ਮਾਨਸਾ, 09 ਜੁਲਾਈ:- (ਸਾਰਾ ਯਹਾਂ/ਗੁਰਪ੍ਰੀਤ ਧਾਲੀਵਾਲ) ਮੈਡੀਕਲ ਪ੍ਰੈਕਟੀਸਨਰਜ਼ ਐਸੋਸੀਏਸ਼ਨ ਪੰਜਾਬ ਰਜਿ. 295 ਜਿਲਾ ਮਾਨਸਾ ਦੇ ਆਗੂਆਂ ਵੱਲੋਂ ਸਿਹਤ ਵਿਭਾਗ ਵੱਲੋਂ ਰਜਿਸਟ੍ਰੇਸ਼ਨ ਦੀ ਅਣਹੋਂਦ ਅਤੇ ਨਸ਼ੇ ਦੀ ਆੜ ਹੇਠ ਪੰਜਾਬ ਦੇ ਵੱਖ ਵੱਖ ਜ਼ਿਲ੍ਹਿਆਂ ਵਿੱਚ ਸੂਚੀਆਂ ਬਣਾ ਕੇ ਬੇਵਜ੍ਹਾ ਤੰਗ ਪ੍ਰੇਸ਼ਾਨ ਕਰਨ ਦਾ ਵਿਰੋਧ ‘ਚ ਪ੍ਰੈਸ ਨੋਟ ਜਾਰੀ ਕਰਦਿਆਂ ਜ਼ਿਲ੍ਹਾ ਪ੍ਰਧਾਨ ਸੱਤਪਾਲ ਰਿਸ਼ੀ, ਸੂਬਾ ਪ੍ਰਧਾਨ ਧੰਨਾ ਮੱਲ ਗੋਇਲ , ਸੂਬਾ ਕਮੇਟੀ ਮੈਂਬਰ ਤਾਰਾ ਚੰਦ ਭਾਵਾ, ਜ਼ਿਲ੍ਹਾ ਚੇਅਰਮੈਨ ਰਘਵੀਰ ਚੰਦ ਸ਼ਰਮਾ , ਜ਼ਿਲ੍ਹਾ ਸਕੱਤਰ ਸਿਮਰਜੀਤ ਸਿੰਘ ਗਾਗੋਵਾਲ , ਵਿੱਤ ਸਕੱਤਰ ਅਮਰੀਕ ਸਿੰਘ ਮਾਖਾ ਅਤੇ ਪ੍ਰੈਸ ਸਕੱਤਰ ਮੈਂਗਲ ਸਿੰਘ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਪਿੰਡਾਂ ਅਤੇ ਸ਼ਹਿਰਾਂ ਦੀਆਂ ਗਰੀਬ ਬਸਤੀਆਂ ਅੰਦਰ 24 ਘੰਟੇ, ਸਾਫ ਸੁਥਰੀਆਂ ਅਤੇ ਸੌਖੀਆਂ ਮੁਢਲੀਆਂ ਸਿਹਤ ਸਹੂਲਤਾਂ ਪ੍ਰਦਾਨ ਕਰ ਰਹੇ ਮੈਡੀਕਲ ਪੈ੍ਕਟੀਸ਼ਨਰਾਂ ਨੂੰ ਬੇਵਜ੍ਹਾ ਤੰਗ ਪ੍ਰੇਸਾਨ ਕੀਤਾ ਜਾ ਰਿਹਾ ਹੈ ਜਦੋਂ ਕਿ ਇੰਨਾਂ ਤੋਂ ਸਿਹਤ ਸੇਵਾਵਾਂ ਲੈਣ ਵਾਲੇ ਲੋਕ ਪੂਰੀ ਤਰ੍ਹਾਂ ਸੰਤੁਸ਼ਟ ਹਨ। ਇੰਨਾਂ ਵੱਲੋਂ ਨਸ਼ਿਆਂ, ਭਰੂਣ ਹੱਤਿਆਂ ਵਰਗੀਆਂ ਲੋਕ ਵਿਰੋਧੀ ਸਮੱਸਿਆਵਾਂ ਖਿਲਾਫ ਨੁੱਕੜ ਮੀਟਿੰਗਾਂ , ਸੈਮੀਨਾਰ ਕਰਕੇ ਲੋਕਾਂ ਨੂੰ ਜਾਗਰੂਕ ਵੀ ਕੀਤਾ ਜਾਂਦਾ ਹੈ , ਚੋਣਾਂ ਮੌਕੇ ਸਮੇਂ ਸਮੇਂ ਦੀਆਂ ਸਰਕਾਰਾਂ ਵੱਲੋਂ ਮਾਨਤਾ ਦੇਣ ਸਬੰਧੀ ਵਾਅਦੇ ਵੀ ਕੀਤੇ ਪ੍ਰੰਤੂ ਸਰਕਾਰ ਬਣਨ ਤੇ ਕੀਤੇ ਵਾਅਦਿਆਂ ਨੂੰ ਠੰਢੇ ਬਸਤੇ ਵਿੱਚ ਪਾ ਦਿੱਤਾ ਜਾਂਦਾ ਰਿਹਾ। ਲੋਕ ਸਭਾ ਚੋਣਾਂ ਮੌਕੇ ਵੀ ਜਥੇਬੰਦੀ ਵੱਲੋਂ ਸਾਰੀਆਂ ਧਿਰਾਂ ਦੇ ਧਿਆਨ ਵਿੱਚ ਜਥੇਬੰਦੀ ਦੀਆਂ ਮੰਗਾਂ ਲਿਆਂਦੀਆਂ ਗਈਆਂ ਹਨ । ਆਗੂਆਂ ਵੱਲੋਂ ਚਿਤਾਵਨੀ ਦਿੱਤੀ ਕਿ ਜੇਕਰ ਸਾਫ ਸੁਥਰੀ ਪ੍ਰੈਕਟਿਸ ਕਰਦਿਆਂ ਕਿਸੇ ਵੀ ਮੈਡੀਕਲ ਪੈ੍ਕਟੀਸ਼ਨਰ ਤੇ ਕਾਰਵਾਈ ਕੀਤੀ ਤਾਂ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਸਗੋਂ ਵੱਖ ਵੱਖ ਭਰਾਤਰੀ ਜਥੇਬੰਦੀਆ ਦੇ ਸਹਿਯੋਗ ਨਾਲ ਬੱਝਵਾਂ ਸਘੰਰਸ਼ ਵਿੱਢਿਆ ਜਾਵੇਗਾ। ਜਿਸ ਦੀ ਜਿਮੇਵਾਰੀ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਦੀ ਹੋਵੇਗੀ। ਸੂਬਾ ਪ੍ਰਧਾਨ ਧੰਨਾ ਮੱਲ ਗੋਇਲ ਅਤੇ ਜਿਲਾ ਪ੍ਰਧਾਨ ਸਤਪਾਲ ਰਿਸ਼ੀ ਨੇ ਦੱਸਿਆ ਕਿ ਜਥੇਬੰਦੀ ਦਾ ਸੰਵਿਧਾਨ ਕਿਸੇ ਨੂੰ ਨਸ਼ਾ ਵੇਚਣ, ਭਰੂਣ ਹੱਤਿਆ ਤੇ ਗੈਰ ਸਮਾਜਿਕ ਕੰਮ ਕਰਨ ਦੀ ਇਜਾਜ਼ਤ ਨਹੀ ਦਿੰਦਾ, ਜਥੇਬੰਦੀ ਅਜਿਹੇ ਘਿਨਾਉਣੇ ਕੰਮ ਕਰਨ ਵਾਲਿਆਂ ਦਾ ਸਾਥ ਨਹੀ ਦਿੰਦੀ ਸਗੋਂ ਇਹਨਾਂ ਲਈ ਸ਼ਖਤ ਸਜ਼ਾਵਾਂ ਦੀ ਮੰਗ ਵੀ ਕਰਦੀ ਹੈ ਪੰਜਾਬ ਭਰ ਦੇ ਮੈਡੀਕਲ ਪ੍ਰੈਕਟੀਸ਼ਨਰਾਂ ਵਿੱਚ ਪੰਜਾਬ ਸਰਕਾਰ ਵੱਲੋਂ ਕੀਤੀ ਵਾਅਦਾ ਖਿਲਾਫੀ ਅਤੇ ਸਿਹਤ ਵਿਭਾਗ ਵੱਲੋਂ ਬੇਵਜ੍ਹਾ ਤੰਗ ਪ੍ਰੇਸਾਨ ਕੀਤੇ ਜਾਣ ਪ੍ਰਤੀ ਭਾਰੀ ਰੋਸ਼ ਪਾਇਆ ਜਾ ਰਿਹਾ ਹੈ । ਆਗੂਆਂ ਨੇ ਪੰਜਾਬ ਸਰਕਾਰ ਤੋਂ ਪੁਰਜ਼ੋਰ ਮੰਗ ਕੀਤੀ ਕਿ ਅਣਰਜਿਸਟਰਡ ਮੈਡੀਕਲ ਪੈ੍ਕਟੀਸ਼ਨਰਾਂ ਨਾਲ ਚੋਣਾਂ ਸਮੇਂ ਕੀਤਾ ਵਾਅਦਾ ਪੂਰਾ ਕਰਨ ਲਈ ਜਲਦੀ ਜਥੇਬੰਦੀ ਨਾਲ ਪੈਨਲ ਮੀਟਿੰਗ ਬੁਲਾਈ ਜਾਵੇ,ਅਤੇ ਟ੍ਰੇਨਿੰਗ ਦੇ ਕੇ ਕਾਨੂੰਨੀ ਮਾਨਤਾ ਦਿੱਤੀ ਜਾਵੇ ਤਾਂ ਜੋ ਸੂਬੇ ਭਰ ਦੇ ਮੈਡੀਕਲ ਪੈ੍ਕਟੀਸ਼ਨਰ ਮਾਨ ਸਨਮਾਨ ਅਤੇ ਨਿਸਚਿੰਤ ਹੋ ਕੇ ਆਪਣੇ ਪਰਿਵਾਰਾਂ ਦਾ ਪਾਲਣ ਪੋਸ਼ਣ ਕਰਨ ਤੋਂ ਇਲਾਵਾ ਸਰਕਾਰ ਦੇ ਘਰ ਘਰ ਸਿਹਤ ਸੇਵਾਵਾਂ ਦੇਣ ਦੇ ਨਿਰਧਾਰਿਤ ਟੀਚੇ ਦੀ ਪੂਰਤੀ ਲਈ ਵੀ ਆਪਣਾ ਬਣਦਾ ਯੋਗਦਾਨ ਪਾ ਸਕਣ।ਬਲਾਕ ਮਾਨਸਾ ਦੇ ਪ੍ਰਧਾਨ ਪ੍ਰੇਮ ਗਰਗ, ਭੀਖੀ ਦੇ ਸਤਵੰਤ ਸਿੰਘ ਮੋਹਰ ਸਿੰਘ ਵਾਲਾ, ਬਰੇਟਾ ਦੇ ਪ੍ਰੇਮ ਸਿੰਘ ਕਿਸ਼ਨਗੜ੍ਹ, ਬੋਹਾ ਦੇ ਸੁਖਪਾਲ ਸਿੰਘ ਹਾਕਮ ਵਾਲਾ, ਜੋਗਾ ਦੇ ਗੁਰਬਿੰਦਰ ਸਿੰਘ , ਬੁਢਲਾਡਾ ਦੇ ਗੁਰਜੀਤ ਸਿੰਘ ਬਰੇ, ਝੁਨੀਰ ਦੇ ਅੰਗਰੇਜ਼ ਸਿੰਘ ਸਾਹਨੇਵਾਲਾ , ਸਰਦੂਲਗੜ੍ਹ ਦੇ ਦੀਪਕ ਬਜਾਜ ਵੀ ਇਸ ਸਮੇਂ ਉਹਨਾਂ ਦੇ ਨਾਲ ਸਨ।