*ਸਿਹਤ ਵਿਭਾਗ ਵੱਲੋਂ ਹਵਾ ਪ੍ਰਦੂਸ਼ਣ ਬਾਰੇ ਐਡਵਾਜ਼ਰੀ ਕੀਤੀ ਜਾਰੀ:- ਡਾਕਟਰ ਰਾਏ*

0
250

ਮਾਨਸਾ, 04 ਨਵੰਬਰ:- (ਸਾਰਾ ਯਹਾਂ/ਗੁਰਪ੍ਰੀਤ ਧਾਲੀਵਾਲ) ਜਿਵੇਂ-ਜਿਵੇਂ ਮੌਸਮ ਦੇ ਬਦਲਣ ਕਾਰਨ ਅਤੇ ਪ੍ਰਦੁਸ਼ਣ ਵਧਣ ਕਾਰਨ ਹਵਾ ਦੀ ਗੁਣਵੰਤਾ ਵਿਗੜਨੀ ਸ਼ੁਰੂ ਹੋ ਜਾਂਦੀ ਹੈ,ਜਿਸ ਕਾਰਨ ਸਾਹ,ਦਮਾ ਨਜਲਾ , ਜ਼ੁਕਾਮ ,ਖੰਘ ਅਤੇ ਛਾਤੀ ਰੋਗ ਦੇ ਮਰੀਜ਼ ਵੱਧਣੇ ਸ਼ੁਰੂ ਹੋ ਜਾਂਦੇ ਹਨ।ਸਿਵਲ ਸਰਜਨ ਮਾਨਸਾ ਡਾਕਟਰ ਰਣਜੀਤ ਸਿੰਘ ਰਾਏ  ਵੱਲੋਂ ਇਸ ਸਬੰਧੀ ਐਡਵਾਈਜਰੀ ਜਾਰੀ ਕਰਦਿਆਂ ਲੋਕਾਂ ਨੂੰ ਪ੍ਰਦੂਸ਼ਣ ਤੋਂ ਬਚਣ ਦੀ ਅਪੀਲ ਕੀਤੀ ਗਈ। 

        ਉਨ੍ਹਾਂ ਕਿਹਾ ਕਿ ਪਰਾਲੀ ਸਾੜਨ ਕਰ ਕੇ ਅਤੇ ਤਿਉਹਾਰ ਕਾਰਨ ਸਥਿਤੀ ਹੋਰ ਵਿਗੜ ਜਾਂਦੀ ਹੈ।ਵਿਗੜਦੀ ਹਵਾ ਗੁਣਵੱਤਾ ਸੂਚਕ ਅੰਕ ਉਨ੍ਹਾਂ ਲੋਕਾਂ ‘ਚ ਰੋਗ ਅਤੇ ਮੌਤ ਦੇ ਦਰ ਨੂੰ ਵਧਾਉਂਦਾ ਹੈ, ਜੋ ਇਸ ਦੇ ਸੰਪਰਕ ‘ਚ ਆਉਂਦੇ ਹਨ, ਖਾਸ ਕਰ ਕੇ ਕਮਜ਼ੋਰ ਆਬਾਦੀ ਜਿਵੇਂ ਕਿ ਬੱਚੇ, ਗਰਭਵਤੀ ਔਰਤਾਂ, ਬਜ਼ੁਰਗ ਲੰਬੇ ਸਮੇਂ ਤੋਂ ਸਾਹ ਦੀਆਂ ਬੀਮਾਰੀਆਂ ਤੋਂ ਪੀੜਤ ਲੋਕ ਹਨ।ਸਿਵਲ ਸਰਜਨ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਕਿ ਪ੍ਰਦੂਸ਼ਣ ਵਾਲੀਆਂ ਜਾਂਚ ਕਰਨ ਲਈ ਵੈੱਬਸਾਈਟ ਸੀ. ਪੀ. ਸੀ. ਬੀ. ਦੀ ਵਰਤੋਂ ਕਰੋ।ਖਰਾਬ ਤੋਂ ਗੰਭੀਰ ਹਵਾ ਪ੍ਰਦੂਸ਼ਣ ਦੇ ਦਿਨਾਂ ‘ਚ ਬਾਹਰ ਸਵੇਰ ਅਤੇ ਦੇਰ ਸ਼ਾਮ ਸੈਰ ਕਰਨ ਤੋਂ ਪ੍ਰਹੇਜ਼ ਕਰੋ। ਜਾਗਿੰਗ, ਦੌੜਨ ਜਾਂ ਹੋਰ ਮਿਹਨਤ ਵਾਲੀਆਂ ਸਰੀਰਕ ਗਤੀਵਿਧੀਆਂ ਤੋਂ ਪ੍ਰਹੇਜ਼ ਕਰੋ। ਸਵੇਰ ਅਤੇ ਦੇਰ ਸ਼ਾਮ ਦੇ ਸਮੇਂ ਬਾਹਰੀ ਦਰਵਾਜ਼ੇ ਅਤੇ ਖਿੜਕੀਆਂ ਖੋਲ੍ਹਣ ਤੋਂ ਪਰਹੇਜ਼ ਕਰੋ।

ਜਾਣਕਾਰੀ ਦਿੰਦੇ ਸਿਵਲ ਸਰਜਨ  ਮਾਣਸਾ ਨੇ ਉਨਾਂ ਥਾਵਾਂ ਤੇ ਜਾਣ ਤੋਂ ਪਰਹੇਜ਼ ਕਰੋ, , ਜਿਵੇਂ ਕਿ ਪ੍ਰਦੂਸ਼ਣ ਫੈਲਾਉਣ ਵਾਲੇ ਖੇਤਰਾਂ ਦੇ ਨੇੜੇ ਹੌਲੀ ਅਤੇ ਭਾਰੀ ਟ੍ਰੈਫਿਕ ਵਾਲੀਆਂ ਸੜਕਾਂ।

ਦਿਨ ਲਈ ਆਪਣੀਆਂ ਬਾਹਰੀ ਗਤੀਵਿਧੀਆਂ ਦੀ ਯੋਜਨਾ ਬਣਾਉਣ ਤੋਂ ਪਹਿਲਾਂ ਹਵਾ ਗੁਣਵੰਤਾ ਸੂਚਕ ਅੰਕ ਦੀ ਜਾਂਚ ਕਰੋ,

ਜੇ ਵਿਅਕਤੀ ਨੂੰ ਸਾਹ ਲੈਣ ‘ਚ ਮੁਸ਼ਕਿਲ, ਖੰਘ, ਛਾਤੀ ‘ਚ ਬੇ-ਆਰਾਮੀ ਜਾਂ ਦਰਦ ਹੁੰਦਾ ਹੈ, ਤੇ, ਚੱਕਰ ਆਉਣਾ, ਅੱਖਾਂ ‘ਚ ਜਲਣ (ਲਾਲ ਜਾਂ ਪਾਣੀ) ਤਾਂ ਤੁਰੰਤ ਨਜ਼ਦੀਕੀ ਡਾਕਟਰ ਨਾਲ ਸਲਾਹ ਕਰੋ।

ਉਨ੍ਹਾਂ ਕਿਹਾ ਕਿ ਗਰਭਵਤੀ ਔਰਤਾਂ, ਛੋਟੇ ਬੱਚਿਆਂ ਅਤੇ ਬਜ਼ੁਰਗਾਂ ਵਰਗੇ ਉੱਚ ਜ਼ੋਖਮ ਵਾਲੇ ਲੋਕਾਂ ਨੂੰ ਜਿਥੋਂ ਤੱਕ ਸੰਭਵ ਹੋ ਸਕੇ ਬਾਹਰੀ ਗਤੀਵਿਧੀਆਂ ਨੂੰ ਸੀਮਤ ਕਰਨਾ ਚਾਹੀਦਾ ਹੈ। ਕਿਸੇ ਵੀ ਕਿਸਮ ਦੀ ਲੱਕੜ, ਪੱਤਿਆਂ, ਫਸਲਾਂ ਦੀ ਰਹਿੰਦ- -ਖੂੰਹਦ ਨੂੰ ਖੁੱਲ੍ਹੇ ਵਾਤਾਵਰਣ ‘ਚ ਸਾੜਨ ਤੋਂ ਪਰਹੇਜ ਕਰੋ ਜੋ ਹਵਾ ਪ੍ਰਦੂਸ਼ਣ ਨੂੰ ਹੋਰ ਵਿਗਾੜ ਸਕਦਾ ਹੈ। ਪ੍ਰਦੂਸ਼ਣ ਦੇ ਹਾਨੀਕਾਰਕ ਪ੍ਰਭਾਵਾਂ ਨੂੰ ਘਟਾਉਣ ਲਈ, ਐਂਟੀਆਕਸੀਡੈਂਟਾਂ ਨਾਲ ਭਰਪੂਰ ਮੌਸਮੀ ਫਲ ਅਤੇ ਸਬਜ਼ੀਆਂ ਖਾਓ ਅਤੇ ਹਾਈਏਸ਼ਨ ਬਣਾਈ ਰੱਖਣ ਲਈ ਲੋੜੀਂਦਾ ਪਾਣੀ ਪੀਓ।

ਸਿਗਰਟ, ਬੀੜੀ ਅਤੇ ਹੋਰ ਸਬੰਧਤ ਤੰਬਾਕੂ ਉਤਪਾਦਾਂ ਨੂੰ ਪੀਣਾ ਬੰਦ ਕਰੋ, ਜੋ ਹਵਾ ਪ੍ਰਦੂਸ਼ਣ ਦੇ ਮਾੜੇ। ਪ੍ਰਭਾਵਾਂ ਨੂੰ ਵਧਾਉਂਦੇ ਹਨ। ਜ਼ਿਆਦਾ ਟ੍ਰੈਫਿਕ ਖੇਤਰਾਂ ਕਸਰਤ ਕਰਨ ਤੋਂ ਪ੍ਰਹੇਜ ਕਰੋ, ਜਿਥੇ ਹਵਾ ਪ੍ਰਦੂਸ਼ਣ ਦਾ ਸੰਪਰਕ ਆਮ ਤੌਰ ‘ਤੇ ਵਧੇਰੇ ਹੁੰਦਾ ਹੈ। ਸਾਫ ਸਾਹ ਲੈਣ ਲਈ ਜ਼ਿਆਦਾ ਰੁੱਖ ਲਾਉਣ ਨਾਲ ਸਿਹਤ ‘ਤੇ ਹਵਾ ਪ੍ਰਦੂਸ਼ਣ ਦੇ ਪ੍ਰਭਾਵ ਨੂੰ ਘੱਟ ਕੀਤਾ ਜਾ ਸਕਦਾ ਹੈ।

NO COMMENTS