*ਸਿਹਤ ਵਿਭਾਗ ਵੱਲੋਂ ਹੜ੍ਹ ਦੌਰਾਨ ਸਿਹਤ ਸੁਝਾਅ ਬਾਰੇ ਜਾਗਰੂਕਤਾ ਪ੍ਰਦਰਸ਼ਨੀ*

0
22

ਮਾਨਸਾ 12 ਜੁਲਾਈ(ਸਾਰਾ ਯਹਾਂ/ਮੁੱਖ ਸੰਪਾਦਕ ): ਡਾਇਰੈਕਟਰ ਸਿਹਤ ਵਿਭਾਗ ਚੰਡੀਗੜ੍ਹ ਅਤੇ ਸਿਵਲ ਸਰਜਨ ਮਾਨਸਾ ਡਾਕਟਰ ਅਸ਼ਵਨੀ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਸਿਹਤ ਵਿਭਾਗ ਖਿਆਲਾ ਕਲਾਂ ਵੱਲੋਂ ਸੀਨੀਅਰ ਮੈਡੀਕਲ ਅਫਸਰ ਡਾਕਟਰ ਹਰਦੀਪ ਸ਼ਰਮਾ ਦੀ ਅਗਵਾਈ ਵਿੱਚ ਹੜ੍ਹ ਦੌਰਾਨ ਸਿਹਤ ਸੁਝਾਅ ਦਿੰਦਿਆਂ ਪ੍ਰਦਰਸ਼ਨੀ ਲਗਾਈ ਗਈ।ਇਸ ਮੌਕੇ ਡਾਕਟਰ ਹਰਮਨਦੀਪ ਸਿੰਘ ਨੇ ਡਾਇਰੈਕਟਰ ਸਿਹਤ ਵਿਭਾਗ ਚੰਡੀਗੜ੍ਹ ਦੀ ਟੀਮ ਵੱਲੋਂ ਪ੍ਰਦਰਸ਼ਨੀ ਰਾਹੀਂ ਸਿਹਤ ਸੁਝਾਅ ,ਸਿਹਤ ਸਕੀਮਾਂ , ਮਮਤਾ ਦਿਵਸ, ਮੁਕੰਮਲ ਟੀਕਾਕਰਨ, ਖਸਰਾ ਰੁਬੈਲਾ ਦੇ ਪੂਰਨ ਖਾਤਮੇ ਅਤੇ ਰਾਸ਼ਟਰੀ ਬਾਲ ਸਵੱਸਥ ਪ੍ਰੋਗਰਾਮ ਤਹਿਤ ਸਕੂਲੀ ਬੱਚਿਆਂ ਦਾ ਮੁਫ਼ਤ ਇਲਾਜ ਆਦਿ ਜਾਗਰੂਕਤਾ ਪ੍ਰਦਰਸ਼ਨੀ ਬਹੁਤ ਵਧੀਆ ਉਪਰਾਲਾ ਹੈ।

ਸੀਨੀਅਰ ਸਿਹਤ ਸੁਪਰਵਾਈਜ਼ਰ ਸਰਬਜੀਤ ਸਿੰਘ ਨੇ‌ ਦੱਸਿਆ ਹੜ੍ਹਾਂ ਦੇ ਸੀਜ਼ਨ ਨੂੰ ਮੁੱਖ ਰੱਖਦੇ ਹੋਏ ਨੈਸ਼ਨਲ ਵੈਕਟਰ ਬੋਰਨ ਡਿਜ਼ੀਜ਼ ਮਲੇਰੀਆ, ਡੇਂਗੂ,ਦਸਤ ਲੱਗਣ ਤੋਂ ਬਚਾਅ, ਵਾਰ ਵਾਰ ਹੱਥ ਧੋਣੇ, ਜੀਵਨ ਰੱਖਿਅਕ ਘੋਲ ਆਦਿ ਬਾਰੇ ਸਿਹਤ ਟੀਮਾਂ ਘਰ ਘਰ ਲੋਕਾਂ ਨੂੰ ਜਾਗਰੂਕ ਕਰ ਰਹੀਆਂ ਹਨ। ਸਿਹਤ ਸੁਪਰਵਾਈਜ਼ਰ ਅਸ਼ਵਨੀ ਕੁਮਾਰ ਨੇ ਦੱਸਿਆ ਬੱਚਿਆਂ ਦੇ ਖਸਰਾ ਰੁਬੈਲਾ ਟੀਕਾਕਰਨ , ਹਰ ਬੁੱਧਵਾਰ ਮਮਤਾ ਦਿਵਸ ਰਾਂਹੀਂ ਜਾਂਚ ਕੈਂਪ ਲਗਾਏ ਜਾਂਦੇ ਹਨ ਜਿਸ ਨਾਲ ਬੱਚਿਆਂ ਦੀ ਮੌਤ ਦਰ ਘੱਟ ਕਰਨ ਵਿੱਚ ਮਦਦ ਮਿਲੇਗੀ। ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਵਿਜੇ ਕੁਮਾਰ ਅਤੇ ਦਰਸ਼ਨ ਸਿੰਘ ਨੇ ਦੱਸਿਆ ਮਲੇਰੀਆ ਤੇ ਡੇਂਗੂ ਵਰਗੀਆਂ ਬੀਮਾਰੀਆਂ ਨੂੰ ਜੜ੍ਹ ਤੋਂ ਖ਼ਤਮ ਕਰਨ ਲਈ ਸਿਹਤ ਵਿਭਾਗ ਪ੍ਰਦਰਸ਼ਨੀ ਰਾਹੀਂ ਜਾਗਰੂਕਤਾ ਕੈਂਪ ਲਗਾ ਕੇ ਲੋਕਾਂ ਨੂੰ ਸਿਹਤਮੰਦ ਰੱਖਣ ਦੇ ਉਪਰਾਲੇ ਜਾਰੀ ਹਨ। ਬਲਾਕ ਐਜੂਕੇਟਰ ਕੇਵਲ ਸਿੰਘ ਨੇ ਬੱਚਿਆਂ ਅਤੇ ਔਰਤਾਂ ਵਿਚ ਕੁਪੋਸ਼ਣ ਦੀ ਰੋਕਥਾਮ ਲਈ ਬੱਚਿਆਂ ਅਤੇ ਗਰਭਵਤੀ ਮਾਵਾਂ ਨੂੰ ਸਿਹਤਮੰਦ ਆਦਤਾਂ ਬਾਰੇ ਲੋਕਾਂ ਨੂੰ ਪ੍ਰਦਰਸ਼ਨੀ ਲਗਾ ਕੇ ਅਤੇ ਪੈਂਫਲੈਟ ਵੰਡ ਕੇ ਬੀਮਾਰੀਆਂ ਪ੍ਰਤੀ ਜਾਗਰੂਕ ਕੀਤਾ ਗਿਆ ।ਇਸ ਮੌਕੇ ਦੀਦਾਰ ਸਿੰਘ, ਯਾਦਵਿੰਦਰ ਸਿੰਘ, ਜਸਪਾਲ ਕੌਰ ਆਦਿ ਸਿਹਤ ਕਰਮਚਾਰੀ ਹਾਜਰ ਸਨ।ਕੈਪਸ਼ਨ: ਸਿਹਤ ਕੇਂਦਰ ਖਿਆਲਾ ਕਲਾਂ ਵਿਖੇ ਜਾਗਰੂਕਤਾ ਪ੍ਰਦਰਸ਼ਨੀ ਦਾ ਦ੍ਰਿਸ਼।

LEAVE A REPLY

Please enter your comment!
Please enter your name here