*ਸਿਹਤ ਵਿਭਾਗ ਵੱਲੋਂ ਅਨਾਊਂਸਮੈਂਟ ਰਾਹੀਂ ਡੇਂਗੂ ਅਤੇ ਮਲੇਰੀਏ ਤੋਂ ਬਚਾਅ ਲਈ ਲੋਕਾਂ ਨੂੰ ਕੀਤਾ ਜਾ ਰਿਹੈ ਜਾਗਰੂਕ*

0
56

ਮਾਨਸਾ, 25 ਜੁਲਾਈ:(ਸਾਰਾ ਯਹਾਂ/ਮੁੱਖ ਸੰਪਾਦਕ)
ਸਿਹਤ ਵਿਭਾਗ ਵੱਲੋਂ ਰਾਸ਼ਟਰੀ ਡੇਂਗੂ ਦਿਵਸ ਮੌਕੇ ਮੁਨਿਆਦੀ ਕਰਵਾ ਕੇ ਡੇਂਗੂ ਦੇ ਲੱਛਣ ਅਤੇ ਰੋਕਥਾਮ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਹਰਦੇਵ ਸਿੰਘ ਨੇ ਦੱਸਿਆ ਕਿ  ਜ਼ਿਲ੍ਹੇ ਵਿੱਚ ਵੱਖ ਵੱਖ ਥਾਵਾਂ ’ਤੇ ਡੇਂਗੂ ਬਾਰੇ ਜਾਗਰੂਕ ਕਰਨ ਹਿੱਤ ਅਨਾਊਂਸਮੈਂਟ ਕਰਵਾਈ ਜਾ ਰਹੀ ਹੈ।
ਉਨ੍ਹਾਂ ਦੱਸਿਆ ਕਿ ਡੇਂਗੂ ਬੁਖ਼ਾਰ ਏਡੀਜ਼ਜੀਪਟੀ ਮੱਛਰ ਦੇ ਕੱਟਣ ਨਾਲ ਫੈਲਦਾ ਹੈ, ਇਹ ਮੱਛਰ ਦਿਨ ਦੀ ਰੌਸ਼ਨੀ ਵੇਲੇ ਕੱਟਦਾ ਹੈ, ਘਰਾਂ ਵਿੱਚ ਕਿਤੇ ਵੀ ਖੜ੍ਹੇ ਪਾਣੀ ਉੱਤੇ ਮੱਛਰ ਪਨਪਦਾ ਹੈ। ਉਨ੍ਹਾਂ ਕਿਹਾ ਕਿ ਰਾਸ਼ਟਰੀਆ ਡੇਂਗੂ ਦਿਵਸ ਮਨਾਉਣ ਦਾ ਮੁੱਖ ਮਕਸਦ ਲੋਕਾਂ ਨੂੰ ਡੇਂਗੂ ਪ੍ਰਤੀ ਜਾਗਰੂਕ ਕਰਨਾ ਹੈ। ਬਰਸਾਤ ਦਾ ਮੌਸਮ ਸ਼ੁਰੂ ਹੋਣ ਦੇ ਮੌਕੇ ’ਤੇ ਡੇਂਗੂ ਬੁਖਾਰ ਦਾ ਫੈਲਾਅ ਵੱਧ ਜਾਂਦਾ ਹੈ, ਇਸ ਲਈ ਸਾਨੂੰ ਬਰਸਾਤੀ ਮੌਸਮ ਵਿੱਚ ਆਪਣੇ ਆਲੇ ਦੁਆਲੇ ਅਤੇ ਘਰਾਂ ਵਿਚ ਕਿਤੇ ਵੀ ਪਾਣੀ ਖੜ੍ਹਾ ਨਹੀਂ ਹੋਣ ਦੇਣਾ ਚਾਹੀਦਾ, ਖ਼ਾਸਕਰ ਘਰਾਂ ਵਿੱਚ ਪਏ ਗਮ੍ਹਲੇ, ਖਾਲੀ ਬਰਤਨ, ਟਾਇਰ, ਛੱਤਾਂ ’ਤੇ ਪਏ ਟਾਇਰ ਜਾਂ ਖਾਲੀ ਬਰਤਨ ਆਦਿ ਵਿੱਚ ਪਾਣੀ ਨਾ ਜਮ੍ਹਾਂ ਹੋਣ ਦਿੱਤਾ ਜਾਵੇ, ਕੂਲਰਾਂ ਨੂੰ ਹਫ਼ਤੇ ਵਿੱਚ ਇੱਕ ਵਾਰ ਸਾਫ ਕਰਕੇ ਹਰ ਸੁੱਕਰਵਾਰ ਡਰਾਈ ਡੇਅ ਦੇ ਤੌਰ ’ਤੇ ਮਨਾਇਆ ਜਾਣਾ ਚਾਹੀਦਾ ਹੈ।      
        ਇਸ ਮੌਕੇ ਅਵਤਾਰ ਸਿੰਘ ਜ਼ਿਲਾ ਪ੍ਰੋਗਰਾਮ ਮੈਨੇਜਰ, ਗੀਤਾ ਰਾਣੀ ਸੀਨੀਅਰ ਸਹਾਇਕ, ਸ਼੍ਰੀ ਸ਼ਤੋਸ਼ ਭਾਰਤੀ, ਸਟੈਨੋ ਜਸਪ੍ਰੀਤ ਕੌਰ ,ਲਲਿਤ ਕੁਮਾਰ ਕਲਰਕ, ਸੰਜੀਵ ਕੁਮਾਰ, ਬਲਜੀਤ ਸਿੰਘ, ਗੁਰਜਿੰਦਰ ਜੀਤ , ਕ੍ਰਿਸ਼ਨ ਕੁਮਾਰ ਵੀ ਹਾਜ਼ਰ ਸਨ।

NO COMMENTS