*ਸਿਹਤ ਵਿਭਾਗ ਵੱਲੋਂ 7 ਮਾਰੂ ਬੀਮਾਰੀਆਂ ਦੇ ਖ਼ਾਤਮੇ ਲਈ ਸਪੈਸ਼ਲ*

0
14

ਮਾਨਸਾ 24 ਅਪ੍ਰੈਲ (ਸਾਰਾ ਯਹਾਂ/  ਮੁੱਖ ਸੰਪਾਦਕ)  :    ਸਿਵਲ ਸਰਜਨ ਡਾ. ਅਸ਼ਵਨੀ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ‘ਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਹਰਦੀਪ ਸ਼ਰਮਾ ਤੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾਕਟਰ ਨਵਰੂਪ ਕੌਰ ਦੀ ਅਗਵਾਈ ਵਿੱਚ ਸਿਹਤ ਬਲਾਕ ਖਿਆਲਾ ਕਲਾਂ ਵੱਲੋਂ ਸਮੂਦਾਇਕ ਸਿਹਤ ਕੇਦਰ ਖਿਆਲਾ ਕਲਾਂ ਅਧੀਨ ਪਿੰਡਾਂ ਵਿੱਚ 7 ਮਾਰੂ ਬੀਮਾਰੀਆਂ ਅਤੇ ਖਸਰਾ ਰੁਬੈਲਾ ਬੀਮਾਰੀ ਦੇ ਪੂਰਨ ਖਾਤਮੇ ਲਈ ਦੂਰ ਦਰਾਡੇ ਇਲਾਕਿਆਂ, ਭੱਠਿਆਂ ਅਤੇ ਝੁੱਗੀ ਝੌਂਪੜੀ ਏਰੀਏ ਵਿੱਚ ਪੂਰਾ ਹਫ਼ਤਾ ਚੱਲਣ ਵਾਲੇ ਟੀਕਾਕਰਨ ਕੈਂਪਾਂ ਦੀ ਸ਼ੁਰੂਆਤ ਕੀਤੀ ਗਈ।

            ਇਸ ਮੌਕੇ  ਬਲਾਕ ਐਜੂਕੇਟਰ ਕੇਵਲ ਸਿੰਘ ਨੇ ਦੱਸਿਆ ਕਿ ਸਪੈਸ਼ਲ ਟੀਕਾਕਰਨ ਹਫਤੇ ਦੇ  ਦੌਰਾਨ 28 ਅਪ੍ਰੈਲ ਤੱਕ ਟੀਕਾਕਰਨ ਤੋਂ ਵਾਂਝੇ ਪੰਜ ਸਾਲ ਤੱਕ ਦੇ ਬੱਚਿਆਂ ਅਤੇ ਗਰਭਵਤੀ ਔਰਤਾਂ ਦੀਆਂ ਸੂਚੀਆਂ ਤਿਆਰ ਕੀਤੀਆਂ ਗਈਆਂ ਹਨ। ਗਰਭਵਤੀ ਔਰਤਾਂ ਅਤੇ ਬੱਚਿਆਂ ਨੂੰ ਸਪੈਸ਼ਲ ਟੀਕਾਕਰਨ  ਕੈਂਪ ਲਗਾ ਕੇ ਟੀਕਾਕਰਨ ਕੀਤਾ ਜਾ ਰਿਹਾ ਹੈ।

            ਉਨ੍ਹਾਂ ਦੱਸਿਆ ਕਿ ਖਸਰਾ ਰੁਬੈਲਾ ਬੀਮਾਰੀ ਤੋਂ ਪੀੜ੍ਹਤ ਬੱਚਿਆਂ ਨੂੰ ਬੁਖਾਰ ਅਤੇ ਸਰੀਰ ‘ਤੇ ਦਾਣੇ ਹੋ ਜਾਂਦੇ ਹਨ। ਇਸ ਦੀ ਸੂਚਨਾ ਦੇਣ ਲਈ ਸਿਹਤ ਕਰਮੀਆਂ ਅਤੇ ਪ੍ਰਾਈਵੇਟ ਹਸਪਤਾਲਾਂ ਦੇ ਡਾਕਟਰਾਂ ਨੂੰ ਸਿਹਤ ਕੇਂਦਰ ਵਿੱਚ ਸੂਚਨਾ ਦੇਣ ਲਈ ਹਦਾਇਤਾਂ ਦਿੱਤੀਆਂ ਗਈਆਂ ਹਨ। ਟੀਕਾਕਰਨ ਸੂਚੀ ਵਿੱਚ ਸ਼ਾਮਲ ਸਾਰੀਆਂ ਬੀਮਾਰੀਆਂ ਤੋਂ ਬਚਾਅ ਲਈ ਸਿਹਤ ਟੀਮਾਂ ਵੱਲੋਂ ਪਰਵਾਸੀ ਮਜ਼ਦੂਰਾਂ ਨੂੰ ਭੱਠਿਆਂ, ਫੈਕਟਰੀਆਂ ਵਿੱਚ ਆਊਟ ਰੀਚ ਕੈਂਪ ਲਗਾ ਕੇ ਜੱਚਾ ਬੱਚਾ ਕਾਰਡ ਵਿੱਚ ਦਰਜ ਜਾਣਕਾਰੀ ਰਾਹੀਂ ਜਾਗਰੂਕ ਕੀਤਾ ਗਿਆ।    

NO COMMENTS