*ਸਿਹਤ ਵਿਭਾਗ ਨੇ ਮਨਾਇਆ ਰੋਗੀ ਸੁਰੱਖਿਆ ਸਪਤਾਹ*

0
17

ਮਾਨਸਾ 17 ਸਤੰਬਰ (ਸਾਰਾ ਯਹਾਂ/ਮੁੱਖ ਸੰਪਾਦਕ) :ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਵੱਲੋਂ 11 ਸਤੰਬਰ ਤੋਂ 17 ਸਤੰਬਰ 2021 ਤੱਕ ਰੋਗੀ ਸੁਰੱਖਿਆ ਸਪਤਾਹ ਮਨਾਇਆ ਗਿਆ।ਜਿਸ ਤਹਿਤ ਡਿਪਟੀ ਕਮਿਸ਼ਨਰ ਸ਼੍ਰੀ ਮਹਿੰਦਰ ਪਾਲ ਦੇ ਦਿਸ਼ਾ—ਨਿਰਦੇਸ਼ਾਂ ਤਹਿਤ ਜਿ਼ਲ੍ਹਾ ਮਾਨਸਾ ਦੇ ਸਿਵਲ ਹਸਪਤਾਲ, ਸਬ—ਡਵੀਜ਼ਨਲ ਹਸਪਤਾਲਾਂ, ਪੀ.ਐਚ.ਸੀ, ਸੀ.ਐਚ.ਸੀ, ਹੈਲਥ ਵੈਲਨੈਸ ਸੈਂਟਰਾਂ ਵਿਖੇ ਮਨਾਇਆ ਗਿਆ। ਇਸ ਸਪਤਾਹ ਦੇ ਆਖਰੀ ਦਿਨ ਸਿਵਲ ਸਰਜਨ ਡਾ. ਹਿਤਿੰਦਰ ਕੌਰ ਦੇ ਦਿਸ਼ਾ—ਨਿਰਦੇਸ਼ਾਂ  ਹੇਠ ਐਸ.ਐਮ.ਓ. ਮਾਨਸਾ ਡਾ. ਹਰਚੰਦ ਸਿੰਘ ਵੱਲੋਂ ਜੱਚਾ—ਬੱਚਾ ਹਸਪਤਾਲ ਮਾਨਸਾ ਵਿਖੇ ਨਵਜੰਮੇਂ ਬੱਚੇ ਅਤੇ ਗਰਭਵਤੀ ਔਰਤਾਂ ਦੀ ਦੇਖਭਾਲ ਸਬੰਧੀ ਸਮੂਹ ਸਟਾਫ਼ ਨੂੰ ਸਹੁੰ ਚੁਕਾਈ ਗਈ।ਇਹ ਹਫਤਾ ਮਨਾਉਣ ਦਾ ਮਕਸਦ ਸਾਰੀਆਂ ਸਿਹਤ ਸੰਸਥਾਵਾਂ ਵਿੱਚ ਇਲਾਜ ਕਰਵਾਉਣ ਲਈ ਆਉਣ ਵਾਲੇ ਮਰੀਜਾਂ ਦੇ ਇਲਾਜ ਲਈ ਵਿਸ਼ੇਸ਼ ਧਿਆਨ ਦੇਣ ਸਬੰਧੀ ਸਿਹਤ ਅਮਲੇ ਨੂੰ ਜਾਗਰੂਕ ਕਰਨਾ ਹੈ। ਉਨ੍ਹਾਂ ਕਿਹਾ ਕਿ ਸਾਰੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆ ਹਨ ਕਿ ਸਰਕਾਰੀ ਸਿਹਤ ਸੰਸਥਾ ਵਿੱਚ ਆਉਣ ਵਾਲੇ ਮਰੀਜਾਂ ਦੀ ਸਾਂਭ—ਸੰਭਾਲ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ। ਉਨ੍ਹਾਂ ਦੱਸਿਆ ਕਿ ਇਸ ਹਫਤੇ ਦੌਰਾਨ ਮੈਟਰਨਲ ਸੇਫਟੀ, ਮੈਡੀਕੇਸ਼ਨ ਸੇਫਟੀ, ਐਂਬੂਲੇਟਰੀ ਕੇਅਰ,ਰੇਡੀਏਸ਼ਨ ਸੇਫਟੀ, ਫਾਇਰ ਸੇਫਟੀ ਇੰਨਹਾਸਪਿਟਲ ਆਦਿ *ਤੇ ਸਿਹਤ ਸਟਾਫ ਨੂੰ ਜਾਗਰੂਕ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸਾਰੇ ਮਰੀਜਾਂ ਦੀ ਵਿਸ਼ੇਸ਼ ਦੇਖਭਾਲ ਅਤੇ ਮਿਆਰੀ ਪੱਧਰ ਦੀਆਂ ਸਿਹਤ ਸਹੂਲਤਾਂ ਦੇ ਨਾਲ—ਨਾਲ ਮਾਂ ਅਤੇ ਨਵ—ਜਨਮੇ ਬੱਚਿਆਂ ਦੀ ਸਿਹਤ ਸੰਭਾਲ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ।ਇਸ ਮੌਕੇ ਔਰਤ ਰੋਗਾਂ ਦੇ ਮਾਹਿਰ ਡਾ. ਰਸ਼ਮੀ, ਡਾ.ਵਿਕਰਮ ਕਟੌਦੀਆ ਬੱਚਿਆਂ ਦੇ ਮਾਹਿਰ, ਗੁਰਵਿੰਦਰ ਕੌਰ ਨਰਸਿੰਗ ਸਿਸਟਰ, ਪ੍ਰਮਿੰਦਰ ਕੌਰ ਸਟਾਫ਼ ਨਰਸ, ਬੇਅੰਤ ਕੋਰ ਸਟਾਫ਼ ਨਰਸ ਅਤੇ ਹੋਰ ਸਟਾਫ ਮੌਜੂਦ ਸਨ।

LEAVE A REPLY

Please enter your comment!
Please enter your name here