
ਮਾਨਸਾ, 4 ਅਗਸਤ (ਸਾਰਾ ਯਹਾਂ/ਮੁੱਖ ਸੰਪਾਦਕ )-ਪੰਜਾਬ ਸਰਕਾਰ ਦੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵਲੋਂ ਮਾਨਸਾ ਜ਼ਿਲੇ ਦੇ ਪ੍ਰਸਿੱਧ ਸਰਜਨ ਅਤੇ ਦੂਰਬੀਨ ਅਪ੍ਰੇਸ਼ਨਾਂ ਦੇ ਮਾਹਿਰ ਡਾ. ਤੇਜਿੰਦਰਪਾਲ ਸਿੰਘ ਰੇਖੀ ਨੂੰ ਮੈਡੀਕਲ ਸਾਇੰਸ ਦੇ ਥੰਮ-2021 ਐਵਾਰਡ ਦੇ ਕੇ ਸਨਮਾਨਿਤ ਕੀਤਾ ਗਿਆ। ਇਹ ਐਵਾਰਡ ਉਨ੍ਹਾਂ ਨੂੰ ਸਰਜਨ ਅਤੇ ਦੂਰਬੀਨ ਅਪ੍ਰੇਸ਼ਨਾਂ ਦੇ ਖੇਤਰ ’ਚ ਬੇਹਤਰੀਨ ਸਿਹਤ ਸੇਵਾਵਾਂ ਮੁਹੱਈਆ ਕਰਨ ਬਦਲੇ ਮਿਲਿਆ ਹੈ। ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਬਲਵੀਰ ਸਿੰਘ ਸਿੱਧੂ ਨੇ ਉਨ੍ਹਾਂ ਨੂੰ ਇਹ ਸਨਮਾਨ ਚੰਡੀਗੜ੍ਹ ਵਿਖੇ ਆਯੋਜਿਤ ਇਕ ਸਮਾਗਮ ਦੌਰਾਨ ਭੇਂਟ ਕੀਤਾ। ਇਸ ਮੌਕੇ ਸ਼੍ਰੀ ਸਿੱਧੂ ਨੇ ਕਿਹਾ ਕਿ ਅਜਿਹੇ ਤਜਰਬੇਕਾਰ ਡਾਕਟਰਾਂ ਦੀ ਬਦੌਲਤ ਹੀ ਲੋਕਾਂ ਨੂੰ ਵਧੀਆ ਅਤੇ ਸਸਤਾ ਇਲਾਜ ਮਿਲਦਾ ਹੈ। ਇਸ ਮੌਕੇ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਡਾ. ਰੇਖੀ ਨੇ ਕਿਹਾ ਕਿ ਉਨ੍ਹਾਂ ਵਲੋਂ ਦਿੱਤੇ ਇਸ ਸਨਮਾਨ ਨਾਲ ਉਹ ਲੋਕਾਂ ਨੂੰ ਹੋਰ ਵੀ ਬਿਹਤਰ ਇਲਾਜ ਪ੍ਰਦਾਨ ਕਰਨਗੇ। ਇਸ ਮੌਕੇ ਆਈ.ਐਮ.ਏ ਦੇ ਪ੍ਰਧਾਨ ਡਾ. ਜਨਕ ਰਾਜ ਸਿੰਗਲਾ, ਅਗਰਵਾਲ ਸਭਾ ਦੇ ਪ੍ਰਸ਼ੋਤਮ ਬਾਂਸਲ, ਅਸ਼ੋਕ ਗਰਗ, ਤੀਰਥ ਸਿੰਘ ਮਿੱਤਲ, ਸÇੁਰੰਦਰ ਪਿੰਟਾ, ਸੰਜੀਵ ਪਿੰਕਾ ਆਦਿ ਨੇ ਉਨ੍ਹਾਂ ਨੂੰ ਮੁਬਾਰਕਾਂ ਦਿੱਤੀਆਂ ਹਨ।
