*ਸਿਹਤ ਵਿਭਾਗ ਵੱਲੋਂ ਠੰਡ ਤੋਂ ਬਚਾਅ ਲਈ ਐਡਵਾਈਜਰੀ ਜਾਰੀ*

0
55

ਮਾਨਸਾ, 22 ਦਸੰਬਰ  (ਸਾਰਾ ਯਹਾਂ/ ਮੁੱਖ ਸੰਪਾਦਕ ): ਸਿਵਲ ਸਰਜਨ ਡਾ. ਅਸ਼ਵਨੀ ਕੁਮਾਰ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਮੌਸਮ ਦੇ ਬਦਲਾਅ ਨੂੰ ਵੇਖਦੇ ਹੋਏ ਸੀਤ ਲਹਿਰ ਤੋਂ ਬਚਾਅ ਸਬੰਧੀ ਐਡਵਾਇਜ਼ਰੀ ਜਾਰੀ ਕਰਦਿਆਂ ਕਿਹਾ ਕਿ ਸਰਦ ਰੁੱਤ ਦੇ ਮੌਸਮ ਵਿੱਚ ਲਗਾਤਾਰ ਘਟ ਰਹੇ ਤਾਪਮਾਨ ਵਿੱਚ ਸਿਹਤ ਪ੍ਰਤੀ ਲਾਹਪ੍ਰਵਾਹੀ ਖਤਰਨਾਕ ਸਾਬਤ ਹੋ ਸਕਦੀ ਹੈ।
ਉਨ੍ਹਾਂ ਕਿਹਾ ਕਿ ਖਾਸ ਕਰ ਬਜੁਰਗਾਂ ਅਤੇ ਬੱਚਿਆਂ ਲਈ ਬਹੁਤ ਘੱਟ ਤਾਪਮਾਨ ਵਿੱਚ ਜ਼ਿਆਦਾ ਦੇਰ ਰਹਿਣ ਨਾਲ ਹਾਈਪੋਥਮੀਆ, ਫਰੋਸਟਬਾਈਟ ਚਿਲਬਲੇਨ ਵਰਗੀਆਂ ਸਥਿਤੀਆਂ ਪੈਦਾ ਹੋ ਸਕਦੀਆਂ ਹਨ। ਉਨ੍ਹਾਂ ਦੱਸਿਆ ਕਿ ਲੰਮਾ ਸਮਾਂ ਬਹੁਤ ਘੱਟ ਤਾਪਮਾਨ ਵਿੱਚ ਰਹਿਣ ਨਾਲ ਵਿਅਕਤੀ ਹਾਈਪੋਥਰਮੀਆ ਦਾ ਸ਼ਿਕਾਰ ਹੋ ਸਕਦਾ ਹੈ, ਜਿਸ ਵਿੱਚ ਸਰੀਰ ਠੰਢਾ ਪੈ ਜਾਂਦਾ ਹੈ, ਕਾਂਬਾ ਲਗਦਾ ਹੈ ਤੇ ਸਰੀਰ ਨੂੰ ਬਹੁਤ ਜਿਆਦਾ ਥਕਾਵਟ ਮਹਿਸੂਸ ਹੁੰਦੀ ਹੈ। ਅਜਿਹੀ ਸਥਿਤੀ ਵਿੱਚ ਵਿਅਕਤੀ ਦੀ ਯਾਦਾਸ਼ਤ ਵੀ ਜਾ ਸਕਦੀ ਹੈ। ਇਸ ਤਰ੍ਹਾਂ ਬਹੁਤ ਲੰਮਾ ਸਮਾਂ ਠੰਢ ਵਿੱਚ ਪੈਣ ਨਾਲ ਹੱਥ ਪੈਰ ਨੀਲੇ ਪੈ ਜਾਂਦੇ ਹਨ।
ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਵਿਜੈ ਕੁਮਾਰ ਨੇ ਦੱਸਿਆ ਕਿ ਠੰਡ ਤੋਂ ਬਚਾਅ ਲਈ ਢੁਕਵੇਂ ਪ੍ਰਬੰਧ ਬਹੁਤ ਜ਼ਰੂਰੀ ਹਨ। ਉਨ੍ਹਾਂ ਕਿਹਾ ਕਿ ਠੰਢ ਤੋਂ ਬਚਾਅ ਲਈ ਗਰਮ ਕੱਪੜੇ, ਬਿਨਾਂ ਕੰਮ ਤੋਂ ਬਾਹਰ ਨਾ ਜਾਣਾ, ਖਾਣ ਪੀਣ ਵੱਲ ਵਿਸ਼ੇਸ਼ ਧਿਆਨ ਰੱਖਣਾ, ਮੌਸਮ ਵਿਭਾਗ ਦੀਆਂ ਚਿਤਾਵਨੀਆਂ ਤੇ ਅਮਲ ਕਰਨਾ, ਸੰਚਾਰ ਰਾਬਤਾ ਕਾਇਮ ਰੱਖਣਾ, ਗਰਮ ਤਰਲ ਪਦਾਰਥਾਂ ਦਾ ਜ਼ਿਆਦਾ ਪ੍ਰਯੋਗ ਕਰਨਾ, ਰੂਮ ਹੀਟਰ ਦੀ ਵਰਤੋਂ ਕਰਦੇ ਸਮੇਂ ਹਵਾ ਦੀ ਅਵਾਜਾਈ ਦਾ ਖਿਆਲ ਰੱਖਣਾ ਤਾਂ ਜੋ ਆਕਸੀਜਨ ਦੀ ਕਮੀ ਨਾ ਹੋ ਸਕੇ। ਗਰਮ ਪਾਣੀ ਨਾਲ ਨਹਾਉਂਦੇ ਸਮੇਂ ਪਾਣੀ ਦੀ ਭਰਨ ਤੋਂ ਪਹਿਲਾਂ ਗੀਜ਼ਰ ਬੰਦ ਕਰ ਦਿੱਤਾ ਜਾਵੇ। ਗੀਜਰ ਦੀ ਫਿਟਿੰਗ ਬਾਥਰੂਮ ਤੋਂ ਬਾਹਰ ਕਰ ਲਈ ਜਾਵੇ ਤਾਂ ਹੋਰ ਵੀ ਬਿਹਤਰ ਹੈ।

NO COMMENTS