*ਸਿਹਤ ਵਿਭਾਗ ਮਾਨਸਾ ਨੇ ਮਨਾਇਆ ਵਿਸ਼ਵ ਮਲੇਰੀਆ ਦਿਵਸ*

0
16

ਮਾਨਸਾ, 26 ਅਪੈ੍ਰਲ (ਸਾਰਾ ਯਹਾਂ/ਮੁੱਖ ਸੰਪਾਦਕ)  : ਸਿਹਤ ਵਿਭਾਗ ਮਾਨਸਾ ਵੱਲੋਂ ਵਿਸ਼ਵ ਮਲੇਰੀਆ ਦਿਵਸ ਡਾ. ਸੁਖਵਿੰਦਰ ਸਿੰਘ ਸਿਵਲ ਸਰਜਨ ਮਾਨਸਾ ਦੇ ਦਿਸ਼ਾ—ਨਿਰਦੇਸ਼ਾਂ ਹੇਠ ਅਰਬਨ ਪੀ.ਐਚ.ਸੀ—2 ਮਾਨਸਾ ਵਿਖੇ ਮਨਾਇਆ ਗਿਆ। ਇਸ ਮੌਕੇ ਡਾ. ਵਰੁਣ ਮਿੱਤਲ ਮੈਡੀਕਲ ਅਫ਼ਸਰ ਨੇ ਕਿਹਾ ਕਿ ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਜਿੱਥੇ ਲੋਕਾਂ ਨੂੰ ਇਸ ਤੋਂ ਬਚਾਅ ਅਤੇ ਵੈਕਸੀਨੇਸ਼ਨ ਕਰਵਾਉਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ।ਇਸ ਦੇ ਨਾਲ—ਨਾਲ ਸਿਹਤ ਵਿਭਾਗ ਵੱਲੋਂ ਬਾਕੀ ਬਿਮਾਰੀਆਂ ਪ੍ਰਤੀ ਵੀ ਲੋਕਾਂ ਨੂੰ ਸੁਚੇਤ ਕੀਤਾ ਜਾ ਰਿਹਾ ਹੈ।ਉਨ੍ਹਾਂ ਦੱਸਿਆ ਕਿ ਵਿਸ਼ਵ ਮਲੇਰੀਆ ਦਿਵਸ ਹਰ ਸਾਲ ਮਨਾਇਆ ਜਾਂਦਾ ਹੈ ਅਤੇ ਇਸ ਸਾਲ ਦਾ ਮਨੋਰਥ ਮਲੇਰੀਏ ਦੇ 0 ਟੀਚੇ ਤੱਕ ਪਹੁੰਚਣਾ ਹੈ।ਉਨ੍ਹਾਂ ਦੱਸਿਆ ਕਿ ਜਿਸ ਤਹਿਤ ਮਲੇਰੀਏ ਦੇ ਖਾਤਮੇ ਲਈ ਵੱਖ—ਵੱਖ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਗਰਮੀ ਵੱਧਣ ਅਤੇ ਮੀਂਹ ਪੈਣ ਕਾਰਨ ਮੱਛਰ ਦਾ ਕਹਿਰ ਵੱਧ ਜਾਂਦਾ ਹੈ।ਸ਼ੁਰੂਆਤੀ ਦੌਰ ਵਿੱਚ ਖਾਰਸ਼ ਅਤੇ ਇੰਨਫੈਕਸ਼ਨ ਨਾਲ ਗੰਭੀਰ ਬਿਮਾਰੀਆਂ ਹੋ ਸਕਦੀਆਂ ਹਨ।ਜਿੰਨ੍ਹਾਂ ਦੀ ਅਣਦੇਖੀ ਜਾਣ ਲੇਵਾ ਹੋ ਸਕਦੀ ਹੈ,

ਮਲੇਰੀਆ ਵੀ ਉਹਨਾਂ ਵਿੱਚੋਂ ਇੱਕ ਹੈ ਜਿਸ ਕਾਰਨ ਵਿਸ਼ਵ ਭਰ ਵਿੱਚ ਹਰ ਸਾਲ 20 ਕਰੋੜ ਦੇ ਲਗਭਗ ਲੋਕ ਇਸ ਬਿਮਾਰੀ ਦੀ ਚਪੇਟ ਵਿੱਚ ਆਉਂਦੇ ਹਨ। ਇਸ ਮੌਕੇ ਗੁਰਜੰਟ ਸਿੰਘ ਏ.ਐਮ.ਓ ਨੇ ਕਿਹਾ ਕਿ ਮਲੇਰੀਏ ਦੇ ਮੁੱਖ ਲੱਛਣ ਅਚਾਨਕ ਠੰਡ ਅਤੇ ਕਾਂਬੇ ਨਾਲ ਤੇਜ਼ ਬੁਖਾਰ ਅਤੇ ਸਿਰ ਦਰਦ ਹੋਣਾ, ਬੁਖਾਰ ਦੇ ਨਾਲ ਥਕਾਵਟ ਤੇ ਕਮਜੋਰੀ ਹੋਣਾ ਅਤੇ ਸਰੀਰ ਨੂੰ ਪਸੀਨਾ ਆਉਣਾ ਇਸਦੇ ਮੁੱਖ ਲੱਛਣ ਹਨ।ਰਾਮ ਕੁਮਾਰ ਸੈਨੇਟਰੀ ਇੰਸਪੈਕਟਰ ਨੇ ਕਿਹਾ ਕਿ ਮਲੇਰੀਏ ਬੁਖਾਰ ਤੋਂ ਬਚਾਓ ਲਈ ਘਰਾਂ ਦੇ ਆਲੇ—ਦੁਆਲੇ ਛੋਟੇ ਟੋਇਆ ਵਿੱਚ ਪਾਣੀ ਇਕੱਠਾ ਨਾਲ ਹੋਣ ਦਿਉ ਅਤੇ ਇਸ ਨੂੰ ਮਿੱਟੀ ਨਾਲ ਭਰ ਦਿਉ। ਉਨ੍ਹਾਂ ਦੱਸਿਆ ਕਿ ਇਸ ਮੌਸਮ ਵਿੱਚ ਪੂਰੇ ਸਰੀਰ ਨੂੰ ਢਕਣ ਵਾਲੇ ਕੱਪੜੇ ਪਹਿਣੇ ਜਾਣ, ਤਾਂ ਜ਼ੋ ਮੱਛਰ ਕੱਟ ਨਾ ਸਕੇ, ਸੌਣ ਵੇਲੇ ਮੱਛਰਦਾਨੀ ਮੱਛਰ ਭਜਾਉਣ ਵਾਲੀਆਂ ਕਰੀਮਾਂ ਅਤੇ ਤੇਲ ਦਾ ਇਸਤੇਮਾਲ ਕਰਨਾ ਚਾਹੀਦਾ ਹੈ।ਉਨ੍ਹਾਂ ਦੱਸਆ ਕਿ ਘਰਾਂ ਦੇ ਆਲੇ—ਦੁਆਲੇ ਖੜੇ ਪਾਣੀ ਵਿੱਚ ਕਾਲਾ ਤੇਲ ਪਾ ਕੇ ਮੱਛਰ ਦੀ ਪੈਦਾਵਾਰ ਨੂੰ ਰੋਕਿਆ ਜਾ ਸਕਦਾ ਹੈ।

LEAVE A REPLY

Please enter your comment!
Please enter your name here