*ਸਿਹਤ ਵਿਭਾਗ ਮਾਨਸਾ ਦੇ ਸਹਿਯੋਗ ਨਾਲ ਸਥਾਨਕ ਭਗਵਾਨ ਸ਼੍ਰੀ ਪਰਸ਼ੁੂਰਾਮ ਮੰਦਰ ਵਨ ਵੇ ਟਰੈਫਿਕ ਰੋਡ ਮਾਨਸਾ ਵਿਖੇ ਕੋਵਿਡ 19 ਦਾ ਫ੍ਰੀ ਵੈਕਸੀਨੇਸ਼ਨ ਕੈਂਪ ਲਗਾਇਆ ਗਿਆ*

0
34

ਮਾਨਸਾ 04, ਦਸੰਬਰ (ਸਾਰਾ ਯਹਾਂ/ਜੋਨੀ ਜਿੰਦਲ ) : ਇਸ ਬਾਰੇ ਵਧੇਰੇ ਜਾਣਕਾਰੀ ਦਿੰਦਿਆਂ ਭਗਵਾਨ ਸ਼੍ਰੀ ਪਰਸ਼ੁੂਰਾਮ ਸੰਕੀਰਤਨ ਮੰਡਲ ਦੇ ਪ੍ਰਧਾਨ ਰਾਮ ਲਾਲ ਸ਼ਰਮਾ ਅਤੇ ਉਪ ਪ੍ਰਧਾਨ ਬਲਜੀਤ ਸ਼ਰਮਾ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਡਾਕਟਰ ਵਰੁਣ ਮਿੱਤਲ ਅਤੇ ਉਨ੍ਹਾਂ ਦੀ ਟੀਮ ਵੱਲੋਂ 18 ਸਾਲ ਦੀ ਉਮਰ ਤੋਂ ਲੈਕੇ ਹਰੇਕ ਵਿਅਕਤੀ ਲਈ ਕੋਵਾਸ਼ੀਲਡ ਅਤੇ ਕੋਵੈਕਸੀਨ ਦੀ ਪਹਿਲੀ ਅਤੇ ਦੂਜੀ ਡੋਜ਼ ਦਾ ਵੈਕਸੀਨੇਸ਼ਨ ਕੈਂਪ ਲਗਾਇਆ ਗਿਆ।

ਇਸ ਮੌਕੇ ਤੇ ਬੋਲਦਿਆਂ ਰਿਟਾਇਰਡ ਤਹਿਸੀਲਦਾਰ ਕੁਲਵੰਤ ਰਾਏ ਸ਼ਰਮਾ, ਪ੍ਰਿਤਪਾਲ ਮੌਂਟੀ ਪ੍ਰਧਾਨ ਬ੍ਰਾਹਮਣ ਸਭਾ, ਰਮੇਸ਼ ਸ਼ਰਮਾ ਸਰਪੰਚ ਖ਼ਿਆਲਾ,ਸਮਾਜ ਸੇਵਕ ਐਡਵੋਕੇਟ ਅਮਨ ਮਿੱਤਲ, ਸਟੇਟ ਐਵਾਰਡੀ ਮਾਸਟਰ ਤਰਸੇਮ ਚੰਦ ਨੇ ਕਿਹਾ ਕਿ ਹਰੇਕ ਵਿਅਕਤੀ ਨੂੰ ਆਪਣੀ ਸਿਹਤ ਪ੍ਰਤੀ ਜਾਗਰੂਕ ਹੋਣਾ ਚਾਹੀਦਾ ਹੈ ਆਪਣਾ ਅਤੇ ਆਪਣੇ ਪਰਿਵਾਰ ਦੀ ਵੈਕਸੀਨੇਸ਼ਨ ਕਰਵਾਉਣੀ ਚਾਹੀਦੀ ਹੈ, ਤਾਂ ਜੋ ਨਿੱਤ ਨਵੇਂ ਨਵੇਂ ਰੂਪ ਬਦਲ ਕੇ ਆ ਰਹੀ ਕੋਰੋਨਾ ਜਿਹੀ ਘਾਤਕ ਬਿਮਾਰੀ ਤੋਂ ਬਚਿਆ ਜਾ ਸਕੇ।
ਇਸ ਮੌਕੇ ਵਰੁਣ ਬਾਂਸਲ ਵੀਣੂ, ਕੰਵਲ ਸ਼ਰਮਾ, ਅੰਮ੍ਰਿਤ ਪਾਲ ਸਤੀਸ਼ ਸਿੰਗਲਾ ਅਤੇ ਮੰਡਲ ਦੇ ਸਾਰੇ ਮੈਂਬਰ ਹਾਜ਼ਰ ਸਨ।

LEAVE A REPLY

Please enter your comment!
Please enter your name here