*ਸਿਹਤ ਵਿਭਾਗ ਵੱਲੋਂ ਮਲੇਰੀਆ ਤੋਂ ਬਚਾਅ ਅਤੇ ਰੋਕਥਾਮ ਲਈ ਕੀਤਾ ਜਾ ਰਿਹੈ ਜਾਗਰੂਕ*

0
14

ਮਾਨਸਾ 7 ਜੂਨ  (ਸਾਰਾ ਯਹਾਂ/ ਮੁੱਖ ਸੰਪਾਦਕ )  : ਸਿਹਤ ਵਿਭਾਗ ਵੱਲੋਂ ਜੂਨ ਮਹੀਨੇ ਨੂੰ ਮਲੇਰੀਆ ਮਹੀਨੇ ਵਜੋਂ ਮਨਾਇਆ ਜਾਂਦਾ ਹੈ, ਜਿਸ ਤਹਿਤ ਇਨ੍ਹੀ ਦਿਨੀਂ ਸਿਹਤ ਵਿਭਾਗ ਦੀਆਂ ਟੀਮਾਂ ਦੁਆਰਾ ਲੋਕਾਂ ਨੂੰ ਮਲੇਰੀਆ ਤੋਂ ਬਚਾਅ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਜਸਵਿੰਦਰ ਨੇ ਦੱਸਿਆ ਕਿ ਮਲੇਰੀਆ ਦੇ ਖ਼ਾਤਮੇ ਲਈ ਸਿਹਤ ਵਿਭਾਗ ਵੱਲੋਂ ਕੀਤੀਆਂ ਜਾਣ ਵਾਲੀਆਂ ਗਤੀਵਿਧੀਆਂ ਵਿਚ ਮਲੇਰੀਆਂ ਸਬੰਧੀ ਜਾਗਰੂਕਤਾ ਅਤੇ ਬਚਾਅ ਸਬੰਧੀ ਜਾਣਕਾਰੀ ਯੁਕਤ ਪੋਸਟਰ, ਪੈਂਫ਼ਲੇਟ ਲਗਾਉਣੇ/ਵੰਡਣੇ, ਡੇਂਗੂ ਅਤੇ ਮਲੇਰੀਏ ਦੇ ਲਾਰਵੇ ਨੂੰ ਖ਼ਤਮ ਕਰਨ ਲਈ ਸਪਰੇਅ, ਘਰ-ਘਰ ਵਿੱਚ ਲੋਕਾਂ ਨੂੰ ਜਾਗਰੂਕ ਕਰਨਾ ਅਤੇ ਡੇਂਗੂ ਦਾ ਲਾਰਵਾ ਮਿਲਣ ’ਤੇ ਚਲਾਣ ਕਰਨਾ ਸ਼ਾਮਲ ਹਨ। ਜ਼ਿਲ੍ਹਾ ਐਪੀਡੀਮਾਲੋਜਿਸਟ ਮਾਨਸਾ, ਡਾ. ਅਰਸ਼ਦੀਪ ਸਿੰਘ ਨੇ ਕਿਹਾ ਕਿ ਮਲੇਰੀਏ ਦਾ ਮੱਛਰ ਗੰਦੇ ਪਾਣੀ ਅਤੇ ਡੇਂਗੂ ਦਾ ਮੱਛਰ ਇਕ ਹਫ਼ਤੇ ਵਿੱਚ ਖੜੇ ਸਾਫ਼ ਵਿੱਚ ਪੈਦਾ ਹੁੰਦਾ ਹੈ। ਇਸ ਲਈ ਸਿਹਤ ਵਿਭਾਗ ਵੱਲੋਂ ਮੱਛਰ ਦੇ ਪੈਦਾ ਹੋਣ ਦੇ ਚੱਕਰ ਨੂੰ ਤੋੜਣ ਲਈ ਹਫ਼ਤੇ ਦੇ ਹਰੇਕ ਸ਼ੁੱਕਰਵਾਰ ਨੂੰ ਪਾਣੀ ਖੜਣ ਦੇ ਸਾਰੇ ਸੋਮਿਆਂ ਨੂੰ ਇਕ ਵਾਰ ਸਾਫ਼ ਕਰਕੇ ਦੁਬਾਰਾ ਪਾਣੀ ਭਰਨ ਦੀ ਅਪੀਲ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਜੇਕਰ ਬੁਖਾਰ, ਸਿਰ ਦਰਦ, ਮਾਸਪੇਸ਼ੀਆ ਵਿੱਚ ਦਰਦ, ਘਬਰਾਹਟ, ਵੱਤ ਆਦਿ ਹੋਣ ਤਾਂ ਨੇੜੇ ਦੇ ਸਿਹਤ ਕੇਂਦਰ ਵਿੱਚ ਚੈਕਅੱਪ ਕਰਵਾਉਣਾ ਚਾਹੀਦਾ ਹੈ। ਸਾਰੇ ਸਰਕਾਰੀ ਹਸਪਤਾਲਾਂ ਵਿੱਚ ਮਲੇਰੀਏ ਅਤੇ ਡੇਂਗੂ ਟੈਸਟ ਅਤੇ ਇਲਾਜ ਮੁਫ਼ਤ ਕੀਤਾ ਜਾਂਦਾ ਹੈ। ਮਲੇਰੀਆਂ ਜਾਂ ਡੇਂਗੂ ਹੋਣ ਦੀ ਸੂਰਤ ਵਿੱਚ ਮਾਹਿਰ ਡਾਕਟਰ ਨਾਲ ਸੰਪਰਕ ਕੀਤਾ ਜਾਵੇ ਅਤੇ ਵੱਧ ਤੋਂ ਵੱਧ ਤਰਲ ਪਦਾਰਥਾਂ ਦੀ ਵਰਤੋਂ ਕੀਤੀ ਜਾਵੇ।

NO COMMENTS