*ਸਿਹਤ ਵਿਭਾਗ ਵੱਲੋਂ 36 ਵੇਂ ਡੈਂਟਲ ਪੰਦਰਵਾੜੇ ਦੀ ਸ਼ੁਰੂਆਤ*

0
73

ਮਾਨਸਾ,  03 ਅਕਤੂਬਰ:(ਸਾਰਾ ਯਹਾਂ/ਬੀਰਬਲ ਧਾਲੀਵਾਲ):ਸਿਵਲ ਸਰਜਨ ਡਾ. ਅਸ਼ਵਨੀ ਕੁਮਾਰ ਦੀ ਅਗਵਾਈ ਹੇਠ 36 ਵੇਂ ਡੈਂਟਲ ਪੰਦਰਵਾੜੇ ਦੀ ਸ਼ੁਰੂਆਤ ਕੀਤੀ ਗਈ ਹੈ। ਇਹ ਜਾਣਕਾਰੀ ਦਿੰਦਿਆਂ ਡੈਂਟਲ ਹੰਸਾ ਜੋਸ਼ਨ ਨੇ ਦੱਸਿਆ ਕਿ ਇਸ ਪੰਦਰਵਾੜੇ ਦੌਰਾਨ ਜ਼ਿਲ੍ਹੇ ਅੰਦਰ ਵਿਸ਼ੇਸ਼ ਤੌਰ ’ਤੇ ਦੰਦਾਂ ਦੇ ਕੈਂਪ ਲਗਾਏ ਜਾ ਰਹੇ ਹਨ।
ਉਨ੍ਹਾਂ ਦੱਸਿਆ ਕਿ ਇਸ ਦੌਰਾਨ ਗ਼ਰੀਬ ਅਤੇ ਜ਼ਰੂਰਤਮੰਦ ਲੋਕਾਂ ਨੂੰ ਦੰਦਾਂ ਦੇ ਸੈੱਟ ਮੁਫਤ ਲਗਾਏ ਜਾਣਗੇ ਅਤੇ ਦੰਦਾਂ ਦੀਆਂ ਬੀਮਾਰੀਆਂ ਦਾ ਇਲਾਜ਼ ਵੀ ਬਿਲਕੁਲ ਮੁਫ਼ਤ ਕੀਤਾ ਜਾਵੇਗਾ। ਸਕੂਲੀ ਬੱਚਿਆਂ ਨੂੰ ਦੰਦਾਂ ਦੀ ਸੰਭਾਲ ਸਬੰਧੀ ਜਾਗਰੂਕ ਕਰਨ ਲਈ ਵਿਸ਼ੇਸ਼ ਮੂਹਿੰੰਮ ਚਲਾਈ ਜਾਵੇਗੀ ।
ਉਨ੍ਹਾਂ ਦੱਸਿਆ ਕਿ ਮੁਹਿੰਮ ਦੌਰਾਨ ਬੱਚਿਆਂ ਅਤੇ ਆਮ ਲੋਕਾਂ ਨੂੰ ਖਾਣਾ ਖਾਣ ਤੋਂ ਬਾਅਦ ਦੰਦਾਂ ਨੂੰ ਚੰਗੀ ਤਰ੍ਹਾਂ  ਸਾਫ਼ ਕਰਨ, ਸੌਣ ਵੇਲੇ ਹਰ ਬਰੱਸ਼ ਅਤੇ ਕੂਰਲਾ ਕਰਨ, ਦੰਦਾਂ ਵਿਚ ਦਰਦ, ਜਬਾੜੇ ’ਚ ਸੋਜ਼ਿਸ਼ ਜਾਂ ਹੋਰ ਕਿਸੇ ਕਿਸਮ ਦੀ ਵੀ ਸਮੱਸਿਆ ਨਜਰ ਆਉਣ ’ਤੇ ਨੇੜੇ ਦੇ ਸਿਹਤ ਕੇਂਦਰ ਵਿੱਚ ਜਾ ਕੇ ਤੁਰੰਤ ਆਪਣੇ ਦੰਦਾਂ ਦੇ ਡਾਕਟਰ ਤੋਂ ਜਾਂਚ ਕਰਵਾਉਣ ਲਈ ਪ੍ਰੇਰਿਤ ਕੀਤਾ ਜਾਵੇਗਾ।  ਉਨ੍ਹਾਂ ਅਪੀਲ ਕੀਤੀ ਕਿ ਲੋਕ ਇਸ ਪੰਦਰਵਾੜੇ ਦਾ ਪੂਰਨ ਲਾਹਾ ਲੈਣ।

LEAVE A REPLY

Please enter your comment!
Please enter your name here