ਸਿਹਤ ਵਿਭਾਗ ਨੇ 41 ਰੇਹੜੀ ਚਾਲਕਾਂ ਅਤੇ 13 ਵਿਜੀਲੈਂਸ ਦਫ਼ਤਰ ਦੇ ਮੁਲਾਜ਼ਮਾਂ ਦੇ ਕੋਰੋਨਾ ਸੈਂਪਲ ਕੀਤੇ ਇੱਕਤਰ

0
48

ਮਾਨਸਾ, 03 ਸਤੰਬਰ  (ਸਾਰਾ ਯਹਾ, ਬਲਜੀਤ ਸ਼ਰਮਾ)  : ਡਿਪਟੀ ਕਮਿਸ਼ਨਰ ਸ਼੍ਰੀ ਮਹਿੰਦਰ ਪਾਲ ਦੀਆਂ ਹਦਾਇਤਾਂ ਅਤੇ ਸਿਵਲ ਸਰਜਨ ਡਾ. ਜੀ.ਬੀ.ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅੱਜ ਜ਼ਿਲ੍ਹਾ ਸੈਂਪਲਿੰਗ ਟੀਮ ਦੇ ਇੰਚਾਰਜ ਡਾ. ਰਣਜੀਤ ਸਿੰਘ ਰਾਏ ਦੀ ਅਗਵਾਈ ਹੇਠ ਮਾਨਸਾ ਵਿਖੇ ਰੇਹੜੀ ਵਾਲਿਆਂ ਅਤੇ ਵਿਜੀਲੈਂਸ ਦਫ਼ਤਰ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੇ ਕੋਰੋਨਾ ਸੈਂਪਲ ਇੱਕਤਰ ਕੀਤੇ ਗਏ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਰਣਜੀਤ ਸਿੰਘ ਰਾਏ ਨੇ ਦੱਸਿਆ ਕਿ ਅੱਜ 54 ਵਿਅਕਤੀਆਂ ਦੇ ਕੋਰੋਨਾ ਸੈਂਪਲ ਇੱਕਤਰ ਕੀਤੇ ਗਏ ਹਨ, ਜਿਨ੍ਹਾਂ ਵਿੱਚੋਂ 41 ਸੈਂਪਲ ਫਲ-ਸਬਜ਼ੀਆਂ ਦੀ ਰੇਹੜੀ ਚਲਾਉਣ ਵਾਲਿਆਂ ਅਤੇ 13 ਸੈਂਪਲ ਵਿਜੀਲੈਂਸ ਬਿਊਰੋ ਦਫ਼ਤਰ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੇ ਇੱਕਤਰ ਕੀਤੇ ਗਏ।ਉਨ੍ਹਾਂ ਦੱਸਿਆ ਕਿ ਇਸ ਸੈਂਪਲਿੰਗ ਦਾ ਮੁੱਖ ਮੰਤਵ ਕੋਰੋਨਾ ਪਾਜ਼ਿਟਿਵ ਵਿਅਕਤੀਆਂ ਦੀ ਸਮਾਂ ਰਹਿੰਦਿਆਂ ਹੀ ਸ਼ਨਾਖ਼ਤ ਕਰਨਾ ਹੈ, ਤਾਂ ਜੋ ਇਸ ਬਿਮਾਰੀ ਦਾ ਫੈਲਾਅ ਨਾ ਹੋ ਸਕੇ।
ਇਸ ਮੌਕੇ ਫਲ-ਸਬਜ਼ੀਆਂ ਦੀ ਰੇਹੜੀ ਲਗਾਉਣ ਵਾਲੇ ਵਿਅਕਤੀਆਂ ਨੇ ਕਿਹਾ ਕਿ ਉਹ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਧੰਨਵਾਦੀ ਹਨ ਜੋ ਉਨ੍ਹਾਂ ਵੱਲੋਂ ਸਾਡਾ ਕੋਰੋਨਾ ਦਾ ਟੈਸਟ ਕਰਵਾਇਆ ਗਿਆ ਹੈ।ਉਨ੍ਹਾਂ ਦੱਸਿਆ ਕਿ ਫਲ-ਸਬਜ਼ੀ ਦਾ ਕਾਰੋਬਾਰ ਹੋਣ ਕਾਰਨ ਉਹ ਹਰ ਤਰ੍ਹਾਂ ਦੇ ਵਿਅਕਤੀਆਂ ਦੇ ਸੰਪਰਕ ਵਿੱਚ ਆਉਂਦੇ ਹਨ। ਉਨ੍ਹਾਂ ਦੱਸਿਆ ਕਿ ਉਨ੍ਹਾਂ ਵੱਲੋਂ ਹਰ ਤਰ੍ਹਾਂ ਦੀ ਸਾਵਧਾਨੀ ਦਾ ਧਿਆਨ ਵੀ ਰੱਖਿਆ ਜਾਂਦਾ ਹੈ।ਉਨ੍ਹਾਂ ਦੱਸਿਆ ਕਿ ਇਹ ਟੈਸਟ ਅਸੀਂ ਆਪਣੀ ਖੁਦ ਦੀ ਮਰਜ਼ੀ ਨਾਲ ਕਰਵਾਏ ਹਨ ਕਿਉਂਕਿ ਉਨ੍ਹਾਂ ਨੂੰ ਖੁਦ ਦਾ, ਆਪਣੇ ਪਰਿਵਾਰ ਅਤੇ ਸਮਾਜ ਦਾ ਵੀ ਫ਼ਿਕਰ ਹੈ।ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਹਰੇਕ ਵਿਅਕਤੀ ਨੂੰ ਆਪਣਾ ਕੋਰੋਨਾ ਦਾ ਟੈਸਟ ਜ਼ਰੂਰ ਕਰਵਾਉਣਾ ਚਾਹੀਦਾ ਹੈ।

NO COMMENTS