*ਸਿਹਤ ਵਿਭਾਗ ਵੱਲੋਂ ਡੇਂਗੂ ਦੇ ਲੱਛਣ ਅਤੇ ਬਚਾਅ ਲਈ ਜਾਗਰੂਕਤਾ ਮੁਹਿੰਮ ਜਾਰੀ*

0
39

ਮਾਨਸਾ, 07 ਦਸੰਬਰ: (ਸਾਰਾ ਯਹਾਂ/ਮੁੱਖ ਸੰਪਾਦਕ):
ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ’ਤੇ ਸਿਵਲ ਸਰਜਨ ਡਾ. ਰਣਜੀਤ ਸਿੰਘ ਰਾਏ ਨੇ ਮੁਨਿਆਦੀ ਰਿਕਸ਼ਾ ਨੂੰ ਹਰੀ ਝੰਡੀ ਦੇ ਕੇ ਸ਼ਹਿਰ ਮਾਨਸਾ ਵਿਖੇ ਮੁਨਿਆਦੀ ਕਰਨ ਲਈ ਰਵਾਨਾ ਕੀਤਾ।
ਸਿਵਲ ਸਰਜਨ ਡਾ.ਰਣਜੀਤ ਸਿੰਘ ਰਾਏ ਦੱਸਿਆ ਕਿ ਜ਼ਿਲ੍ਹੇ ਵਿੱਚ ਵੱਖ ਵੱਖ ਥਾਵਾਂ ’ਤੇ ਡੇਂਗੂ ਬਾਰੇ ਜਾਗਰੂਕ ਕਰਨ ਹਿੱਤ ਅਨਾਊਂਸਮੈਂਟ ਕਰਵਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਡੇਂਗੂ ਬੁਖ਼ਾਰ ਏਡੀਜ਼ਜੀਪਟੀ ਮੱਛਰ ਦੇ ਕੱਟਣ ਨਾਲ ਫੈਲਦਾ ਹੈ। ਇਹ ਮੱਛਰ ਦਿਨ ਦੀ ਰੌਸ਼ਨੀ ਵੇਲੇ ਕੱਟਦਾ ਹੈ, ਘਰਾਂ ਵਿੱਚ ਕਿਤੇ ਵੀ ਖੜ੍ਹੇ ਪਾਣੀ ਉੱਤੇ ਮੱਛਰ ਪਨਪਦਾ ਹੈ। ਬਰਸਾਤ ਦਾ ਮੌਸਮ ਸ਼ੁਰੂ ਹੋਣ ਦੇ ਮੌਕੇ ’ਤੇ ਡੇਂਗੂ ਬੁਖਾਰ ਦਾ ਫੈਲਾਅ ਵਧ ਜਾਂਦਾ ਹੈ, ਇਸ ਲਈ ਸਾਨੂੰ ਬਰਸਾਤੀ ਮੌਸਮ ਵਿੱਚ ਆਪਣੇ ਆਲੇ ਦੁਆਲੇ ਅਤੇ ਘਰਾਂ ਵਿਚ ਕਿਤੇ ਵੀ ਪਾਣੀ ਨੂੰ ਖੜ੍ਹਾ ਨਹੀਂ ਹੋਣ ਦੇਣਾ ਚਾਹੀਦਾ, ਖ਼ਾਸਕਰ ਘਰਾਂ ਵਿੱਚ ਪਏ ਗਮਲੇ, ਖਾਲੀ ਬਰਤਨ, ਟਾਇਰ, ਛੱਤਾਂ ’ਤੇ ਪਏ ਟਾਇਰ ਜਾਂ ਖਾਲੀ ਬਰਤਨ ਆਦਿ ਵਿੱਚ ਪਾਣੀ ਨਾ ਜਮ੍ਹਾ ਨਾ ਹੋਣ ਦਿੱਤਾ ਜਾਵੇ।
           ਜਿਲਾ ਐਪੀਡੀਮੋਲੋਜਿਟ, ਸ਼ੰਤੋਸ਼ ਭਾਰਤੀ ਨੇ ਦੱਸਿਆ ਕਿ ਮਹੀਨਾ ਜੁਲਾਈ ਤੋਂ ਦਸੰਬਰ ਤੱਕ ਡੇਂਗੂ ਦੇ ਕੇਸ ਸਭ ਤੋਂ ਜ਼ਿਆਦਾ ਆਉਂਦੇ ਹਨ। ਇਨਫੈਕਟਡ ਮੱਛਰ ਦੇ ਕੱਟਣ ਤੋਂ ਤਿੰਨ ਤੋਂ ਚੌਦਾਂ ਦਿਨਾਂ ਬਾਅਦ ਮਰੀਜ਼ ਨੂੰ ਲੱਛਣ ਦਿਖਾਈ ਦਿੰਦੇ ਹਨ ਅਤੇ ਸ਼ੁਰੂ ਦੇ ਚਾਰ ਤੋਂ ਪੰਜ ਦਿਨਾਂ ਵਿਚ ਇਨਫੈਕਟਡ ਮਰੀਜ਼ ਤੋਂ ਮੱਛਰ ਕੱਟ ਕੇ ਦੂਜਿਆਂ ਨੂੰ ਵੀ ਨੁਕਸਾਨ ਕਰ ਸਕਦਾ ਹੈ। ਡੇਂਗੂ ਬੁਖਾਰ ਦੇ ਮੁੱਖ ਲੱਛਣ ਤੇਜ਼ ਬੁਖਾਰ, ਸਿਰ ਵਿੱਚ ਦਰਦ, ਅੱਖਾਂ ਦਾ ਅੰਦਰ ਧਸਣਾ, ਜੀਅ ਕੱਚਾ ਹੋਣਾ, ਉਲਟੀ ਆਉਣਾ ਕਮਜ਼ੋਰੀ ਅਤੇ ਥਕਾਵਟ ਮਹਿਸੂਸ ਕਰਨਾ ਆਦਿ ਹਨ। ਇਸ ਦੇ ਬਚਾਅ ਲਈ ਸਾਨੂੰ ਐਂਟੀ ਮਾਸਕਿਟੋ ਕਰੀਮ ਅਤੇ ਮੱਛਰਦਾਨੀਆਂ ਦੀ ਵਰਤੋਂ ਕਰਨੀ ਚਾਹੀਦੀ ਹੈ। ਜੇਕਰ ਕਿਸੇ ਨੂੰ ਬੁਖਾਰ ਹੁੰਦਾ ਹੈ ਤਾਂ ਨੇੜੇ ਦੇ ਸਿਹਤ ਕੇਂਦਰ ਵਿੱਚ ਜਾ ਕੇ ਤੁਰੰਤ ਟੈਸਟ ਕਰਵਾ ਕੇ ਇਲਾਜ ਕਰਵਾਉਣਾ ਹੈ।
           ਇਸ ਮੌਕੇ ਡਾ.ਕਮਲਪ੍ਰੀਤ ਬਰਾੜ ਜ਼ਿਲ੍ਹਾ ਟੀਕਾਕਰਨ ਅਫ਼ਸਰ ਮਾਨਸਾ, ਵਿਜੈ ਕੁਮਾਰ ਜ਼ਿਲ੍ਹਾ ਸਮੂਹ ਸਿੱਖਿਆ ਅਤੇ ਸੂਚਨਾ ਅਫ਼ਸਰ, ਗੁਰਜੰਟ ਸਿੰਘ ਸਹਾਇਕ ਮਲੇਰੀਆ ਅਫ਼ਸਰ, ਰਾਮ ਕੁਮਾਰ ਹੈਲਥ ਸੁਪਰਵਾਇਜਰ, ਕਰਨਵੀਰ ਕੌਰ, ਰਾਜਵੀਰ ਕੌਰ, ਕ੍ਰਿਸ਼ਨ ਕੁਮਾਰ ਇੰਸੈਕਟ ਕੁਲੈਕਟਰ ਹਾਜਰ ਸਨ।

NO COMMENTS