*ਸਿਹਤ ਵਿਭਾਗ ਵੱਲੋਂ ਪਿੰਡ ਪੱਧਰ ’ਤੇ ਮਾਂ ਦੇ ਦੁੱਧ ਦੀ ਮਹੱਤਤਾ ਸਬੰਧੀ ਵਿਸ਼ੇਸ਼ ਸਪਤਾਹ ਦੌਰਾਨ 07 ਅਗਸਤ ਕੀਤਾ ਜਾਵੇਗਾ ਜਾਗਰੂਕ*

0
17

ਮਾਨਸਾ, 01 ਅਗਸਤ:(ਸਾਰਾ ਯਹਾਂ/ਮੁੱਖ ਸੰਪਾਦਕ)
ਸਿਹਤ ਵਿਭਾਗ ਮਾਨਸਾ ਵੱਲੋਂ ਸਿਵਲ ਸਰਜਨ ਡਾ. ਹਰਦੇਵ ਸਿੰਘ ਦੇ ਦਿਸ਼ਾ ਨਿਰਦੇਸ਼ ਹੇਠ ਮਾਂ ਦੇ ਦੁੱਧ ਦੀ ਮਹੱਤਤਾ ਸਬੰਧੀ ਵਿਸ਼ੇਸ਼ ਜਾਗਰੂਕਤਾ ਹਫਤਾ ਮਨਾਇਆ ਜਾ ਰਿਹਾ ਹੈ। ਇਸ ਤਹਿਤ ਜ਼ਿਲ੍ਹੇ ਦੇ ਹੈਲਥ ਐਂਡ ਵੈਲਨੈਸ ਸੈਂਟਰ ਬੋੜਾਵਾਲ ਵਿਖੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫ਼ਸਰ, ਵਿਜੈ ਕੁਮਾਰ ਜੈਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਰ ਸਾਲ 01 ਤੋਂ 07 ਅਗਸਤ ਤੱਕ  ‘ਬ੍ਰੈਸਟ ਫੀਡਿੰਗ ਵੀਕ’ ਮਨਾਇਆ ਜਾਂਦਾ ਹੈ।
ਉਨ੍ਹਾਂ ਦੱਸਿਆ ਕਿ ਮਾਂ ਦਾ ਦੁੱਧ ਇਕ ਵੱਡਮੁੱਲੀ ਤੇ ਅਣਮੁੱਲੀ ਦਾਤ ਹੈ ਅਤੇ ਇਸ ਦੁੱਧ ਦਾ ਕੋਈ ਬਦਲ ਨਹੀਂ ਹੈ। ਇਸ ਲਈ ਜਨਮ ਤੋਂ ਪਹਿਲੇ ਘੰਟੇ ਦੇ ਅੰਦਰ ਅੰਦਰ ਹੀ ਮਾਂ ਦਾ ਦੁੱਧ ਦੇਣਾ ਸ਼ੁਰੂ ਕਰ ਦੇਣਾ ਚਾਹੀਦਾ ਹੈ, ਕਿਉਂਕਿ ਪਹਿਲਾ ਤੇ ਬਾਉਲਾ ਦੁੱਧ ਪੌਸ਼ਟਿਕ ਤੱਤਾਂ ਤੇ ਵਿਟਾਮਿਨ ‘ਏ’ ਨਾਲ ਭਰਪੂਰ ਹੁੰਦਾ ਹੈ।
ਉਨ੍ਹਾਂ ਦੱਸਿਆ ਕਿ ਮਾਂ ਦਾ ਦੁੱਧ ਨਵਜੰਮੇ ਬੱਚੇ ਲਈ ਸਰਬੋਤਮ ਅਤੇ ਸੰਪੂਰਨ ਆਹਾਰ ਹੁੰਦਾ ਹੈ । ਇਹ ਬੱਚਿਆਂ ਨੂੰ  ਕੁਪੋਸ਼ਣ ਅਤੇ ਡਾਇਰੀਆ ਵਰਗੀਆਂ ਗੰਭੀਰ ਬਿਮਾਰੀਆਂ ਤੋਂ ਬਚਾਉਂਦਾ ਹੈ ਅਤੇ ਬੱਚਿਆਂ ਦੇ ਸਰੀਰਕ ਤੇ ਮਾਨਸਿਕ ਵਿਕਾਸ ਵਿੱਚ ਵੀ ਸਹਾਇਕ ਹੁੰਦਾ ਹੈ।
ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਦੇ ਮਾਸ ਮੀਡੀਆ ਵਿੰਗ  ਵੱਲੋਂ ਸਮੇਂ ਸਮੇਂ ’ਤੇ ਜਾਗਰੂਕਤਾ ਦਿਵਸਾਂ ’ਤੇ ਵਿਸ਼ੇਸ਼ ਹਫਤਿਆਂ ਮੌਕੇ ਸਾਰੇ ਜ਼ਿਲ੍ਹੇ ਵਿਚ ਬਲਾਕ ਐਕਸਟੈਂਸ਼ਨ ਐਜੂਕੇਟਰਾਂ ਤੇ ਸਮੂਹ ਸਿਹਤ ਕਰਮੀਆਂ, ਆਸ਼ਾ ਵਰਕਰਜ਼, ਆਸ਼ਾ ਫੈਸਿਲੀਟੇਟਰ, ਆਂਗਨਵਾੜੀ  ਵਰਕਰ ਅਤੇ ਲੋਕਾਂ ਦੀ ਮਦਦ ਨਾਲ ਪਿੰਡ ਪੱਧਰ ’ਤੇ ਮਾਂ ਦੇ ਦੁੱਧ ਦੀ ਮਹੱਤਤਾ ਸਬੰਧੀ ਸੰਚਾਰ ਦੇ ਹਰ ਸੰਭਵ ਵੱਖ ਵੱਖ ਤਰੀਕਿਆਂ ਰਾਹੀਂ ਜਾਗਰੂਕ ਕੀਤਾ ਜਾ ਰਿਹਾ ਹੈ।
ਇਸ ਮੌਕੇ ਊਸ਼ਾ ਦੇਵੀ ਐਲ.ਐਚ.ਵੀ. ਕਰਮਜੀਤ ਕੌਰ ਏ.ਐਨ.ਐਮ ਅਮਰਜੀਤ ਸਿੰਘ ਸਿਹਤ ਕਰਮਚਾਰੀ ਤੋਂ ਇਲਾਵਾ ਪਿੰਡ ਦੀਆਂ ਔਰਤਾਂ ਵੀ ਮੌਜੂਦ ਸਨ।

LEAVE A REPLY

Please enter your comment!
Please enter your name here