*ਸਿਹਤ ਵਿਭਾਗ ਵੱਲੋਂ ਪਰਿਵਾਰ ਨਿਯੋਜਨ ਪੰਦਰਵਾੜੇ ਤਹਿਤ ਮੀਟਿੰਗ ਦਾ ਆਯੋਜਨ*

0
81

ਮਾਨਸਾ, 07 ਜੂਨ:(ਸਾਰਾ ਯਹਾਂ/ਮੁੱਖ ਸੰਪਾਦਕ)
ਸਿਵਲ ਸਰਜਨ ਡਾ. ਹਰਦੇਵ ਸਿੰਘ ਐਮ.ਐਸ.(ਆਰਥੋ) ਦੀ ਪ੍ਰਧਾਨਗੀ ਹੇਠ ਸਿਵਲ ਸਰਜਨ ਦਫ਼ਤਰ ਵਿਖੇ ਵਿਸ਼ਵ ਆਬਾਦੀ ਪੰਦਰਵਾੜੇ ਸਬੰਧੀ ਮੀਟਿੰਗ ਕੀਤੀ ਗਈ।
ਇਸ ਮੌਕੇ ਜਾਣਕਾਰੀ ਦਿੰਦਿਆਂ ਡਾ. ਹਰਦੇਵ ਸਿੰਘ ਨੇ ਦੱਸਿਆ ਕਿ ਇਹ ਪੰਦਰਵਾੜਾ ਵੱਖ-ਵੱਖ ਭਾਗਾਂ ਵਿੱਚ ਮਨਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ 26 ਜੂਨ ਤੱਕ ਵਧ ਰਹੀ ਆਬਾਦੀ ’ਤੇ ਕੰਟਰੋਲ ਪਾਉਣ ਲਈ ਸਰਵੇਖਣ ਕੀਤਾ ਜਾਵੇਗਾ ਅਤੇ ਉਸ ਤੋਂ ਬਾਅਦ 27 ਜੂਨ ਤੋਂ 10 ਜੁਲਾਈ ਤੱਕ ਦੰਪਤੀ ਸੰਪਰਕ ਪੰਦਰਵਾੜਾ ਮਨਾਇਆ ਜਾ ਰਿਹਾ ਹੈ, ਜਿਸ ਤਹਿਤ ਯੋਗ ਜੋੜਿਆਂ ਤੱਕ ਪਹੁੰਚ ਕਰਕੇ ਉਨ੍ਹਾਂ ਨੂੰ ਪਰਿਵਾਰ ਨਿਯੋਜਨ ਦੇ ਸਾਧਨ ਅਪਨਾਉਣ ਲਈ ਪ੍ਰੇਰਿਤ ਕੀਤਾ ਜਾਵੇਗਾ ਅਤੇ ਇਸ ਉਪਰੰਤ 11 ਜੁਲਾਈ ਤੋਂ 24 ਜੁਲਾਈ ਤੱਕ ਆਬਾਦੀ ਸਥਿਰਤਾ ਪੰਦਰਵਾੜਾ ਮਨਾਇਆ ਜਾਵੇਗਾ ਜਿਸ ਤਹਿਤ ਪਰਿਵਾਰ ਨਿਯੋਜਨ ਸਬੰਧੀ ਵਿਸ਼ੇਸ਼ ਕੈਂਪ ਲਗਾ ਕੇ ਲੋਕਾਂ ਨੂੰ ਪਰਿਵਾਰ ਨਿਯੋਜਨ ਦੇ ਕੱਚੇ ਅਤੇ ਪੱਕੇ ਸਾਧਨਾਂ ਦੀਆਂ ਸੇਵਾਵਾਂ ਮੁਹੱਈਆ ਕਰਾਈਆਂ ਜਾਣਗੀਆਂ ।
          ਜ਼ਿਲਾ ਪਰਿਵਾਰ ਭਲਾਈ ਅਫ਼ਸਰ ਡਾ. ਰਵਿੰਦਰ ਸਿੰਗਲਾ ਅਤੇ ਜ਼ਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫ਼ਸਰ ਵਿਜੇ ਕੁਮਾਰ ਜੈਨ ਨੇ ਦੱਸਿਆ ਕਿ ਇਸ ਪੰਦਰਵਾੜੇ ਦੌਰਾਨ ਆਪਣੇ ਆਪਣੇ ਯੋਗ ਪਰਿਵਾਰਾਂ ਨੂੰ ਫੈਮਲੀ ਪਲਾਨਿੰਗ ਦੇ ਪੱਕੇ ਸਾਧਨ ਜਿਵੇਂ ਨਸਬੰਧੀ ਅਤੇ ਨਲਬੰਦੀ ਕਰਾਉਣ ਲਈ ਪ੍ਰੇਰਿਤ ਕੀਤਾ ਜਾਵੇਗਾ, ਇਸ ਦੇ ਨਾਲ ਹੀ ਪਰਿਵਾਰ ਨਿਯੋਜਨ ਦੇ ਕੱਚੇ ਸਾਧਨਾ ਸਬੰਧੀ ਵੀ ਲੋਕਾਂ ਨੂੰ ਵਿਸਥਾਰ ਸਹਿਤ ਜਾਣਕਾਰੀ ਦੇਣ ਲਈ ਜਾਗਰੂਕਤਾ ਕੈਂਪ ਲਗਾਏ ਜਾਣਗੇ। ਇਸ ਪੰਦਰਵਾੜੇ ਦੌਰਾਨ ਯੋਗ ਜੋੜਿਆਂ ਨੂੰ ਪਰਿਵਾਰ ਨਿਯੋਜਨ ਨਾਲ ਸੰਬੰਧਿਤ ਤਰੀਕੇ ਜਿਵੇਂ ਅੰਤਰਾ, ਛਾਇਆ, ਪੀ.ਪੀ.ਆਈ.ਯੂ, ਸੀ,ਡੀ ਅਤੇ ਨਲਬੰਦੀ ਅਤੇ ਨਸਬੰਧੀ ਆਦਿ ਬਾਰੇ ਵੀ ਜਾਣਕਾਰੀ ਦਿੱਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਫੈਮਲੀ ਪਲਾਨਿੰਗ ਰਾਹੀਂ ਵਧਦੀ ਆਬਾਦੀ ਨੂੰ ਸਥਿਰ ਰੱਖਿਆ ਜਾ ਸਕਦਾ ਹੈ, ਜਿੱਥੇ ਕਿ ਪਰਿਵਾਰ ਆਰਥਿਕ ਤੌਰ ’ਤੇ ਮਜਬੂਤ ਹੋਣਗੇ ਉੱਤੇ ਹੀ ਦੇਸ਼ ਦੇ ਕੁਦਰਤੀ ਸਾਧਨਾਂ ਦੀ ਸੰਭਾਲ ਵਿੱਚ ਵੀ ਮਦਦ ਹੋਵੇਗੀ। ਇਸ ਦੇ ਨਾਲ ਮਾਵਾਂ ਤੇ ਬੱਚਿਆਂ ਦੀ ਸਿਹਤ ਵੀ ਠੀਕ ਰਹੇਗੀ ਮਾਂ ਦੀ ਮੌਤ ਦਰ ਅਤੇ ਬੱਚਿਆਂ ਦੀ ਮੌਤ ਦਰ ਵਿੱਚ ਕਮੀ ਆਵੇਗੀ।
ਇਸ ਮੌਕੇ ਜ਼ਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫ਼ਸਰ ਵਿਜੇ ਕੁਮਾਰ ਜੈਨ, ਉਪ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਦਰਸ਼ਨ ਸਿੰਘ ਧਾਲੀਵਾਲ, ਅਵਤਾਰ ਸਿੰਘ ਜਿਲਾ ਪ੍ਰੋਗਰਾਮ ਮੈਨੇਜਰ , ਸ੍ਰੀ ਸੰਤੋਸ਼ ਭਾਰਤੀ ਐਪੀਡਮੈਲੋਜਿਸਟ, ਰਵਿੰਦਰ ਸਿੰਘ ਫਾਰਮੇਸੀ ਅਫ਼ਸਰ, ਲਵਲੀ ਅਕਾਊਂਟ ਅਫਸਰ ,ਗੀਤਾ ਰਾਣੀ ਸੀਨੀਅਰ ਸਹਾਇਕ, ਤਰਲੋਚਨ ਸਿੰਘ ਸੀਨੀਅਰ ਸਹਾਇਕ , ਲਲਿਤ ਕੁਮਾਰ ਕਲਰਕ, ਰੇਨੂ ਪੀ.ਐਨ.ਡੀ.ਟੀ. ਕੁਆਰਡੀਨੇਟਰ ,ਦੀਪ ਸਿਖਾ, ਸ਼ੇਖਰ ਕਲਰਕ, ਵਰਿੰਦਰ ਮਹਿਤਾ ਤੋਂ ਇਲਾਵਾ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਅਤੇ ਕਰਮਚਾਰੀ ਵੀ ਮੌਜੂਦ ਸਨ।

NO COMMENTS