*ਸਿਹਤ ਵਿਭਾਗ ਨੇ ਕੌਮੀ ਪ੍ਰਦੂਸ਼ਣ ਕੰਟਰੋਲ ਦਿਵਸ ਮੌਕੇ ਵਾਤਾਵਰਣ ਦੀ ਸੁਰੱਖਿਆ ਲਈ ਲਿਆ ਸੰਕਲਪ*

0
15

ਮਾਨਸਾ, 02 ਦਸੰਬਰ :(ਸਾਰਾ ਯਹਾਂ/ਮੁੱਖ ਸੰਪਾਦਕ)
ਸਿਹਤ ਵਿਭਾਗ ਮਾਨਸਾ ਵੱਲੋਂ ਕੌਮੀ ਪ੍ਰਦੂਸ਼ਣ ਕੰਟਰੋਲ ਦਿਵਸ ਮੌਕੇ ਵਾਤਾਵਰਨ ਦੀ ਸੁਰੱਖਿਆ ਅਤੇ ਸਾਂਭ ਸੰਭਾਲ ਲਈ ਸਿਵਲ ਸਰਜਨ ਮਾਨਸਾ ਡਾ. ਰਣਜੀਤ ਸਿੰਘ ਰਾਏ ਦੀ ਪ੍ਰਧਾਨਗੀ ਹੇਠ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਸੰਕਲਪ ਲਿਆ।  
ਇਸ ਮੌਕੇ ਸਿਵਲ ਸਰਜਨ ਡਾ. ਰਾਏ ਨੇ ਕਿਹਾ ਕਿ ਸਾਨੂੰ ਵਾਤਾਵਰਨ ਦੀ ਸੁਰੱਖਿਆ ਅਤੇ ਸੰਭਾਲ ਵਿੱਚ ਸਰਗਰਮੀ ਨਾਲ ਯੋਗਦਾਨ ਆਪਣਾ ਪਾਉਣਾ ਚਾਹੀਦਾ ਹੈ। ਸਾਨੂੰ ਸਿੰਗਲ ਯੂਜ ਪਲਾਸਟਿਕ ਦੀ ਘੱਟ ਤੋਂ ਘੱਟ ਵਰਤੋਂ ਕਰਨੀ ਚਾਹੀਦੀ ਹੈ ਅਤੇ ਪਾਣੀ ਦੀ ਵਰਤੋਂ ਸੰਜਮ ਨਾਲ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਵਾਤਾਵਰਨ ਦੀ ਸੰਭਾਲ ਲਈ ਵੱਧ ਤੋਂ ਵੱਧ ਰੁੱਖ ਲਗਾਉਣੇ ਅਤੇ ਉਨ੍ਹਾਂ ਦੀ ਸੰਭਾਲ ਕਰਨੀ ਚਾਹੀਦੀ ਹੈ।
ਉਨ੍ਹਾਂ ਕਿਹਾ ਕਿ ਘਰ ਦੀ ਬਗੀਚੀ ਵਿੱਚ ਹਾਨੀਕਾਰਕ ਰਸਾਇਣਾਂ ਤੋਂ ਪਰਹੇਜ ਕਰਕੇ ਜੈਵਿਕ ਖਾਦਾਂ ਦੀ ਵਰਤੋਂ ਨਾਲ ਫਲਾਂ ਤੇ ਸਬਜ਼ੀਆਂ ਦੀ ਕਾਸ਼ਤ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸਾਨੂੰ ਸਫਾਈ ਮੁਹਿੰਮ, ਰੁੱਖ ਲਗਾਉਣੇ, ਗੈਰ-ਜ਼ਹਿਰੀਲੇ ਵਿਕਲਪਾਂ, ਬਿਜਲੀ ਦੀ ਬੱਚਤ ਕਰਕੇ ਅਤੇ ਵਾਤਾਵਰਨ ਅਨੁਕੂਲ ਅਤੇ ਨੈਤਿਕ ਤੌਰ ’ਤੇ ਉਤਪਾਦਕ ਚੀਜ਼ਾਂ ਦੀ ਚੋਣ ਕਰਕੇ ਸਵੱਛ ਸਿਹਤਮੰਦ ਅਤੇ ਵਧੇਰੇ ਟਿਕਾਓ ਭਵਿੱਖ ਵੱਲ ਮਹੱਤਵਪੂਰਨ ਕਦਮ ਚੁੱਕਣ ਲਈ ਆਪਣੇ ਆਪ ਨੂੰ ਅਤੇ ਲੋਕਾਂ ਨੂੰ ਜਾਗਰੂਕ ਕਰਨਾ ਚਾਹੀਦਾ ਹੈ।
ਇਸ ਮੌਕੇ ਸਹਾਇਕ ਸਿਵਲ ਸਰਜਨ ਡਾ. ਰਵਿੰਦਰ ਸਿੰਗਲਾ, ਜ਼ਿਲ੍ਹਾ ਪ੍ਰੋਗਰਾਮ ਮੈਨੇਜਰ ਅਵਤਾਰ ਸਿੰਘ, ਪ੍ਰਤਾਪ ਸਿੰਘ ਸੁਪਰਡੈਂਟ, ਜ਼ਿਲ੍ਹਾ ਐਪੀਡੀਮਾਲੋਜਿਸਟ ਸੰਤੋਸ਼ ਭਾਰਤੀ, ਸੀਨੀਅਰ ਸਹਾਇਕ ਗੀਤਾ ਗੁਪਤਾ, ਸੰਜੀਵ ਕੁਮਾਰ ਹੈਲਥ ਸੁਪਰਵਾਈਜ਼ਰ, ਰਾਮ ਕੁਮਾਰ ਹੈਲਥ ਸੁਪਰਵਾਈਜ਼ਰ, ਜਗਦੇਵ ਸਿੰਘ ਆਸ਼ਾ ਕਮਿਊਨਿਟੀ ਮੋਬਿਲਾਈਜ਼ਰ, ਰਾਜਵੀਰ ਕੌਰ ਜ਼ਿਲ੍ਹਾ ਬੀ.ਸੀ.ਸੀ. ਕੋਆਰਡੀਨੇਟਰ, ਕਰਮਵੀਰ ਕੌਰ, ਜਸਪ੍ਰੀਤ ਕੌਰ, ਸੰਦੀਪ ਕੌਰ, ਰਵਿੰਦਰ ਕੁਮਾਰ, ਬਲਜੀਤ ਸਿੰਘ, ਗੁਰਿੰਦਰਜੀਤ ਸ਼ਰਮਾ, ਦੀਪ ਸ਼ਿਖਾ, ਲਲਿਤ ਕੁਮਾਰ, ਨੀਸ਼ਾ ਰਾਣੀ ਅਤੇ ਵਿਸ਼ਵ ਸਿੰਗਲਾ ਹਾਜ਼ਰ ਸਨ। 

LEAVE A REPLY

Please enter your comment!
Please enter your name here