
ਮਾਨਸਾ 22 ਨਵੰਬਰ (ਸਾਰਾ ਯਹਾਂ/ਮੁੱਖ ਸੰਪਾਦਕ) ਮਾਨਸਾ ਜ਼ਿਲ੍ਹੇ ਵਿੱਚ ਪੈਂਦੇ ਸਰਕਾਰੀ ਅਤੇ ਪ੍ਰਾਈਵੇਟ ਨਰਸਿੰਗ ਕਾਲਜਾਂ ਦੇ ਵਿਦਿਆਰਥੀਆਂ ਨੂੰ ਐਂਟੀ ਡੇਂਗੂ ਕੰਪੇਨ ਵਿੱਚ ਕੀਤਾ ਗਿਆ ਸ਼ਾਮਲ : ਡਾ. ਰਣਜੀਤ ਸਿੰਘ ਰਾਏ ਸਿਵਲ ਸਰਜਨ ਮਾਨਸਾ
ਮਾਨਸਾ, 22 ਨਵੰਬਰ ( ਚਾਨਣ ਦੀਪ ਸਿੰਘ ਔਲਖ ) ਡਾਇਰੈਕਟਰ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਨਿਰਦੇਸ਼ ਅਨੁਸਾਰ ਡੇਂਗੂ ਦੇ ਰਿਪੋਰਟ ਹੋ ਰਹੇ ਕੇਸਾਂ ਨੂੰ ਮੁੱਖ ਰਖਦੇ ਹੋਏ ਮਿਤੀ 18 ਨਵੰਬਰ ਤੋਂ ਲੈ ਕੇ 22 ਨਵੰਬਰ ਪੰਜਾਬ ਰਾਜ ਦੇ ਸਾਰੇ ਜ਼ਿਲ੍ਹਿਆਂ ਵਿੱਚ ਐਂਟੀ ਡੇਂਗੂ ਕੰਪੇਨ ਚਲਾਈ ਜਾ ਰਹੀ ਹੈ। ਡਾ ਰਣਜੀਤ ਸਿੰਘ ਰਾਏ ਸਿਵਲ ਸਰਜਨ ਮਾਨਸਾ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਾਨਸਾ ਜ਼ਿਲ੍ਹੇ ਵਿੱਚ ਪੈਂਦੇ ਸਰਕਾਰੀ ਅਤੇ ਪ੍ਰਾਈਵੇਟ ਨਰਸਿੰਗ ਕਾਲਜਾਂ ਦੇ ਵਿਦਿਆਰਥੀਆਂ ਨੂੰ ਡੇਂਗੂ ਦੀ ਰੋਕਥਾਮ ਸਬੰਧੀ ਟਰੇਨਿੰਗ ਦਿੱਤੀ ਗਈ ਹੈ ਅਤੇ ਉਨ੍ਹਾਂ ਨੂੰ ਵੀ ਇਸ ਕੰਪੇਨ ਵਿੱਚ ਸ਼ਾਮਲ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਜ਼ਿਲ੍ਹਾ ਐਪੀਡੀਮੋਲੋਜਿਸਟ ਸ੍ਰੀ ਸੰਤੋਸ਼ ਭਾਰਤੀ ਦੀ ਅਗਵਾਈ ਹੇਠ ਜ਼ਿਲੇ ਭਰ ਵਿੱਚ ਮਲਟੀਪਰਪਜ ਹੈਲਥ ਵਰਕਰ, ਸੀ ਐੱਚ ਓ, ਏ ਐਨ ਐਮ, ਨਰਸਿੰਗ ਵਿਦਿਆਰਥੀਆਂ ਅਤੇ ਆਸ਼ਾ ਵਰਕਰਾਂ ਦੀਆਂ ਟੀਮਾਂ ਡੇਂਗੂ ਹੌਟਸਪਾਟ ਏਰੀਏ ਦਾ ਵਿਸ਼ੇਸ਼ ਸਰਵੇ ਕਰ ਰਹੀਆਂ ਹਨ।
ਸੀਨੀਅਰ ਮੈਡੀਕਲ ਅਫ਼ਸਰ ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਸਿਹਤ ਬਲਾਕ ਖਿਆਲਾ ਕਲਾਂ ਤਹਿਤ ਵੱਖ ਵੱਖ ਥਾਵਾਂ ਤੇ ਡੇਂਗੂ ਜਾਗਰੂਕਤਾ ਗਤੀਵਿਧੀਆਂ ਕੀਤੀਆਂ ਗਈਆਂ ਅਤੇ ਹੌਟਸਪਾਟ ਏਰੀਏ ਵਿੱਚ ਸਿਹਤ ਟੀਮਾਂ ਵੱਲੋਂ ਵਿਸ਼ੇਸ਼ ਸਰਵੇ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਵਿਸ਼ੇਸ਼ ਤੌਰ ਤੇ ਸੀ ਐੱਚ ਸੀ ਖਿਆਲਾ ਕਲਾਂ ਵਿਖੇ ਸਿਹਤ ਸੁਪਰਵਾਈਜ਼ਰ ਸਰਬਜੀਤ ਸਿੰਘ ਅਤੇ ਸਿਹਤ ਕਰਮਚਾਰੀ ਚਾਨਣ ਦੀਪ ਸਿੰਘ ਵੱਲੋਂ ਨਰਸਿੰਗ ਕਾਲਜ ਦੇ ਵਿਦਿਆਰਥੀਆਂ ਨੂੰ ਡੇਂਗੂ ਬੁਖਾਰ ਦੇ ਕਾਰਨ, ਬਚਾਅ ਅਤੇ ਰੋਕਥਾਮ ਬਾਰੇ ਟਰੇਨਿੰਗ ਦਿੱਤੀ ਗਈ ਅਤੇ ਸੰਸਥਾ ਵਿੱਚ ਫੌਗਿੰਗ ਕਰਵਾਈ ਗਈ। ਇਸ ਤੋਂ ਇਲਾਵਾ ਭੀਖੀ, ਜੋਗਾ, ਭੈਣੀ ਬਾਘਾ, ਫਫੜੇ ਭਾਈਕੇ, ਨੰਗਲ ਕਲਾਂ ਆਦਿ ਵਿਖੇ ਵੀ ਹੌਟਸਪਾਟ ਏਰੀਏ ਦਾ ਵਿਸ਼ੇਸ਼ ਸਰਵੇ ਕਰਵਾਇਆ ਗਿਆ। ਇਸ ਮੌਕੇ ਕੇਵਲ ਸਿੰਘ, ਖੁਸ਼ਵਿੰਦਰ ਸਿੰਘ, ਜਗਦੀਸ਼ ਸਿੰਘ, ਮਲਕੀਤ ਸਿੰਘ, ਮਨੋਜ ਕੁਮਾਰ, ਅਵਤਾਰ ਸਿੰਘ, ਹਰਦੀਪ ਸਿੰਘ, ਸੁਖਵਿੰਦਰ ਸਿੰਘ, ਲਵਦੀਪ ਸਿੰਘ, ਭੋਲਾ ਸਿੰਘ ਆਦਿ ਹਾਜ਼ਰ ਸਨ।
