ਨੇ ਕੁਸ਼ਟ ਰੋਗੀਆਂ ਨੂੰ ਕਰਵਾਈਆਂ ਲੋੜੀਂਦੀਆਂ ਦਵਾਈਆਂ ਮੁਹੱਈਆ

0
11

ਮਾਨਸਾ 18 ਅਗਸਤ (ਸਾਰਾ ਯਹਾ, ਬਲਜੀਤ ਸ਼ਰਮਾ) : ਸਿਹਤ ਵਿਭਾਗ ਮਾਨਸਾ ਵੱਲੋਂ ਸਿਵਲ ਸਰਜਨ ਡਾ. ਗੁਰਿੰਦਰ ਬੀਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਕੁਸਟ ਆਸ਼ਰਮ ਠੂਠਿਆਂਵਾਲੀ ਰੋਡ ਮਾਨਸਾ ਵਿਖੇ ਕੁਸ਼ਟ ਰੋਗੀਆਂ ਨੂੰ ਲੋੜੀਂਦੀਆਂ ਦਵਾਈਆਂ ਮੁਹੱਈਆ ਕਰਵਾਈਆਂ ਗਈਆਂ ਅਤੇ ਸਿਹਤ ਸਬੰਧੀ ਸਾਵਧਾਨੀਆਂ ਤੋਂ ਜਾਣੂ ਕਰਵਾਇਆ ਗਿਆ।
ਇਸ ਮੌਕੇ ਸਿਹਤ ਵਿਭਾਗ ਵੱਲੋਂ ਸੰਜੀਵ ਕੁਮਾਰ ਨੇ ਕੋਰੋਨਾ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਬੀਮਾਰੀ ਤੋਂ ਡਰਨ ਦੀ ਲੋੜ ਨਹੀਂ ਬਲਕਿ ਇਸ ਤੋਂ ਬਚਣ ਲਈ ਕੁਝ ਸਿਹਤ ਸਾਵਧਾਨੀਆਂ ਦੀ ਵਰਤੋਂ ਕਰਨ ਦੀ ਜ਼ਰੂਰਤ ਹੈ। ਉਨ੍ਹਾਂ ਦੱਸਿਆ ਕਿ ਬੁਖਾਰ, ਖਾਂਸੀ ਅਤੇ ਸਾਹ ਲੈਣ ਵਿੱਚ ਤਕਲੀਫ਼ ਹੋਣ ‘ਤੇ ਨੇੜੇ ਦੇ ਸਿਹਤ ਕੇਂਦਰ ਵਿੱਚ ਚੈਕਅਪ ਕਰਵਾਇਆ ਜਾਵੇ, ਆਪਣੇ ਹੱਥਾਂ ਨੂੰ ਸਾਬਨ ਨਾਲ ਵਾਰ-ਵਾਰ ਧੋਇਆ ਜਾਵੇ ਅਤੇ ਘਰ ਤੋਂ ਬਾਹਰ ਜਾਣ ਸਮੇਂ ਮਾਸਕ ਦੀ ਵਰਤੋਂ ਕੀਤੀ ਜਾਵੇ। ਉਨ੍ਹਾਂ ਦੱਸਿਆ ਕਿ ਕੋਰੋਨਾ ਤੋਂ ਬਚਣ ਲਈ ਸਮਾਜਿਕ ਦੂਰੀ ਦਾ, ਆਪਣੀ ਅਤੇ ਆਪਣੇ ਆਲੇ-ਦੁਆਲੇ ਦੀ ਸਫ਼ਾਈ ਦਾ ਖਾਸ ਧਿਆਨ ਰੱਖਿਆ ਜਾਵੇ।
ਇਸ ਦੌਰਾਨ ਐਲ.ਐਚ.ਵੀ. ਕਰਮਜੀਤ ਕੌਰ ਨੇ ਕੁਸ਼ਟ ਆਸ਼ਰਮ ਵਿਖੇ ਰਹਿੰਦੇ ਪਰਿਵਾਰਾਂ ਦੀਆਂ ਗਰਭਵਤੀ ਔਰਤਾਂ ਨੂੰ ਸਿਹਤ ਸਬੰਧੀ ਜਾਣਕਾਰੀ ਦਿੰਦੇ ਹੋਏ ਉਹਨਾਂ ਦੇ ਐਪ.ਸੀ.ਪੀ.ਕਾਰਡ ਚੈਕ ਕੀਤੇ ਗਏ। ਉਨ੍ਹਾਂ ਇਸ ਮੌਕੇ ਪਰਿਵਾਰਾਂ ਨੂੰ ਛੋਟੇ ਬੱਚਿਆਂ ਦੀਆਂ ਬੀਮਾਰੀਆਂ ਤੋਂ ਬਚਾਅ ਲਈ ਟੀਕਾਕਰਨ ਪੂਰਾ ਕਰਵਾਉਣ ਲਈ ਅਤੇ ਗਰਮੀ ਦੇ ਮੱਦੇਨਜ਼ਰ ਛੋਟੇ ਬੱਚਿਆਂ ਨੂੰ ਡਾਇਰੀਆ ਤੋਂ ਬਚਾਅ ਲਈ ਓ.ਆਰ.ਐਸ ਘੋਲ ਬਣਾਉਣ ਸਬੰਧੀ ਜਾਣਕਾਰੀ ਦਿੱਤੀ।
ਇਸ ਮੌਕੇ ਐਲ.ਐਚ.ਵੀ. ਪਰਮਿੰਦਰ ਕੌਰ ਅਤੇ ਸ਼ਿੰਦਰ ਕੌਰ ਵੀ ਮੌਜੂਦ ਸਨ।

NO COMMENTS